ਜਦੋਂ ਐਫਆਈਆਰ ਤੋਂ ਬਾਅਦ ਸਾਰੇ ਗ੍ਰਿਫ਼ਤਾਰ ਕੀਤੇ ਗਏ ਤਾਂ ਫਿਰ ਇਸ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਣ ਵਾਲੀ ਪਟੀਸ਼ਨ ਨੂੰ ਕਿਵੇਂ ਜਾਇਜ਼ ਮੰਨਿਆ ਜਾ ਸਕਦਾ ਹੈ?
ਚੰਡੀਗੜ੍ਹ -ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ, ਗੁਰਮੀਤ ਬੁੱਕਣਵਾਲਾ, ਕੁਲਵੰਤ ਰਾਉਕੇ, ਭਗਵੰਤ ਉਰਫ਼ ਬਾਜੇਕੇ ਅਤੇ ਬਸੰਤ ਸਿੰਘ ਤੋਂ ਪੰਜਾਬ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ 'ਤੇ ਸਵਾਲ ਕੀਤਾ ਹੈ। ਹਾਈਕੋਰਟ ਨੇ ਸਵਾਲ ਕੀਤਾ ਕਿ ਜਦੋਂ ਐਫਆਈਆਰ ਤੋਂ ਬਾਅਦ ਸਾਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਫਿਰ ਇਸ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਣ ਵਾਲੀ ਪਟੀਸ਼ਨ ਨੂੰ ਕਿਵੇਂ ਜਾਇਜ਼ ਮੰਨਿਆ ਜਾ ਸਕਦਾ ਹੈ?
ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਦਲੀਲ ਦਿੱਤੀ ਕਿ ਉਹ ਇਸ ਕੇਸ ਵਿਚ ਸ਼ਾਮਲ ਨਹੀਂ ਸੀ। ਅਜਿਹੇ 'ਚ ਪੁਲਿਸ ਦੀ ਕਾਰਵਾਈ ਅਤੇ ਪਟੀਸ਼ਨਕਰਤਾਵਾਂ ਨੂੰ ਗ੍ਰਿਫ਼ਤਾਰ ਕਰਨਾ ਗਲਤ ਹੈ। ਆਪਣੀ ਪਟੀਸ਼ਨ ਵਿਚ ਉਸ ਨੇ ਆਪਣੇ ਖ਼ਿਲਾਫ਼ ਚੱਲ ਰਹੀ ਕਾਰਵਾਈ ਨੂੰ ਰੱਦ ਕਰਨ ਅਤੇ ਪਟੀਸ਼ਨਰਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ 23 ਅਪ੍ਰੈਲ 2023 ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਹਿਰਾਸਤ ਵਿਚ ਲਿਆ ਸੀ। ਅੰਮ੍ਰਿਤਪਾਲ ਸਿੰਘ ਨੇ ਰੋਡੇ ਪਿੰਡ ਦੇ ਗੁਰਦੁਆਰੇ ਵਿਚ ਆਤਮ ਸਮਰਪਣ ਕੀਤਾ ਸੀ।