ਆਜ਼ਾਦੀ ਦਿਹਾੜੇ ਮੌਕੇ ਹੁਣ 75 ਦੀ ਜਗ੍ਹਾ ਪੰਜਾਬ 'ਚ ਖੁੱਲ੍ਹਣਗੇ 100 ਆਮ ਆਦਮੀ ਕਲੀਨਿਕ
Published : Aug 12, 2022, 8:21 pm IST
Updated : Aug 12, 2022, 8:21 pm IST
SHARE ARTICLE
Aam Aadmi Clinic
Aam Aadmi Clinic

ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਉਣਗੇ ਆਮ ਆਦਮੀ ਕਲੀਨਿਕ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਅਜਾਦੀ ਦਿਵਸ ਮੌਕੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨ ਦੀ ਪਹਿਲਕਦਮੀ ਨੂੰ ਅੱਗੇ ਵਧਾਉਂਦਿਆਂ ਪਹਿਲੇ ਪੜਾਅ ਲਈ ਹੁਣ ਇਹਨਾਂ ਦੀ ਗਿਣਤੀ ਵਧਾ ਕੇ 100 ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਹ ਪਹਿਲਾ ਕਦਮ ਹੈ।

Aam Aadmi Clinic Aam Aadmi Clinic

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਪ੍ਰਮੁੱਖ ਸਕੀਮ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਮੰਤਰੀ ਨੇ ਦੱਸਿਆ ਕਿ ਅਜਾਦੀ ਦਿਵਸ ਦੇ "ਅੰਮ੍ਰਿਤ ਮਹਾਂਉਤਸਵ" ਤਹਿਤ, ਭਵਿੱਖ ਵਿੱਚ ਇਹ ਆਮ ਆਦਮੀ ਕਲੀਨਿਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨਗੇ।

Chetan Singh JauramajraChetan Singh Jauramajra

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਉਨ੍ਹਾਂ ਦੇ ਦਰ 'ਤੇ ਲੋੜੀਦੀਆਂ ਸਿਹਤ ਸੇਵਾਵਾਂ ਮਿਲ ਸਕਣਗੀਆਂ ਸਗੋਂ ਇਹ ਕਲੀਨਿਕ ਹਸਪਤਾਲਾਂ ਵਿੱਚ ਭੀੜ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ। ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਮਜ਼ਬੂਤ ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿੱਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

Aam Aadmi ClinicAam Aadmi Clinic

ਇਹ ਕਲੀਨਿਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਸੂਬੇ ਦੇ ਹਰੇਕ ਨਾਗਰਿਕ ਦਾ ਅਧਿਕਾਰ ਹੈ। ਇਸ ਸਹੂਲਤ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ। ਮੰਤਰੀ ਨੇ ਕਿਹਾ ਕਿ ਹੁਣ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement