ਕੌਮਾਂਤਰੀ ਯੁਵਕ ਦਿਵਸ ਮੌਕੇ ਪੇਂਡੂ ਤੇ ਸ਼ਹਿਰੀ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ
Published : Aug 12, 2021, 5:41 pm IST
Updated : Aug 12, 2021, 5:41 pm IST
SHARE ARTICLE
File Photo
File Photo

10 ਵਲੰਟੀਅਰਾਂ ਨੂੰ ਦਿੱਤੀਆਂ ਖੇਡ ਕਿੱਟਾਂ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ‘ਕੌਮਾਂਤਰੀ ਯੁਵਕ ਦਿਵਸ’ ਮੌਕੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਜਿਨਾਂ ਨੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਖਿਲਾਫ ਸੂਬਾ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਬੇਹੱਦ ਅਹਿਮ ਯੋਗਦਾਨ ਪਾਇਆ। ਇਸ ਉੱਦਮ ਦੀ ਅੰਸ਼ਿਕ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ’ਤੇ ਨਿੱਜੀ ਤੌਰ ’ਤੇ 10 ਵਲੰਟੀਅਰਾਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ।

Photo

ਨੌਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਉਨਾਂ ਵੱਲੋਂ ਕੋਰੋਨਾ ਵਾਇਰਸ ਦੇ ਹੋਰ ਫੈਲਾਅ ਨੂੰ ਰੋਕਣ ਲਈ ਲੋਕਾਂ ਵਿੱਚ ਸਿਹਤ ਸਬੰਧੀ ਪ੍ਰੋਟੋਕਾਲਾਂ ਅਤੇ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਹਿੱਤ ਪਾਏ ਯੋਗਦਾਨ ਲਈ ਸ਼ਲਾਘਾ ਕੀਤੀ। ਸੂਬੇ ਵਿੱਚ ਕੋਵਿਡ ਕਰਕੇ 16000 ਮੌਤਾਂ ’ਤੇ ਅਫਸੋਸ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੌਜਵਾਨਾਂ ਵੱਲੋਂ ਵੱਡੀ ਪੱਧਰ ’ਤੇ ਖਾਸ ਤੌਰ ’ਤੇ ਦੂਜੀ ਲਹਿਰ ਦੌਰਾਨ ਲੋਕਾਂ ਨੂੰ ਤੁਰੰਤ ਇਲਾਜ ਕਰਵਾਉਣ ਅਤੇ ਟੀਕਾਕਰਨ ਲਈ ਪ੍ਰੇਰਿਤ ਨਾ ਕੀਤਾ ਜਾਂਦਾ ਤਾਂ ਇਹ ਗਿਣਤੀ ਵੱਧ ਵੀ ਹੋ ਸਕਦੀ ਸੀ।

Photo

ਮੁੱਖ ਮੰਤਰੀ ਨੇ ਇਨਾਂ ਵਲੰਟੀਅਰਾਂ ਨੂੰ ਅਮਰੀਕਾ ਵਰਗੇ ਦੇਸ਼ਾਂ ਅਤੇ ਕਈ ਸੂਬਿਆਂ ਵਿੱਚ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਤੀਜੀ ਲਹਿਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਲੋਕ ਜਾਗਰੂਕਤਾ ਮੁਹਿੰਮ ਜਾਰੀ ਰੱਖਣ ਲਈ ਵੀ ਕਿਹਾ। ਯੁਵਕ ਸੇਵਾਵਾਂ ਵਿਭਾਗ ਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡ ਕਿੱਟਾਂ ਦਿੱਤੇ ਜਾਣ ਨਾਲ ਉਨਾਂ ਨੂੰ ਵੱਡੀ ਪੱਧਰ ’ਤੇ ਖੇਡ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਰਨ ਲਈ ਉਤਸ਼ਾਹ ਮਿਲੇਗਾ ਅਤੇ ਉਨਾਂ ਖਿਡਾਰੀਆਂ ਤੋਂ ਪ੍ਰੇਰਨਾ ਵੀ ਮਿਲੇਗੀ ਜਿਨਾਂ ਨੇ ਹਾਲ ਹੀ ਵਿੱਚ ਟੋਕੀਓ ਵਿਖੇ ਹੋਈਆਂ ਉਲੰਪਿਕ ਖੇਡਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ।

Rana sodhiRana sodhi

ਇਸ ਮੌਕੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਨੂੰ ਕੋਵਿਡ ਦੀ ਸਥਿਤੀ ਵਿੱਚ ਹੋਰ ਸੁਧਾਰ ਹੋਣ ਦੀ ਸੂਰਤ ਵਿੱਚ ਸਤੰਬਰ-ਅਕਤੂਬਰ ਦੌਰਾਨ ਸੰਭਾਵੀ ਤੌਰ ’ਤੇ ਹੋਣ ਵਾਲੀ ਮੈਗਾ ਯੂਥ ਕਾਨਫਰੰਸ ਦੀ ਪ੍ਰਧਾਨਗੀ ਕਰਨ ਦੀ ਵੀ ਬੇਨਤੀ ਕੀਤੀ ਤਾਂ ਜੋ ਨੌਜਵਾਨਾਂ ਨੂੰ ਆਪਣੀ ਊਰਜਾ ਦਾ ਸਕਾਰਾਤਮਕ ਇਸਤੇਮਾਲ ਕਰਨ ਦੀ ਪ੍ਰੇਰਨਾ ਮਿਲ ਸਕੇ। ਉਨਾਂ ਅੱਗੇ ਕਿਹਾ ਕਿ ਮਾਰਚ 2019 ਵਿੱਚ ਤਕਰੀਬਨ ਇਕ ਲੱਖ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਮੈਰਾਥਾਨ ਨੂੰ ਮਿਲੇ ਹੁੰਗਾਰੇ ਨੂੰ ਵੇਖਦੇ ਹੋਏ 1.5 ਲੱਖ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇਕ ਹੋਰ ਮੈਰਾਥਾਨ ਦੀ ਯੋਜਨਾਬੰਦੀ ਵੀ ਕੀਤੀ ਜਾ ਰਹੀ ਹੈ।

PHOTO

ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਰਾਜ ਕਮਲ ਚੌਧਰੀ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਕਿਹਾ ਕਿ ਕੋਰੋਨਾ ਵਾਰੀਅਰ ਸਮੂਹ ਸੂਬੇ ਵਿੱਚ ਇਸ ਮਹਾਂਮਾਰੀ ਨੂੰ ਠੱਲ ਪਾਉਣ ਵਿੱਚ ਕਾਫੀ ਸਹਾਈ ਸਾਬਿਤ ਹੋਏ ਹਨ ਅਤੇ ਇਨਾਂ ਵੱਲੋਂ ਟੀਕਾਕਰਨ ਸਬੰਧੀ ਪਾਏ ਜਾਂਦੇ ਭਰਮ ਭੁਲੇਖਿਆਂ ਨੂੰ ਦੂਰ ਕਰਨ ਲਈ ਘਰ ਘਰ ਜਾ ਕੇ ਜਾਗਰੂਕਤਾ ਫੈਲਾਉਣ ਅਤੇ ਇਸ ਤੋਂ ਇਲਾਵਾ ਕੋਵਿਡ ਦੇ ਮਰੀਜਾਂ ਦੀ ਪਹਿਚਾਣ ਕਰਨ ਵਿੱਚ ਮੈਡੀਕਲ ਟੀਮਾਂ ਦੀ ਮਦਦ ਕਰਨਾ ਵੀ ਕਾਫੀ ਸਹਾਈ ਸਾਬਿਤ ਹੋਇਆ ਹੈ।

Captain Amarinder Singh Captain Amarinder Singh

ਇਸ ਮੌਕੇ ਡਾਇਰੈਕਟਰ, ਖੇਡਾਂ ਤੇ ਯੁਵਕ ਸੇਵਾਵਾਂ ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰਾਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਥਾਨਕ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਸਲਾਹ-ਮਸ਼ਵਰੇ ਨਾਲ ਅਜੇ ਤੱਕ ਸੂਬੇ ਵਿੱਚ 14,236 (ਭਾਵ 11,881 ਪੇਂਡੂ ਕੋਰੋਨਾ ਵਲੰਟੀਅਰ ਸਮੂਹ ਅਤੇ 2355 ਸ਼ਹਿਰੀ ਵਲੰਟੀਅਰ ਸਮੂਹ) ਅਜਿਹੇ ਸਮੂਹ ਬਣਾਏ ਜਾ ਚੁੱਕੇ ਹਨ। ਹਰੇਕ ਸਮੂਹ ਵਿੱਚ ਹਰੇਕ ਪਿੰਡ ਅਤੇ ਮਿਊਂਸਿਪਲ ਵਾਰਡ ਤੋਂ ਸੱਤ ਵਲੰਟੀਅਰ ਸ਼ਾਮਿਲ ਕੀਤੇ ਜਾਂਦੇ ਹਨ ਅਤੇ ਇਨਾਂ ਸਮੂਹਾਂ ਵੱਲੋਂ ਟੀਕਾਕਰਨ ਮੁਹਿੰਮ ਵਿੱਚ ਯੋਗਦਾਨ ਪਾ ਰਹੇ ਸਿਹਤ ਵਲੰਟੀਅਰਾਂ ਦੀ ਮਦਦ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਇਨਾਂ ਸਮੂਹਾਂ ਵੱਲੋਂ ਕੋਵਿਡ-19 ਵਾਇਰਸ ਦੀ ਰੋਕਥਾਮ ਸਬੰਧੀ ਕਦਮ ਚੁੱਕਣ ਲਈ ਸਥਾਨਕ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੌਜੂਦ ਸਮੂਹ ਵਲੰਟੀਅਰਾਂ ਨੇ ਆਪਣੇ ਤਜੁਰਬੇ ਸਾਂਝੇ ਕਰਦੇ ਹੋਏ ਕੋਵਿਡ ਦੀ ਤੀਜੀ ਲਹਿਰ ਦਾ ਟਾਕਰਾ ਕਰਨ ਲਈ ਸੁਝਾਅ ਵੀ ਦਿੱਤੇ। ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ, ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement