Moga Accident News: ਪਸ਼ੂ ਖਰੀਦਣ ਲਈ ਜਾ ਰਹੇ ਪਿਓ-ਪੁੱਤ ਦੀ ਸੜਕ ਹਾਦਸੇ ਵਿਚ ਹੋਈ ਮੌਤ
Published : Aug 12, 2024, 11:10 am IST
Updated : Aug 12, 2024, 3:42 pm IST
SHARE ARTICLE
Father and son died in a Moga Accident News
Father and son died in a Moga Accident News

Moga Accident News: ਮੋਟਰਸਾਈਕਲ ਤੇ ਕਾਰ ਦੀ ਆਪਸ ਵਿਚ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

Father and son died in a Moga Accident News: ਮੋਗਾ ਦੇ ਪਿੰਡ ਬੁੱਘੀਪੁਰਾ ਨੇੜੇ ਬਰਨਾਲਾ ਬਾਈਪਾਸ ਰੋਡ 'ਤੇ ਇਕ ਭਿਆਨਕ ਹਾਦਸੇਵਿੱਚ ਇੱਕ ਸਵਿਫ਼ਟ ਕਾਰ ਅਤੇ ਮੋਟਰਸਾਈਕਲ ਦੀ ਆਪਸ 'ਚ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਮੋਟਰਸਾਈਕਲ 'ਤੇ ਜਾ ਰਹੇ ਪਿਓ-ਪੁੱਤ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਮਾਜ ਸੇਵਾ ਸੋਸਾਇਟੀ ਦੇ ਮੈਂਬਰਾਂ ਨੇ ਸੋਸਾਇਟੀ ਦੀ ਐਮਰਜੈਂਸੀ ਗੱਡੀ ਰਾਹੀਂ ਦੋਵਾਂ ਦੀਆਂ ਲਾਸ਼ਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋ: Mobile Use in Punjab News: ਪੰਜਾਬ ਦੀ ਪੀੜ੍ਹੀ ਨੂੰ ਲੱਗੀ ਮੋਬਾਇਲ ਦੀ ਲਤ, ਔਸਤ ਹਰੇਕ ਪੰਜਾਬੀ ਕੋਲ ਮੋਬਾਇਲ ਕੁਨੈਕਸ਼ਨ

ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਹਾਦਸੇ ਸੰਬੰਧੀ ਜਾਣਕਾਰੀ ਦਿੰਦਿਆਂ ਮੇਲਾ ਸਿੰਘ ਪਿੰਡ ਵਾਸੀ ਮਹਿਰੋਂ  ਨੇ ਦੱਸਿਆ ਕਿ ਬੂਟਾ ਸਿੰਘ ਤੇ ਉਸ ਦਾ ਪੁੱਤਰ ਹਰਪ੍ਰੀਤ ਸਿੰਘ ਉਰਫ ਗੋਰਾ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਸ਼ੂ ਖਰੀਦਣ ਲਈ ਪਿੰਡ ਬੁੱਗੀਪੁਰਾ ਵਿਖੇ ਜਾ ਰਹੇ ਸਨ ਜਦ ਉਹ ਪਿੰਡ ਬੁੱਗੀਪੁਰਾ ਦੇ ਹਾਈਵੇ ਰੋਡ ਉੱਪਰ ਪਹੁੰਚੇ ਤਾਂ ਉਹਨਾਂ ਨੂੰ ਇੱਕ ਸਵਿਫਟ ਗੱਡੀ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਦੋਵੇਂ ਪਿਓ-ਪੁੱਤ ਦੀ ਮੌਕੇ 'ਤੇ ਮੌਤ ਹੋ ਗਈ।

ਇਹ ਵੀ ਪੜ੍ਹੋ: Paris Olympics 2024: ਅਮਰੀਕਾ ਫਿਰ ਬਣਿਆ ਨੰਬਰ 1, ਚੀਨ ਨੇ ਦਿੱਤੀ ਸਖ਼ਤ ਟੱਕਰ, ਜਾਣੋ ਭਾਰਤ ਕਿੰਨਵੇਂ ਨੰਬਰ 'ਤੇ ਰਿਹਾ  

ਇਸ ਸੰਬੰਧੀ ਮਿਰਤਕ ਦੀ ਪਤਨੀ ਜਸਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ। ਜਿਸ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਾਲੇ ਬੂਟਾ ਸਿੰਘ ਅਤੇ ਉਹਨਾਂ ਦੇ ਪੁੱਤਰ ਗੋਰਾ ਸਿੰਘ ਦਾ ਬੁੱਘੀਪੁਰਾ ਦੇ ਕੋਲ ਐਕਸੀਡੈਂਟ ਹੋ ਗਿਆ ਹੈ ਤੇ ਉਹ ਤੁਰੰਤ ਦੁਰਘਟਨਾ ਵਾਲੇ ਸਥਾਨ 'ਤੇ ਪਹੁੰਚ ਜਾਣ। ਸੂਚਨਾ ਮਿਲਣ ਤੋਂ ਬਾਅਦ ਪਿੰਡ ਵਾਸੀ ਘਟਨਾ ਸਥਾਨ 'ਤੇ ਪਹੁੰਚੇ ਜਿਥੇ ਡਾਕਟਰਾਂ ਨੇ ਦੋਵੇਂ ਪਿਓ-ਪੁੱਤ ਨੂੰ ਮ੍ਰਿਤਕ ਐਲਾਨ ਕਰ ਦਿੱਤਾ।ਇਹ ਖਬਰ ਸੁਣਦੇ ਹੀ ਉਨ੍ਹਾਂ ਦੇ ਪਰਿਵਾਰ ਨੂੰ ਵੱਡਾ ਧੱਕਾਸੀ ਲੱਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Father and son died in a Moga Accident News , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement