Bharat Bhushan Ashu: ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜਿਆ
Published : Aug 12, 2024, 8:32 am IST
Updated : Aug 12, 2024, 12:31 pm IST
SHARE ARTICLE
Appearance of former minister Ashu in Jalandhar today
Appearance of former minister Ashu in Jalandhar today

Bharat Bhushan Ashu: ਜਲੰਧਰ ਦੀ ਅਦਾਲਤ ਵਿਚ ਹੋਈ ਸੁਣਵਾਈ

 

Bharat Bhushan Ashu: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਅਧਿਕਾਰੀ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਪਹਿਲਾਂ ਈਡੀ ਅਧਿਕਾਰੀਆਂ ਨੇ ਆਸ਼ੂ ਦਾ ਪਿਛਲੇ 10 ਦਿਨਾਂ ਦਾ ਰਿਮਾਂਡ ਲਿਆ ਸੀ। ਆਸ਼ੂ ਤੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ।

ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਈਡੀ ਨੇ ਕਰੀਬ 5 ਅਜਿਹੇ ਲੋਕਾਂ ਨੂੰ ਤਲਬ ਕੀਤਾ ਸੀ ਜੋ ਆਸ਼ੂ ਦੇ ਬੇਹੱਦ ਕਰੀਬੀ ਹਨ। ਇਨ੍ਹਾਂ 'ਚੋਂ ਕੁਝ ਅਜਿਹੇ ਲੋਕ ਵੀ ਹਨ, ਜਿਨ੍ਹਾਂ ਦੀ ਵਿਜੀਲੈਂਸ ਨੇ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਸ਼ਮੂਲੀਅਤ ਪਾਈ ਸੀ। ਆਉਣ ਵਾਲੇ ਦਿਨਾਂ ਵਿੱਚ ਚੈਕ ਲਿਸਟ ਵਿੱਚ ਤਲਬ ਕੀਤੇ ਜਾਣ ਵਾਲੇ ਲੋਕਾਂ ਦੀ ਗਿਣਤੀ ਵੀ ਵਧ ਸਕਦੀ ਹੈ। ਇੱਥੋਂ ਤੱਕ ਕਿ ਆਸ਼ੂ ਦੇ ਕਈ ਨਜ਼ਦੀਕੀ ਰਿਸ਼ਤੇਦਾਰਾਂ ਦੇ ਵਿੱਤੀ ਖਾਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਕਈ ਨਿਵੇਸ਼ਕਾਂ ਅਤੇ ਫਾਇਨਾਂਸਰਾਂ ਤੋਂ ਵੀ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੇ ਹਨ।

ਈਡੀ ਅਧਿਕਾਰੀ ਆਸ਼ੂ ਦੇ ਬੈਂਕ ਖਾਤਿਆਂ ਸਮੇਤ ਵਿਦੇਸ਼ੀ ਲੈਣ-ਦੇਣ ਦੇ ਰਿਕਾਰਡ 'ਤੇ ਕੰਮ ਕਰ ਰਹੇ ਹਨ। ਸੂਤਰਾਂ ਮੁਤਾਬਕ ਟਰਾਂਸਪੋਰਟ ਟੈਂਡਰ ਘੁਟਾਲੇ ਤੋਂ ਇਲਾਵਾ ਹੁਣ ਈਡੀ ਅਧਿਕਾਰੀਆਂ ਨੇ ਐਲਡੀਪੀ ਮਾਮਲੇ ਦਾ ਰਿਕਾਰਡ ਵੀ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਦੀ ਜਾਂਚ ਵੀ ਸ਼ੁਰੂ ਹੋਣ ਜਾ ਰਹੀ ਹੈ। ਸੀਬੀਆਈ ਨੇ ਵੀ ਇਨ੍ਹਾਂ ਦੋਵਾਂ ਮਾਮਲਿਆਂ 'ਤੇ ਨਜ਼ਰ ਰੱਖੀ ਹੋਈ ਹੈ। ਜੇਕਰ ਸੀਬੀਆਈ ਇਸ ਮਾਮਲੇ ਦੀ ਜਾਂਚ ਕਰਦੀ ਹੈ ਤਾਂ ਦੋਸ਼ੀਆਂ 'ਤੇ ਜਾਂਚ ਦੀ ਤਲਵਾਰ ਲਟਕ ਸਕਦੀ ਹੈ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement