ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
Published : Aug 12, 2021, 6:30 am IST
Updated : Aug 12, 2021, 6:30 am IST
SHARE ARTICLE
image
image

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਖੇਤੀ ਕਾਨੂੰਨ ਰੱਦ ਕਰਨ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਕਿਸਾਨਾਂ ਨੂੰ  ਸ਼ਾਮਲ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, 11 ਅਗੱਸਤ (ਸੁਖਰਾਜ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਧਵਾਰ ਨੂੰ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ  ਵਿਵਾਦਪੂਰਨ ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨੂੰ  ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਸ਼ਾਮਲ ਕਰਨ ਲਈ ਸਬੰਧਤ ਕਾਨੂੰਨ ਵਿਚ ਸੋਧ ਕਰਨ ਵਾਸਤੇ ਤੁਰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ |
ਮੁੱਖ ਮੰਤਰੀ ਨੇ ਅੱਜ ਸ਼ਾਮ ਇਥੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ  ਦੋ ਵੱਖ-ਵੱਖ ਪੱਤਰ ਵੀ ਸੌਂਪੇ | ਇਸ ਮੌਕੇ ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ  ਤਿੰਨ ਖੇਤੀ ਕਾਨੂੰਨਾਂ ਦਾ ਜਾਇਜ਼ਾ ਲੈ ਕੇ ਤੁਰਤ ਮਨਸੂਖ ਕਰਨ ਲਈ ਆਖਿਆ ਕਿਉਂ ਜੋ ਇਨ੍ਹਾਂ ਕਾਨੂੰਨਾਂ ਕਾਰਨ ਪੰਜਾਬ ਅਤੇ ਹੋਰ ਸੂਬਿਆਂ ਦੇ ਕਿਸਾਨਾਂ ਵਿਚ ਵੱਡੀ ਪੱਧਰ 'ਤੇ ਰੋਹ ਪਾਇਆ ਜਾ ਰਿਹਾ ਹੈ ਜੋ ਬੀਤੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਤੇ ਪ੍ਰਦਰਸ਼ਨ ਕਰ ਰਹੇ ਹਨ |
ਬੀਤੇ ਲੰਮੇ ਸਮੇਂ ਤੋਂ ਚਲ ਰਹੇ ਕਿਸਾਨ ਅੰਦੋਲਨ ਵਿਚ ਅਪਣੀ ਜਾਨ ਗੁਆ ਚੁੱਕੇ 400 ਕਿਸਾਨਾਂ ਅਤੇ ਖੇਤ ਕਾਮਿਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਘਰਸ਼ ਦਾ ਪੰਜਾਬ ਅਤੇ ਮੁਲਕ ਲਈ ਸੁਰੱਖਿਆ ਦੇ ਲਿਹਾਜ਼ ਤੋਂ ਵੱਡਾ ਖ਼ਤਰਾ ਖੜਾ ਹੋਣ ਦੀ ਸੰਭਾਵਨਾ ਹੈ ਕਿਉਂ ਜੋ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਭਾਰਤ ਵਿਰੋਧੀ ਤਾਕਤਾਂ ਸਰਕਾਰ ਪ੍ਰਤੀ ਕਿਸਾਨਾਂ ਦੀ ਨਾਰਾਜ਼ਗੀ ਦਾ ਨਾਜਾਇਜ਼ ਲਾਹਾ ਚੁੱਕਣ ਦੀ ਤਾਕ ਵਿਚ ਹਨ |
ਇਸ ਮੁੱਦੇ ਦਾ ਚਿਰਸਥਾਈ ਹੱਲ ਲੱਭਣ ਲਈ ਭਾਰਤ ਸਰਕਾਰ ਵਲੋਂ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਦਾ ਛੇਤੀ ਹੱਲ ਕੀਤੇ ਜਾਣ ਲਈ ਪ੍ਰਧਾਨ ਮੰਤਰੀ ਨੂੰ  ਦਖ਼ਲ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਚੱਲ ਰਿਹਾ ਕਿਸਾਨ ਅੰਦੋਲਨ ਨਾ ਸਿਰਫ਼ ਪੰਜਾਬ ਵਿਚ ਆਰਥਕ ਸਰਗਰਮੀਆਂ ਨੂੰ  ਪ੍ਰਭਾਵਤ ਕਰ ਰਿਹਾ ਹੈ ਸਗੋਂ ਇਸ ਦਾ ਸਮਾਜਕ ਤਾਣੇ-ਬਾਣੇ ਉਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ, ਖਾਸ ਕਰ ਕੇ ਉਸ ਵੇਲੇ, ਜਦੋਂ ਸਿਆਸੀ ਪਾਰਟੀਆਂ ਅਤੇ ਬਾਕੀ ਸਮੂਹ ਆਪੋ-ਅਪਣੇ ਸਟੈਂਡ ਉਤੇ ਅੜੇ ਹੋਏ ਹਨ |
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਪਾਸੋਂ ਪੰਜਾਬ ਤੋਂ ਸਰਬ-ਪਾਰਟੀ ਵਫ਼ਦ ਨਾਲ ਮੀਟਿੰਗ ਕਰਨ ਲਈ ਸਮਾਂ ਦੇਣ ਦੀ ਮੰਗ ਕੀਤੀ ਸੀ | 
ਉਨ੍ਹਾਂ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ  100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਅਤੇ ਡੀ.ਏ.ਪੀ. ਦੀ ਘਾਟ ਦੇ ਖਦਸ਼ਿਆਂ ਦਾ ਹੱਲ ਕਰਨ ਦੀ ਵੀ ਮੰਗ ਕੀਤੀ ਕਿਉਂ ਜੋ ਖਾਦ ਦੀ ਘਾਟ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਇਆ ਸੰਕਟ ਹੋਰ ਡੂੰਘਾ ਹੋ ਸਕਦਾ ਹੈ | ਇਕ ਹੋਰ ਪੱਤਰ ਵਿਚ ਮੁੱਖ ਮੰਤਰੀ ਨੇ ਜੋਰ ਦੇ ਕੇ ਆਖਿਆ ਕਿ ਜ਼ਮੀਨਾਂ ਵੰਡੇ ਜਾਣ ਤੇ ਪਟੇ ਉਤੇ ਜ਼ਮੀਨ ਲੈਣ ਵਾਲਿਆਂ ਅਤੇ ਮਾਰਕੀਟ ਅਪਰੇਟਰਾਂ ਤੇ ਏਜੰਟਾਂ ਨਾਲ ਲਗਾਤਾਰ ਵਿਵਾਦ ਕਾਰਨ ਕਿਸਾਨਾਂ ਨੂੰ  ਇਹਨੀਂ ਦਿਨੀਂ ਅਦਾਲਤੀ ਮਾਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨਾਲ ਉਨ੍ਹਾਂ ਦੇ ਪਹਿਲਾਂ ਹੀ ਨਿਗੂਣੇ ਵਿੱਤੀ ਵਸੀਲਿਆਂ ਉਤੇ ਹੋਰ ਬੋਝ ਪੈਂਦਾ ਹੈ | ਅਜਿਹੇ ਅਦਾਲਤੀ ਮਾਮਲਿਆਂ ਨਾਲ ਕਿਸਾਨਾਂ ਉਤੇ ਪੈਂਦੇ ਵਿੱਤੀ ਬੋਝ ਨੂੰ  ਘਟਾਉਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦਾ ਇਸ ਗੱਲ ਵਲ ਧਿਆਨ ਦਿਵਾਇਆ ਕਿ ਕੇਂਦਰੀ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ-1987 ਵਿਚ ਕੁੱਝ ਖਾਸ ਸ਼੍ਰੇਣੀਆਂ ਦੇ ਉਨ੍ਹਾਂ ਵਿਅਕਤੀਆਂ ਨੂੰ  ਮੁਫ਼ਤ ਕਾਨੂੰਨੀ ਇਮਦਾਦ ਦੇਣ ਦਾ ਉਪਬੰਧ ਹੈ ਜੋ ਕਿ ਸਮਾਜ ਦੇ ਕਮਜ਼ੋਰ ਤਬਕੇ ਸਮਝੇ ਜਾਂਦੇ ਹਨ | ਕਿਸਾਨਾਂ ਨੂੰ  ਵੀ ਇਨ੍ਹਾਂ ਵਿਚੋਂ ਹੀ ਇਕ ਸਮਝਦੇ ਹੋਏ ਕਿਹਾ ਕਿ ਕਿਸਾਨਾਂ ਨੂੰ  ਕਈ ਵਾਰ ਵਿੱਤੀ ਸਮਸਿਆਵਾਂ ਕਰ ਕੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ, ਹਾਲਾਂਕਿ ਇਹ ਵਰਗ ਹੌਸਲਾ ਨਾ ਹਾਰਦੇ ਹੋਏ ਅਪਣੀ ਜ਼ਿੰਦਗੀ ਦੀ ਕੀਮਤ ਉਤੇ ਵੀ ਅਪਣੀ ਜ਼ਮੀਨ ਦੀ ਕਾਸ਼ਤ ਕਰਨ ਨੂੰ  ਤਰਜੀਹ ਦਿੰਦੇ ਹਨ |
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ  ਅਪੀਲ ਕੀਤੀ ਕਿ ਕਿਸਾਨਾਂ ਦੀ ਭਲਾਈ ਨਾਲ ਸਬੰਧਤ ਕੇਂਦਰੀ ਮੰਤਰਾਲਿਆਂ ਨੂੰ  ਇਹ ਸਲਾਹ ਦਿਤੀ ਜਾਵੇ ਕਿ ਕਿਸਾਨਾਂ ਦੇ ਵਡੇਰੇ ਹਿੱਤਾਂ ਨੂੰ  ਵੇਖਦੇ ਹੋਏ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ-1987 ਵਿਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ |
 

SHARE ARTICLE

ਏਜੰਸੀ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement