
SGPC ਨੇ ਪਛਾਣ ਲਈ ਲੋਕਾਂ ਤੋਂ ਮੰਗੀ ਮਦਦ
ਅੰਮ੍ਰਿਤਸਰ : ਬੀਤੇ ਕੱਲ੍ਹ ਦੇਰ ਸ਼ਾਮ ਨੂੰ ਦਰਬਾਰ ਸਾਹਿਬ ਦੇ ਬਾਹਰ ਪਲਾਜੇ ਵਿੱਚ ਇੱਕ ਛੋਟੀ ਬੱਚੀ ਦੀ ਸ਼ੱਕੀ ਹਾਲਤ ਵਿੱਚ ਲਾਸ਼ ਮਿਲੀ ਸੀ। ਜਿਸ ਤੋਂ ਬਾਅਦ ਪ੍ਰਬੰਧਕਾਂ ਨੇ ਲਾਸ਼ ਨੂੰ ਥਾਣਾ ਕੋਤਵਾਲੀ ਗਲਿਆਰਾ ਚੌਂਕੀ ਨੂੰ ਸੌਂਪ ਦਿੱਤਾ ਸੀ। ਇਸ ਸਬੰਧ ਵਿੱਚ ਹੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਔਰਤ ਦੀਆਂ ਸੀਸੀਟੀਵੀ ਤਸਵੀਰਾਂ ਜਾਰੀ ਕੀਤੀਆਂ ਹਨ।
PHOTO
ਇਹਨਾਂ ਤਸਵੀਰਾਂ ਵਿੱਚ ਉਕਤ ਔਰਤ ਨੇ ਮ੍ਰਿਤਕ ਬੱਚੀ ਨੂੰ ਗੋਦੀ ਚੁੱਕਿਆ ਹੋਇਆ ਹੈ। ਕਮੇਟੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਇਸ ਔਰਤ ਨੂੰ ਪਛਾਣਦਾ ਹੈ ਤਾਂ ਇਸਦੀ ਸੂਚਨਾ ਅਧਿਕਾਰੀਆਂ ਤੱਕ ਪਹੁੰਚਾਈ ਜਾਵੇ।
PHOTO
ਅੰਮ੍ਰਿਤਸਰ ਵਿਖੇ ਲਿਆਉਣ ਵਾਲੀ ਔਰਤ ਦੀਆਂ ਤਸਵੀਰਾਂ ਮਿਲਣ ਨਾਲ ਸਾਫ ਜ਼ਾਹਿਰ ਹੋ ਗਿਆ ਹੈ ਕਿ ਬੱਚੀ ਨੂੰ ਮ੍ਰਿਤਕ ਹਾਲਤ 'ਚ ਤਸਵੀਰਾਂ ਵਾਲੀ ਔਰਤ ਹੀ ਛੱਡ ਕੇ ਗਈ ਹੈ। ਸੀਸੀਟੀਵੀ ਸ੍ਰੀ ਦਰਬਾਰ ਸਾਹਿਬ ਵਿਭਾਗ ਸ਼੍ਰੋਮਣੀ ਕਮੇਟੀ ਤੇ ਪੁਲਿਸ ਚੌਕੀ ਗਲਿਆਰਾ ਵੱਲੋਂ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ ਜਿਸ ਵਿਚ ਇਕ ਔਰਤ ਬੱਚੀ ਨੂੰ ਫੜੀ ਜਾ ਰਹੀ ਹੈ ਤੇ ਉਸ ਨਾਲ ਇਕ ਛੋਟਾ ਲੜਕਾ ਵੀ ਹੈ ਜਿਸ ਦੇ ਹੱਥ ਵਿੱਚ ਇਕ ਹੈਂਡਬੈਗ ਤੇ ਟਰਾਲੀ ਬੈਗ ਹੈ।
PHOTO