ਮੰਤਰੀ ਸਮੂਹ ਵੱਲੋਂ 'ਲੰਪੀ ਸਕਿਨ' ਦੀ ਰੋਕਥਾਮ ਲਈ ਗੋਟ ਪੌਕਸ ਦੀਆਂ 3.33 ਲੱਖ ਹੋਰ ਖ਼ੁਰਾਕਾਂ ਮੰਗਵਾਉਣ ਦੇ ਨਿਰਦੇਸ਼
Published : Aug 12, 2022, 8:07 pm IST
Updated : Aug 12, 2022, 8:07 pm IST
SHARE ARTICLE
GoM DIRECTS TO PROCURE 3.33 LAKH MORE DOSES OF GOAT POX VACCINE TO PREVENT LUMPY SKIN DISEASE
GoM DIRECTS TO PROCURE 3.33 LAKH MORE DOSES OF GOAT POX VACCINE TO PREVENT LUMPY SKIN DISEASE

ਟੀਕਾਕਰਨ ਦਾ ਰੋਜ਼ਾਨਾ ਟੀਚਾ ਦੁੱਗਣਾ ਕਰਕੇ 50,000 ਕਰਨ ਲਈ ਕਿਹਾ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੰਪੀ ਸਕਿਨ ਦੀ ਰੋਕਥਾਮ ਲਈ ਪ੍ਰਭਾਵੀ ਨਿਗਰਾਨੀ ਰੱਖਣ ਲਈ ਗਠਤ ਕੀਤੇ ਗਏ ਮੰਤਰੀ ਸਮੂਹ ਨੇ ਅੱਜ 'ਲੰਪੀ ਸਕਿਨ' ਦੀ ਰੋਕਥਾਮ ਲਈ ਗੋਟ ਪੌਕਸ ਦਵਾਈ ਦੀਆਂ 3.33 ਲੱਖ ਹੋਰ ਖ਼ੁਰਾਕਾਂ ਮੰਗਵਾਉਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਿਰਦੇਸ਼ ਦਿੱਤੇ ਕਿ 3 ਲੱਖ 33 ਹਜ਼ਾਰ ਹੋਰ ਖ਼ੁਰਾਕਾਂ ਦੇਸ਼ ਦੀਆਂ ਪ੍ਰਵਾਨਤ ਪਸ਼ੂ ਸੰਸਥਾਵਾਂ ਤੋਂ ਤੁਰੰਤ ਮੰਗਵਾ ਕੇ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਪੁੁੱਜਦੀਆਂ ਕੀਤੀਆਂ ਜਾਣ ਤਾਂ ਜੋ ਟੀਕਾਕਰਨ ਮੁਹਿੰਮ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।

lumpy skinlumpy skin

ਮੰਤਰੀ ਸਮੂਹ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪਸ਼ੂ ਪਾਲਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰੋਜ਼ਾਨਾ ਬੀਮਾਰੀ ਸਬੰਧੀ ਚਲ ਰਹੇ ਰਾਹਤ ਕਾਰਜਾਂ ਦੀ ਰਿਪੋਰਟ ਲੈ ਰਹੇ ਹਨ। ਪਸ਼ੂਆਂ ਨੂੰ ਲਾਏ ਜਾ ਰਹੇ ਗੋਟ ਪੌਕਸ ਦੇ ਟੀਕਿਆਂ ਸਬੰਧੀ ਕੰਮ ਦੀ ਸਮੀਖਿਆ ਕਰਦਿਆਂ ਮੰਤਰੀ ਸਮੂਹ ਨੇ ਹਦਾਇਤ ਕੀਤੀ ਕਿ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਇਹ ਟੀਚਾ ਦੁੱਗਣਾ ਕਰਕੇ ਰੋਜ਼ਾਨਾ 50,000 ਕੀਤਾ ਜਾਵੇ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਪਸ਼ੂਆਂ ਦਾ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 1 ਲੱਖ 30 ਹਜ਼ਾਰ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

GoM DIRECTS TO PROCURE 3.33 LAKH MORE DOSES OF GOAT POX VACCINE TO PREVENT LUMPY SKIN DISEASEGoM DIRECTS TO PROCURE 3.33 LAKH MORE DOSES OF GOAT POX VACCINE TO PREVENT LUMPY SKIN DISEASE

ਮੀਟਿੰਗ ਦੌਰਾਨ ਮੰਤਰੀ ਸਮੂਹ ਦੀ ਕਮੇਟੀ ਦੇ ਮੈਂਬਰ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਪੇਂਡੂ ਵਿਕਾਸ ਵਿਭਾਗ ਦੇ ਵਿੱਤ ਕਮਿਸ਼ਨਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਪਸ਼ੂ ਪਾਲਣ ਡਾ. ਸੰਜੀਵ ਗੋਇਲ ਮੌਜੂਦ ਰਹੇ ਜਦਕਿ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਵੈਟਰਨਰੀ ਸਾਇੰਸ ਕਾਲਜ ਦੇ ਡੀਨ ਡਾ. ਐਸ.ਪੀ.ਐਸ. ਘੁੰਮਣ ਅਤੇ ਡਾਇਰੈਕਟਰ ਕਲੀਨਿਕਸ ਡਾ. ਐਸ.ਐਸ. ਰੰਧਾਵਾ ਵੀਡੀਉ ਕਾਨਫ਼ਰੰਸਿੰਗ ਰਾਹੀਂ ਜੁੜੇ।

Lumpy Skin DiseaseLumpy Skin Disease

ਕੈਬਨਿਟ ਮੰਤਰੀਆਂ ਨੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਦੇ ਪਸ਼ੂਆਂ ਲਈ ਕੈਲਸ਼ੀਅਮ, ਵਿਟਾਮਿਨ ਅਤੇ ਹੋਰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਾਉਣ ਹਿੱਤ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ। ਇਸ ਤੋਂ ਇਲਾਵਾ ਬਿਮਾਰੀ 'ਤੇ ਕਾਬੂ ਪੈਣ ਤੱਕ ਸੂਬੇ ਵਿੱਚ ਕੋਈ ਪਸ਼ੂ ਮੇਲਾ ਨਾ ਕਰਵਾਉਣ ਅਤੇ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਪਸ਼ੂਆਂ ਦੇ ਦਾਖ਼ਲੇ 'ਤੇ ਰੋਕ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮੰਤਰੀ ਸਮੂਹ ਨੇ ਸੂਬੇ ਵਿੱਚ ਮੱਛਰਾਂ ਦੀ ਦਵਾਈ ਦੇ ਛਿੜਕਾਅ ਸਬੰਧੀ ਕਾਰਜਾਂ ਦੀ ਵੀ ਸਮੀਖਿਆ ਕੀਤੀ।

Lumpy Skin DiseaseLumpy Skin Disease

ਮੰਤਰੀ ਸਮੂਹ ਨੇ ਦੱਸਿਆ ਕਿ ਮਰੇ ਹੋਏ ਪਸ਼ੂਆਂ ਨੂੰ ਖੁੱਲ੍ਹੇ ਵਿੱਚ ਸੁੱਟਣ ਤੋਂ ਰੋਕਣ ਲਈ ਸਰਕਾਰ ਨੇ ਬੀ.ਡੀ.ਪੀ.ਓਜ਼ ਨੂੰ ਫ਼ੰਡ ਜਾਰੀ ਕਰਕੇ ਇਹ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਖੇਤਰਾਂ ਵਿੱਚ ਜੇ.ਸੀ.ਬੀ. ਦਾ ਪ੍ਰਬੰਧ ਕਰਨ ਅਤੇ ਮਰੇ ਹੋਏ ਪਸ਼ੂਆਂ ਨੂੰ ਦਫ਼ਨਾਉਣਾ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਸਰਪੰਚਾਂ ਨਾਲ ਨਿਰੰਤਰ ਰਾਬਤਾ ਰੱਖਣ। ਮੰਤਰੀਆਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਰੇ ਪਸ਼ੂਆਂ ਨੂੰ ਖੁੱਲ੍ਹੇ ਵਿੱਚ ਨਾ ਸੁੱਟਣ। ਇਸੇ ਦੌਰਾਨ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੀੜਤ ਪਸ਼ੂਆਂ ਦਾ ਦੁੱਧ ਨਾ ਪੀਣ ਸਬੰਧੀ ਅਫ਼ਵਾਹਾਂ ਨੂੰ ਰੱਦ ਕਰਦਿਆਂ ਕਿਹਾ ਕਿ ਦੁੱਧ ਨੂੰ ਚੰਗੀ ਤਰ੍ਹਾਂ ਉਬਾਲ ਕੇ ਪੀਣ ਨਾਲ ਮਨੁੱਖੀ ਸਰੀਰ ਨੂੰ ਇਹ ਬੀਮਾਰੀ ਪ੍ਰਭਾਵਤ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਇਸ ਬੀਮਾਰੀ ਦੀ ਰੋਕਥਾਮ ਲਈ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement