ਸੁਮੇਧ ਸੈਣੀ ਦੀ ਜ਼ਮਾਨਤ ’ਤੇ ਫ਼ੈਸਲਾ ਅੱਜ, ਦੋਵੇਂ ਧਿਰਾਂ ਦੀ ਲੰਮੀ ਬਹਿਸ ਉਪਰੰਤ ਹੁਕਮ ਰਾਖਵਾਂ ਕੀਤਾ
Published : Aug 12, 2021, 7:50 am IST
Updated : Aug 12, 2021, 7:50 am IST
SHARE ARTICLE
Sumedh Saini
Sumedh Saini

ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ ਤੇ ਪੈਰਵੀ ਦੇਸ਼ ਦੇ ਚੋਟੀ ਦੇ ਵਕੀਲਾਂ ’ਚ ਸ਼ੁਮਾਰ ਮੁਕੁਲ ਰੋਹਤਗੀ ਨੇ ਕੀਤੀ।

ਚੰਡੀਗੜ੍ਹ (ਸੁਰਜੀਤ ਸਿੰਘ ਸੱਤੀ): ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਵਿਰੁਧ ਪੰਜਾਬ ਵਿਜੀਲੈਂਸ (Punjab Vigilance) ਵਲੋਂ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਬੁਧਵਾਰ ਨੂੰ ਲੰਮੀ ਬਹਿਸ ਉਪਰੰਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ ਜਸਟਿਸ ਅਵਨੀਸ਼ ਝੀਂਗਣ ਦੀ ਬੈਂਚ ਨੇ ਅਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ ਤੇ ਹੁਕਮ ਅੱਜ ਵੀਰਵਾਰ ਨੂੰ ਸੁਣਾਇਆ ਜਾਵੇਗਾ। ਵੀਰਵਾਰ ਨੂੰ ਸਾਫ਼ ਹੋ ਜਾਏਗਾ ਕਿ ਸੈਣੀ ਨੂੰ ਇਸ ਕੇਸ ਵਿਚ ਜ਼ਮਾਨਤ ਮਿਲਦੀ ਹੈ ਜਾਂ ਅਰਜ਼ੀ ਰੱਦ ਹੁੰਦੀ ਹੈ। ਉਸ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ (Bail Application) ਦਾਖ਼ਲ ਕੀਤੀ ਸੀ ਤੇ ਪੈਰਵੀ ਦੇਸ਼ ਦੇ ਚੋਟੀ ਦੇ ਵਕੀਲਾਂ ’ਚ ਸ਼ੁਮਾਰ ਮੁਕੁਲ ਰੋਹਤਗੀ ਨੇ ਕੀਤੀ।

ਹੋਰ ਪੜ੍ਹੋ: ਇਟਲੀ ’ਚ ਪੰਜਾਬੀ ਨੌਜਵਾਨ ਦੀ ਛੱਤ ਤੋਂ ਡਿੱਗਣ ਕਾਰਨ ਮੌਤ

Sumedh Singh SainiSumedh Singh Saini

ਹੋਰ ਪੜ੍ਹੋ: ਇਤਿਹਾਸ ਰਚਣ ਤੋਂ ਬਾਅਦ ਘਰ ਪਹੁੰਚੇ ਹਾਕੀ ਕਪਤਾਨ ਮਨਪ੍ਰੀਤ ਸਿੰਘ, ਲਿਆ ਮਾਂ ਦਾ ਆਸ਼ੀਰਵਾਦ

ਦੂਜੇ ਪਾਸੇ ਸਰਕਾਰ ਵਲੋਂ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਨੇ ਬਹਿਸ ਕੀਤੀ ਤੇ ਵਿਸ਼ੇਸ਼ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਨੇ ਵੀ ਬਹਿਸ ਵਿਚ ਹਿੱਸਾ ਪਾਇਆ। ਜਿਥੇ ਸੈਣੀ ਦੇ ਵਕੀਲਾਂ ਨੇ ਪੈਰਵੀ ਕੀਤੀ ਕਿ ਉਸ ਨੇ ਆਪਣੇ ਸੇਵਾਕਾਲ ਵਿਚ ਕੈਪਟਨ ਅਮਰਿੰਦਰ ਸਿੰਘ ਵਿਰੁਧ ਵਿਜੀਲੈਂਸ ਮਾਮਲਿਆਂ ਦੀ ਜਾਂਚ ਕੀਤੀ ਸੀ ਤੇ ਇਸੇ ਕਾਰਨ ਉਸ ਵਿਰੁਧ ਰਾਜਨੀਤੀ ਤੋਂ ਪ੍ਰੇਰਤ ਹੋ ਕੇ ਮਾਮਲਾ ਦਰਜ ਕੀਤਾ ਗਿਆ, ਜਦੋਂਕਿ ਸਰਕਾਰ ਵਲੋਂ ਪੇਸ਼ ਵਕੀਲਾਂ ਨੇ ਕਿਹਾ ਕਿ  ਸਰੋਤਾਂ ਤੋਂ ਵੱਧ ਆਮਦਨ ਦੇ ਸਬੂਤ ਹਨ ਤੇ ਸੈਣੀ ਕੋਲੋਂ ਹਿਰਾਸਤ ਵਿਚ ਪੁੱਛਗਿੱਛ ਜ਼ਰੂਰੀ ਹੈ। ਬਹਿਸ ਉਪਰੰਤ ਬੈਂਚ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਤੇ ਵੀਰਵਾਰ ਨੂੰ ਹੁਕਮ ਸੁਣਾਉਣ ਲਈ ਤਰੀਕ ਤੈਅ ਕਰ ਦਿਤੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement