Punjab News : ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ : ਜਥੇਦਾਰ ਗਿਆਨੀ ਰਘਬੀਰ ਸਿੰਘ
Published : Aug 12, 2024, 8:16 pm IST
Updated : Aug 12, 2024, 8:16 pm IST
SHARE ARTICLE
 Jathedar Giani Raghbir Singh
Jathedar Giani Raghbir Singh

ਕਿਹਾ -1936 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਵਿਚ ਲਿਖਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ’ਬਸੰਤੀ ਜਾਂ ਸੁਰਮਈ’ ਰੰਗ ਦੇ ਹੋਣੇ ਚਾਹੀਦੇ ਹਨ

Punjab News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਠੀਕ ਕਰਨ ਦੇ ਸਬੰਧ ਵਿਚ ਉਨ੍ਹਾਂ ਦੇ ਹਵਾਲੇ ਨਾਲ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ ਦਾ ਖੰਡਨ ਕੀਤਾ ਹੈ।

 ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਹੈ ਕਿ ਲੰਘੇ ਦਿਨੀਂ ਇੰਗਲੈਂਡ ਦੌਰੇ ਦੌਰਾਨ ਉਨ੍ਹਾਂ ਨੂੰ ਕੁਝ ਸਿੰਘ ਮਿਲੇ ਸਨ, ਜਿਨ੍ਹਾਂ ਨੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਸਬੰਧੀ ਸਵਾਲ ਕੀਤੇ। 

ਇਸ ਦੇ ਸਬੰਧ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਿੰਘਾਂ ਨੂੰ ਦੱਸਿਆ ਸੀ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਦਲਣ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਨਵਾਂ ਜਾਂ ਕੋਈ ਵੱਖਰਾ ਫੈਸਲਾ ਨਹੀਂ ਕੀਤਾ ਬਲਕਿ 1936 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਵਿਚ ਲਿਖਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ’ਬਸੰਤੀ ਜਾਂ ਸੁਰਮਈ’ ਰੰਗ ਦੇ ਹੋਣੇ ਚਾਹੀਦੇ ਹਨ। ਇਸ ਕਰਕੇ ਸਿੱਖ ਰਹਿਤ ਮਰਯਾਦਾ ਦੇ ਅਨੁਸਾਰ ਨਿਸ਼ਾਨ ਸਾਹਿਬ ਦਾ ਰੰਗ ਸਹੀ ਕੀਤਾ ਗਿਆ ਹੈ।

 ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਿੰਘਾਂ ਨੂੰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਸੰਗਤ ਵਲੋਂ ਪ੍ਰਗਟਾਈ ਜਾ ਰਹੀ ਦੁਬਿਧਾ ਦੇ ਸਬੰਧ ਵਿਚ, 15 ਜੁਲਾਈ 2024 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਹੋਇਆ ਆਦੇਸ਼ ਪੱਤਰ ਪੜ੍ਹ ਕੇ ਵੀ ਸੁਣਾਇਆ ਸੀ।

 ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਵਾਲੇ ਨਾਲੇ ਸੱਚਾਈ ਤੋਂ ਦੂਰ ਫੈਲਾਈਆਂ ਜਾ ਰਹੀਆਂ ਖ਼ਬਰਾਂ ਬਿਲਕੁਲ ਝੂਠੀਆਂ ਅਤੇ ਗੁੰਮਰਾਹਕੁੰਨ ਹਨ ਅਤੇ ਸੰਗਤ ਸੁਚੇਤ ਰਹੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Canada ਦਾ ਜਹਾਜ਼ ਚੜਨ ਹੀ ਲੱਗਿਆ ਸੀ Drug Dealer, Punjab Police ਨੇ ਫੜ ਲਿਆ Delhi Airport ਤੋਂ

16 Sep 2024 9:13 AM

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:12 PM

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:10 PM

ਕੌਣ ਸਿਰਜ ਰਿਹਾ ਸਿੱਖਾਂ ਖਿਲਾਫ਼ ਬਿਰਤਾਂਤ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੇ ਕੀ ਮਾਇਨੇ ?

14 Sep 2024 10:25 AM

'GYM ਜਾਣ ਵਾਲੇ 90% ਮਰਦ ਹੁੰਦੇ..

13 Sep 2024 5:58 PM
Advertisement