ਸਾਬਕਾ DGP ਸੁਮੇਧ ਸੈਣੀ ਨੂੰ ਵੱਡੀ ਰਾਹਤ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ
Published : Aug 12, 2021, 1:48 pm IST
Updated : Aug 12, 2021, 1:54 pm IST
SHARE ARTICLE
former Punjab DGP Sumedh Saini
former Punjab DGP Sumedh Saini

ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਇੱਕ ਹਫ਼ਤੇ ਦੇ ਅੰਦਰ ਜਾਂਚ ਵਿਚ ਸ਼ਾਮਲ ਹੋਣ ਦੇ ਨਿਰਦੇਸ਼ ਵੀ ਦਿੱਤੇ ਹਨ

ਚੰਡੀਗੜ੍ਹ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਹਾਲ ਹੀ ਵਿਚ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਵਿਚ ਸੈਣੀ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਇੱਕ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਰਹੀ ਸੀ।

Sumedh Singh SainiSumedh Singh Saini

ਇਸ ਗ੍ਰਿਫਤਾਰੀ ਤੋਂ ਬਚਣ ਲਈ ਸੈਣੀ ਨੇ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਇੱਕ ਹਫ਼ਤੇ ਦੇ ਅੰਦਰ ਜਾਂਚ ਵਿਚ ਸ਼ਾਮਲ ਹੋਣ ਦੇ ਨਿਰਦੇਸ਼ ਵੀ ਦਿੱਤੇ ਹਨ। ਦੱਸ ਦਈਏ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਵਿਰੁਧ ਪੰਜਾਬ ਵਿਜੀਲੈਂਸ ਵਲੋਂ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਬੁਧਵਾਰ ਨੂੰ ਲੰਮੀ ਬਹਿਸ ਉਪਰੰਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਵਨੀਸ਼ ਝੀਂਗਣ ਦੀ ਬੈਂਚ ਨੇ ਅਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ ਤੇ ਹੁਕਮ ਅੱਜ  ਦੇ ਦਿਨ ਵੀਰਵਾਰ ਨੂੰ  ਸੁਣਾਉਣ ਦਾ ਫੈਸਲਾ ਲਿਆ ਸੀ ਤੇ ਅੱਜ ਦੀ ਹੋਈ ਸੁਣਵਾਈ ਵਿਚ ਉਸ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ।

punjab and haryana high courtpunjab and haryana high court

ਦਰਅਸਲ ਸੈਣੀ ਨੇ ਅਗਾਊਾ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ ਤੇ ਪੈਰਵੀ ਦੇਸ਼ ਦੇ ਚੋਟੀ ਦੇ ਵਕੀਲਾਂ 'ਚ ਸ਼ੁਮਾਰ ਮੁਕੁਲ ਰੋਹਤਗੀ ਨੇ ਕੀਤੀ ਸੀ। ਦੂਜੇ ਪਾਸੇ ਸਰਕਾਰ ਵਲੋਂ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਨੇ ਬਹਿਸ ਕੀਤੀ ਤੇ ਵਿਸ਼ੇਸ਼ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਨੇ ਵੀ ਬਹਿਸ ਵਿਚ ਹਿੱਸਾ ਪਾਇਆ। ਜਿਥੇ ਸੈਣੀ ਦੇ ਵਕੀਲਾਂ ਨੇ ਪੈਰਵੀ ਕੀਤੀ ਕਿ ਉਸ ਨੇ ਆਪਣੇ ਸੇਵਾਕਾਲ ਵਿਚ ਕੈਪਟਨ ਅਮਰਿੰਦਰ ਸਿੰਘ ਵਿਰੁਧ ਵਿਜੀਲੈਂਸ ਮਾਮਲਿਆਂ ਦੀ ਜਾਂਚ ਕੀਤੀ ਸੀ

Sumedh Singh SainiSumedh Singh Saini

 ਇਸੇ ਕਾਰਨ ਉਸ ਵਿਰੁਧ ਰਾਜਨੀਤੀ ਤੋਂ ਪ੍ਰੇਰਤ ਹੋ ਕੇ ਮਾਮਲਾ ਦਰਜ ਕੀਤਾ ਗਿਆ, ਜਦੋਂਕਿ ਸਰਕਾਰ ਵਲੋਂ ਪੇਸ਼ ਵਕੀਲਾਂ ਨੇ ਕਿਹਾ ਕਿ  ਸਰੋਤਾਂ ਤੋਂ ਵੱਧ ਆਮਦਨ ਦੇ ਸਬੂਤ ਹਨ ਤੇ ਸੈਣੀ ਕੋਲੋਂ ਹਿਰਾਸਤ ਵਿਚ ਪੁੱਛਗਿੱਛ ਜ਼ਰੂਰੀ ਹੈ। ਬਹਿਸ ਉਪਰੰਤ ਬੈਂਚ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਤੇ ਅੱਜ ਦੀ ਸੁਣਵਾਈ ਵਿਚ ਸੈਣੀ ਨੂੰ ਅਗਾਊ ਜ਼ਮਾਨਤ ਮਿਲ ਗਈ ਹੈ। 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement