ਇਤਰਾਜਯੋਗ ਹੈ PM ਨਾਲ ਮੁਲਾਕਾਤ ਮੌਕੇ ਕੈਪਟਨ ਵੱਲੋਂ ਕਿਸਾਨ ਅੰਦੋਲਨ ਬਾਰੇ ਦਿੱਤੀ ਦਲੀਲ- ਭਗਵੰਤ ਮਾਨ
Published : Aug 12, 2021, 6:58 pm IST
Updated : Aug 12, 2021, 6:58 pm IST
SHARE ARTICLE
Bhagwant Mann
Bhagwant Mann

-ਕਿਹਾ, ਖੇਤੀ ਕਾਨੂੰਨਾਂ ਨੂੰ ਮਾਰੂ ਕਹਿ ਕੇ ਰੱਦ ਕਰਾਉਣ ਦੀ ਥਾਂ ਦੇਸ਼ ਦੀ ਸੁਰੱਖਿਆ ਅਤੇ ਪਾਕਿਸਤਾਨ ਦਾ ਜਿਕਰ ਕਰਨਾ ਗਲਤ

ਚੰਡੀਗੜ੍ਹ -  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਬੈਠਕ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨ ਰੱਦ ਕਰਨ ਲਈ ਜੋ ਦਲੀਲ ਪੇਸ਼ ਕੀਤੀ ਹੈ, ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਉੱਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਇਸ ਪਿੱਛੇ ਖ਼ਤਰਨਾਕ ਏਜੰਡਾ ਹੋਣ ਦਾ ਦੋਸ਼ ਲਗਾਇਆ ਹੈ। 'ਆਪ' ਦਾ ਤਰਕ ਹੈ ਕਿ ਕਿਸਾਨਾਂ ਅਤੇ ਕਿਸਾਨ ਅੰਦੋਲਨ ਬਾਰੇ ਕੈਪਟਨ ਅਮਰਿੰਦਰ ਸਿੰਘ ਦੀ ਨੀਅਤ ਸਾਫ਼ ਹੁੰਦੀ ਤਾਂ ਅੰਦੋਲਨ ਬਾਰੇ ਮੁਲਕ ਦੀ ਸੁਰੱਖਿਆ ਅਤੇ ਪਾਕਿਸਤਾਨ ਦੇ ਹਵਾਲੇ ਨਾ ਦਿੱਤੇ ਜਾਂਦੇ।

captain Amarinder Singh captain Amarinder Singh

ਵੀਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਉਪਰੰਤ ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਕਿ ਨਰਿੰਦਰ ਮੋਦੀ ਕੋਲ ਉਨ੍ਹਾਂ ਕਿਹੜੇ-ਕਿਹੜੇ ਮੁੱਦੇ ਉਠਾਏ।
ਭਗਵੰਤ ਮਾਨ ਨੇ ਦੱਸਿਆ ਕਿ ਪੂਰੇ ਬਿਆਨ 'ਚ ਮੁੱਖ ਮੰਤਰੀ ਨੇ ਇੱਕ ਥਾਂ ਵੀ ਸਪਸ਼ਟ ਸ਼ਬਦਾਂ 'ਚ ਨਹੀਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ 'ਤੇ ਥੋਪੇ ਗਏ ਤਿੰਨੋਂ ਕਾਨੂੰਨ ਪੰਜਾਬ ਸਮੇਤ ਦੇਸ਼ ਭਰ ਦੇ ਅੰਨਦਾਤਾ ਦੀ ਹੋਂਦ ਲਈ ਹੀ ਖ਼ਤਰਾ ਹਨ।

Farmers Protest Farmers Protest

ਇਹ ਕਾਨੂੰਨ ਕਿਸਾਨ ਅਤੇ ਖੇਤੀ ਵਿਰੋਧੀ ਅਤੇ ਗ਼ਲਤ ਹਨ। ਇਹ ਇਕਪਾਸੜ ਹੁੰਦੇ ਹੋਏ ਸਿਰਫ਼ ਕਾਰਪੋਰੇਟ ਘਰਾਣਿਆ ਦੇ ਹਿੱਤਾਂ ਦੀ ਪੂਰਤੀ ਕਰਦੇ ਹਨ। ਸਭ ਤੋਂ ਵੱਡੀ ਗੱਲ ਕਿਸਾਨਾਂ ਵੱਲੋਂ ਕਦੇ ਵੀ ਇਸ ਤਰਾਂ ਦੇ ਕਥਿਤ ਖੇਤੀ ਸੁਧਾਰਾਂ ਦੀ ਮੰਗ ਨਹੀਂ ਕੀਤੀ ਗਈ। ਆਪਣੀ ਹੋਂਦ ਬਚਾਉਣ ਲਈ ਪੰਜਾਬ ਅਤੇ ਦੇਸ਼ ਦਾ ਕਿਸਾਨ ਬੀਤੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਸ਼ਾਂਤਮਈ ਪ੍ਰਦਰਸ਼ਨ ਕਰਨ ਲਈ ਮਜਬੂਰ ਹੈ। ਇਸ ਲਈ ਅੰਨਦਾਤਾ ਦੀ ਪੁਕਾਰ ਨੂੰ ਸੁਣਦੇ ਸਮਝਦੇ ਹੋਏ ਇਨ੍ਹਾਂ ਵਿਨਾਸ਼ਕਾਰੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ।

Captain Amarinder SinghCaptain Amarinder Singh

ਇਸ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਹਿ ਰਹੇ ਹਨ, ''ਇਨ੍ਹਾਂ ਕਾਨੂੰਨਾਂ ਕਾਰਨ ਕਿਸਾਨਾਂ 'ਚ ਵੱਡੀ ਪੱਧਰ 'ਤੇ ਰੋਹ ਪਾਇਆ ਜਾ ਰਿਹਾ ਹੈ। ਇਸ ਕਿਸਾਨ ਸੰਘਰਸ਼ ਦਾ ਪੰਜਾਬ ਅਤੇ ਮੁਲਕ ਦੀ ਸੁਰੱਖਿਆ ਦੇ ਲਿਹਾਜ਼ ਤੋਂ ਵੱਡਾ ਖ਼ਤਰਾ ਹੋਣ ਦੀ ਸੰਭਾਵਨਾ ਹੈ, ਕਿਉਂ ਜੋ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਭਾਰਤ ਵਿਰੋਧੀ ਤਾਕਤਾਂ ਕਿਸਾਨਾਂ ਦੀ ਨਾਰਾਜ਼ਗੀ ਦਾ ਲਾਹਾ ਚੁੱਕਣ ਦੀ ਤਾਕ 'ਚ ਹਨ।''

Bhagwant MannBhagwant Mann

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਸਪਸ਼ਟੀਕਰਨ ਮੰਗਿਆ ਕਿ ਉਹ ਜਨਤਾ ਨੂੰ ਸਪਸ਼ਟ ਕਰਨ ਕਿ ਖੇਤੀ ਕਾਨੂੰਨ ਇਸ ਲਈ ਰੱਦ ਹੋਵੇ ਚਾਹੀਦੇ ਹਨ ਕਿ ਇਹ ਕਿਸਾਨ ਵਿਰੋਧੀ ਅਤੇ ਕਿਸਾਨੀ ਧੰਦੇ ਦੀ ਹੋਂਦ ਲਈ ਖ਼ਤਰਾ ਹਨ ਜਾਂ ਇਸ ਲਈ ਰੱਦ ਹੋਣੇ ਚਾਹੀਦੇ ਹਨ ਕਿ ਕਿਸਾਨ ਅੰਦੋਲਨ ਦਾ ਦੇਸ਼ ਵਿਰੋਧੀ ਤਾਕਤਾਂ ਨਜਾਇਜ਼ ਲਾਹਾ ਨਾ ਉਠਾ ਲੈਣ? ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਸੂਬੇ 'ਚ ਉਸੇ ਤਰਾਂ ਦਾ ਦਹਿਸ਼ਤੀ ਮਾਹੌਲ ਸਿਰਜਣ ਦੀ ਸਾਜ਼ਿਸ਼ 'ਚ ਹਨ, ਜਿਵੇਂ ਭਾਜਪਾ ਚੋਣਾਂ ਜਿੱਤਣ ਲਈ ਦੇਸ਼ ਵਿਰੋਧੀ ਤਾਕਤਾਂ ਦਾ ਢੰਡੋਰਾ ਪਿੱਟ ਕੇ ਬਣਾਉਂਦੀ ਹੈ। ਇਸ ਲਈ ਪੰਜਾਬ ਅਤੇ ਦੇਸ਼ ਦੇ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਅਤੇ ਨਰਿੰਦਰ ਮੋਦੀ ਦੀ ਇਸ ਤਰਾਂ ਦੀ ਖ਼ਤਰਨਾਕ ਜੁਗਲਬੰਦੀ ਤੋਂ ਸੁਚੇਤ ਰਹਿਣਾ ਚਾਹੀਦਾ ਹੈ

Captain GovtCaptain Govt

ਜੋ ਇੱਕ ਪਾਸੇ ਹਰੇਕ ਵਰਗ ਜਾਂ ਧਰਮ ਦੀ ਸ਼ਮੂਲੀਅਤ ਵਾਲੇ ਸ਼ਾਂਤਮਈ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦਾ ਮੌਕਾ ਨਹੀਂ ਛੱਡਦੀ, ਦੂਜੇ ਪਾਸੇ ਚੋਣਾਂ ਜਿੱਤਣ ਲਈ ਸਮਾਜ 'ਚ ਵੰਡੀਆਂ ਅਤੇ ਭੈ ਪੈਦਾ ਕਰਕੇ ਕਿਸੇ ਖ਼ਾਸ ਵਰਗ ਨੂੰ ਵੋਟ ਬੈਂਕ ਵਜੋਂ ਵਰਤਦੀ ਹੈ। ਇਸ ਤੋਂ ਬਿਨ੍ਹਾ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਜੇਕਰ ਸੱਚਮੁੱਚ ਸੰਜੀਦਾ ਹੁੰਦੇ ਤਾਂ ਇਕੱਲੇ ਮਿਲਣ ਦੀ ਥਾਂ ਸਰਬਪਾਰਟੀ ਵਫਦ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਨੂੰ ਮਿਲਦੇ ਅਤੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਇਕਜੁੱਟ ਦਬਾਅ ਬਣਾਉਂਦੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement