Sri Muktsar Sahib News: ਕਮਿਸ਼ਨ ਦੇ ਦਖਲ ਤੋਂ ਬਾਅਦ ਪੁਲਿਸ ਨੇ ਕੀਤਾ ਪਰਚਾ ਦਰਜ, ਦੋਸ਼ੀ ਗ੍ਰਿਫਤਾਰ
Punjab State Women Commission Takes Cognizance of Assault on Six Daughters and Mother: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ 'ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਪਿੰਡ ਵਿੱਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਸਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ । ਇਸ ਘਟਨਾ ਉਪਰੰਤ ਇਹ ਪਰਿਵਾਰ ਹਸਪਤਾਲ ਵਿੱਚ ਇਲਾਜ ਲਈ ਦਾਖਲ ਵੀ ਰਿਹਾ।
ਚੇਅਰਪਰਸਨ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਮਾਂ ਬੀਤਣ ਦੇ ਬਾਵਜੂਦ ਵੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਿਤ ਪੁਲਿਸ ਥਾਣੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਦਖਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।
ਚੇਅਰਪਰਸਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਵਿਰੁੱਧ ਕਿਸੇ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਮਹਿਲਾ ਨੂੰ ਉਸਦਾ ਬਣਦਾ ਮਾਨ-ਸਨਮਾਨ ਦੇਣਾ ਸੂਬਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਹੈ। ਉਨ੍ਹਾ ਦੱਸਿਆ ਕਿ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਪੀੜਿਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾਵੇ।