ਪੰਜਾਬ ਵਿੱਚ ਕਾਰਜਸ਼ੀਲ ਹੋਇਆ ਏਸ਼ੀਆ ਦਾ ਸਭ ਤੋਂ ਵੱਡਾ ਕੰਪਰੈੱਸਡ ਬਾਇਓ-ਗੈਸ ਪਲਾਂਟ 
Published : Aug 12, 2022, 6:59 pm IST
Updated : Aug 12, 2022, 6:59 pm IST
SHARE ARTICLE
Compressed Bio Gas Plant
Compressed Bio Gas Plant

 •ਝੋਨੇ ਦੀ ਪਰਾਲੀ ਦੇ ਸਥਾਈ ਹੱਲ ਲਈ ਪੇਡਾ ਨੇ 42 ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪਲਾਂਟ ਅਲਾਟ ਕੀਤੇ: ਅਮਨ ਅਰੋੜਾ

• ਮੁਕੰਮਲ ਹੋਣ ’ਤੇ ਸਾਰੇ ਪਲਾਂਟ ਰੋਜ਼ਾਨਾ 492.58 ਟਨ ਸੀ.ਬੀ.ਜੀ. ਪੈਦਾ ਕਰਨ ਤੋਂ ਇਲਾਵਾ ਸਾਲਾਨਾ 16.5 ਲੱਖ ਟਨ ਪਰਾਲੀ ਦੀ ਕਰਨਗੇ ਖ਼ਪਤ
ਚੰਡੀਗੜ੍ਹ : ਸਾਫ਼-ਸੁਥਰੀ ਊਰਜਾ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿੱਚ ਏਸ਼ੀਆ ਦਾ ਸਭ ਤੋਂ ਵੱਡਾ ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪਲਾਂਟ ਕਾਰਜਸ਼ੀਲ ਕਰ ਦਿੱਤਾ ਗਿਆ ਹੈ।

Aman AroraAman Arora

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪ੍ਰਤੀ ਦਿਨ ਕੁੱਲ 33.23 ਟਨ ਸੀ.ਬੀ.ਜੀ. ਦੀ ਸਮਰੱਥਾ ਵਾਲਾ ਇਹ ਪਲਾਂਟ ਪਿੰਡ ਭੁਟਾਲ ਕਲਾਂ (ਸੰਗਰੂਰ) ਵਿਖੇ ਅਪ੍ਰੈਲ, 2022 ਵਿੱਚ ਚਾਲੂ ਹੋ ਗਿਆ ਹੈ। ਇਸ ਪਲਾਂਟ ਵਿੱਚੋਂ ਸੀ.ਬੀ.ਜੀ. ਦਾ ਵਪਾਰਕ ਉਤਪਾਦਨ ਸ਼ੁਰੂ ਹੋ ਗਿਆ ਹੈ, ਜਿਸ ਦੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ.ਓ.ਸੀ.ਐਲ.) ਦੇ ਆਊਟਲੈਟ ਨੂੰ ਸਪਲਾਈ ਕੀਤੀ ਜਾ ਰਹੀ ਹੈ।

Compressed Bio Gas PlantCompressed Bio Gas Plant

ਇਸ ਤੋਂ ਇਲਾਵਾ ਪੇਡਾ ਵੱਲੋਂ ਪਰਾਲੀ ਦੇ ਸਥਾਈ ਅਤੇ ਟਿਕਾਊ ਹੱਲ ਲਈ ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਉਤੇ ਆਧਾਰਿਤ ਕੁੱਲ 492.58 ਟਨ ਪ੍ਰਤੀ ਦਿਨ ਸਮਰੱਥਾ ਦੇ 42 ਹੋਰ ਸੀ.ਬੀ.ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ, ਜਿਸ ਨਾਲ ਪੇਂਡੂ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਤਕਰੀਬਨ 1200 ਕਰੋੜ ਰੁਪਏ ਦਾ ਪ੍ਰਾਈਵੇਟ ਨਿਵੇਸ਼ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ 8000 ਹੁਨਰਮੰਦ/ਗ਼ੈਰ-ਹੁਨਰਮੰਦ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਨ੍ਹਾਂ ਪ੍ਰੋਜੈਕਟਾਂ ਨਾਲ, ਗਰੀਨ ਹਾਊਸ ਗੈਸਾਂ ਦਾ ਨਿਕਾਸ ਵੀ ਘਟੇਗਾ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕਿਸਾਨਾਂ ਦੀ ਆਮਦਨ ਵਧਣ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ।

ਪੇਡਾ ਦੇ ਚੀਫ ਐਗਜੀਕਿਊਟਿਵ ਸੁਮੀਤ ਜਾਰੰਗਲ ਨੇ ਦੱਸਿਆ ਕਿ ਕੁੱਲ 14.25 ਟਨ ਸੀ.ਬੀ.ਜੀ. ਪ੍ਰਤੀ ਦਿਨ ਦੀ ਸਮਰੱਥਾ ਵਾਲੇ ਦੋ ਹੋਰ ਪਲਾਂਟ 2022-23 ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ ਅਤੇ ਬਾਕੀ ਪ੍ਰਾਜੈਕਟਾਂ ਦੇ ਅਗਲੇ ਤਿੰਨ ਸਾਲਾਂ ਵਿੱਚ ਚਾਲੂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰਾਜੈਕਟ ਚਾਲੂ ਹੋਣ ਉਤੇ ਪ੍ਰਤੀ ਦਿਨ 492.58 ਟਨ ਸੀ.ਬੀ.ਜੀ. ਪੈਦਾ ਕਰਨਗੇ ਅਤੇ ਇਨ੍ਹਾਂ ਵਿੱਚ ਸਾਲਾਨਾ ਲਗਭਗ 16.5 ਲੱਖ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਹੋਵੇਗੀ। ਇਸ ਤੋਂ ਇਲਾਵਾ ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵਿੱਚ ਤਿਆਰ ਹੋਈ ਜੈਵਿਕ ਖਾਦ ਨੂੰ ਜੈਵਿਕ ਖੇਤੀ ਲਈ ਵਰਤਿਆ ਜਾਵੇਗਾ, ਜਿਸ ਨਾਲ ਸਥਾਨਕ ਸਹਾਇਕ ਉਦਯੋਗਾਂ ਨੂੰ ਵਧਣ-ਫੁੱਲਣ ਵਿੱਚ ਮਦਦ ਮਿਲੇਗੀ।

Aman AroraAman Arora

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਖੇਤੀ ਰਹਿੰਦ-ਖੂੰਹਦ ’ਤੇ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟਾਂ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚ.ਪੀ.ਸੀ.ਐਲ.) ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਤੇ ਹੋਰ ਖੇਤੀ ਰਹਿੰਦ-ਖੂੰਹਦ ਉਤੇ ਆਧਾਰਤ ਪ੍ਰਤੀ ਦਿਨ 100 ਕੇ.ਐਲ. 2ਜੀ ਇਥਨੌਲ ਦੀ ਸਮਰੱਥਾ ਵਾਲਾ ਇੱਕ ਪ੍ਰੋਜੈਕਟ ਸਥਾਪਤ ਕੀਤਾ ਜਾ ਰਿਹਾ ਹੈ, ਜੋ ਫਰਵਰੀ 2023 ਤੱਕ ਮੁਕੰਮਲ ਹੋ ਜਾਵੇਗਾ। ਇਹ ਪ੍ਰਾਜੈਕਟ ਸਾਲਾਨਾ ਤਕਰੀਬਨ 2 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰੇਗਾ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ 10 ਟਨ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਲਗਭਗ 300 ਹੋਰ ਪ੍ਰਾਜੈਕਟ ਸਥਾਪਤ ਕੀਤੇ ਜਾ ਸਕਦੇ ਹਨ, ਜਿਸ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਟੇਟ ਐਨ.ਆਰ.ਐਸ.ਈ. ਨੀਤੀ-2012 ਤਹਿਤ ਸਟੈਂਪ ਡਿਊਟੀ ਤੇ ਰਜਿਸਟ੍ਰੇਸ਼ਨ ਚਾਰਜਿਜ਼ ਤੋਂ ਇਲਾਵਾ ਸੀ.ਐਲ.ਯੂ. ਤੇ ਈ.ਡੀ.ਸੀ. ਚਾਰਜਿਜ਼ ਤੋਂ ਛੋਟ ਸਮੇਤ ਇਨਵੈਸਟ ਪੰਜਾਬ ਵਿੱਚ ਵੰਨ ਸਟਾਪ ਕਲੀਅਰੈਂਸ ਸਿਸਟਮ ਜਿਹੀਆਂ ਕਈ ਸਹੂਲਤਾਂ ਤੇ ਰਿਆਇਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement