ਮਲੇਰਕੋਟਲਾ ਪੁਲਿਸ ਵੱਲੋਂ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਕੇ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
Malerkotla News : ਮਲੇਰਕੋਟਲਾ ਪੁਲਿਸ ਨੇ ਥਾਣਾ ਅਮਰਗੜ੍ਹ ਵਿੱਚ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਮਲੇਰਕੋਟਲਾ ਦੇ ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਥਾਣਾ ਅਮਰਗੜ੍ਹ ਦੇ ਪਿੰਡ ਜਲਾਲਗੜ੍ਹ ਦੇ ਇੱਕ ਵਿਅਕਤੀ ਜਸਵਿੰਦਰ ਸਿੰਘ ਦੀ ਗੁੰਮਸ਼ੁਦਗੀ ਦੀ ਰਿਪੋਰਟ ਉਸ ਦੇ ਭਰਾ ਹਰਵਿੰਦਰ ਸਿੰਘ ਨੇ ਲਿਖਵਾਈ ਸੀ।
ਜਿਸ ਨੂੰ ਪੁਲਿਸ ਨੇ ਟੈਕਨੀਕਲ ਸਾਧਣਾ ਰਾਹੀਂ ਪੜਤਾਲ ਕੀਤੀ ਤਾਂ ਪਤਾ ਚਲਿਆ ਕਿ ਜਸਵਿੰਦਰ ਸਿੰਘ ਦੇ ਉਸੇ ਪਿੰਡ ਦੀ ਰਹਿਣ ਵਾਲੀ ਇੱਕ ਔਰਤ ਅਮਨਦੀਪ ਕੌਰ ਨਾਲ ਨਜ਼ਾਇਜ਼ ਸਬੰਧ ਸਨ, ਜਿਸ ਦੀ ਭਣਕ ਉਸ ਦੇ ਘਰਵਾਲੇ ਰਣਜੀਤ ਸਿੰਘ ਨੂੰ ਲੱਗ ਗਈ।
ਜਦੋਂ ਜਸਵਿੰਦਰ ਸਿੰਘ ਅਮਨਦੀਪ ਕੌਰ ਨੂੰ ਉਸ ਦੇ ਘਰ ਮਿਲਣ ਲਈ ਆਇਆ ਤਾਂ ਅਮਨਦੀਪ ਦੇ ਘਰਵਾਲੇ ਰਣਜੀਤ ਸਿੰਘ ਨੇ ਅਪਣੇ ਭਰਾ ਮਨਜੀਤ ਸਿੰਘ ਅਤੇ ਇੱਕ ਦੋਸਤ ਰਵੀ ਨਾਲ ਮਿਲ ਕੇ ਉਸ ਦਾ ਸਿਰ ਵਿੱਚ ਸੱਟਾਂ ਮਾਰ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਉਸ ਨੂੰ ਨਹਿਰ ਵਿੱਚ ਸੁੱਟ ਦਿੱਤਾ।
ਐਸ.ਐਸ.ਪੀ. ਨੇ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਹਨਾਂ ਦਾ ਰਿਮਾਂਡ ਹਾਸਲ ਕਰਕੇ ਲਾਸ਼ ਨੂੰ ਬਰਾਮਦ ਕਰਵਾਇਆ ਜਾਵੇਗਾ। ਮਲੇਰਕੋਟਲਾ ਪੁਲਿਸ ਪੁਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਸ਼ਹਿਰ ਅੰਦਰ ਨਾਕਾਬੰਦੀ ਵੀ ਵਧਾ ਦਿੱਤੀ ਗਈ ਹੈ। ਐਸ.ਐਸ.ਪੀ. ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸਿ਼ਆ ਨਹੀਂ ਜਾਵੇਗਾ।