ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਮਿਲੀ ਅਦਾਲਤ ਤੋਂ ਅੰਤ੍ਰਿਮ ਰਾਹਤ
Published : Aug 12, 2025, 4:08 pm IST
Updated : Aug 12, 2025, 4:24 pm IST
SHARE ARTICLE
BJP leader Ranjit Singh Gill gets interim relief from court
BJP leader Ranjit Singh Gill gets interim relief from court

ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਹੋਵੇਗੀ

Ranjit Singh Gill news  : ਚੰਡੀਗੜ੍ਹ : ਪੰਜਾਬ ਭਾਜਪਾ ਦੇ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਉਨ੍ਹਾਂ ਨੂੰ ਫਿਲਹਾਲ ਵੱਡੀ ਰਾਹਤ ਦਿੱਤੀ ਹੈ। ਅਦਾਲਤ ਦੇ ਫੈਸਲੇ ਅਨੁਸਾਰ ਉਨ੍ਹਾਂ ਨੂੰ ਸੋਮਵਾਰ ਤੱਕ ਪੁੱਛਗਿੱਛ ਲਈ ਨਹੀਂ ਸੱਦਿਆ ਜਾਵੇਗਾ ਅਤੇ ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਦਿਨ ਸੋਮਵਾਰ ਨੂੰ ਹੋਵੇਗੀ।


ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਸਿਰਫ਼ 12 ਘੰਟੇ ਬਾਅਦ ਹੀ ਵਿਜੀਲੈਂਸ ਦੀ ਟੀਮ ਨੇ ਉਨ੍ਹਾਂ ਦੇ ਚਾਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਉਨ੍ਹਾਂ ਨੂੰ ਆਪਣੀ ਰਿਹਾਇਸ਼ ’ਤੇ ਹੀ ਭਾਜਪਾ ਵਿੱਚ ਸ਼ਾਮਲ ਕਰਵਾਇਆ ਸੀ।
ਪਟੀਸ਼ਨ ’ਚ ਗਿੱਲ ਨੇ ਕਿਹਾ ਕਿ ਜਿਵੇਂ ਹੀ ਉਹ 1 ਅਗਸਤ ਨੂੰ ਭਾਜਪਾ ਵਿੱਚ ਸ਼ਾਮਲ ਹੋਏ, ਉਨ੍ਹਾਂ ਵਿਰੁੱਧ ਬਦਲਾ ਲੈਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਇਸ਼ਾਰੇ ’ਤੇ ਵਿਜੀਲੈਂਸ ਵਿਭਾਗ ਨੇ ਬਿਨਾਂ ਕਿਸੇ ਸੰਮਨ, ਨੋਟਿਸ ਜਾਂ ਕਾਨੂੰਨੀ ਪ੍ਰਕਿਰਿਆ ਦੇ ਸਰਚ ਵਾਰੰਟ ਹਾਸਲ ਕੀਤੇ। ਇਸ ਦੇ ਨਾਲ ਹੀ 2 ਵਿਜੀਲੈਂਸ ਨੇ ਉਨ੍ਹਾਂ ਦੇ ਘਰ ਸਮੇਤ ਉਨ੍ਹਾਂ ਦੇ ਚਾਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ, ਪਰ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।


ਵਿਜੀਲੈਂਸ ਬਿਊਰੋ ਨੇ ਰਣਜੀਤ ਸਿੰਘ ਗਿੱਲ ’ਤੇ ਕਾਰਵਾਈ ਕੀਤੀ ਸੀ। ਸਰਕਾਰ ਦਾ ਦਾਅਵਾ ਹੈ ਕਿ ਇਹ ਕਾਰਵਾਈ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਹੈ, ਜਿਸਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮਜੀਠੀਆ ਅਤੇ ਰਣਜੀਤ ਗਿੱਲ ਵਿਚਕਾਰ ਕਰੋੜਾਂ ਰੁਪਏ ਦੇ ਗੈਰ-ਕਾਨੂੰਨੀ ਲੈਣ-ਦੇਣ ਦੇ ਸਬੂਤ ਮਿਲੇ ਹਨ। ਛਾਪੇਮਾਰੀ ਦੌਰਾਨ ਕਈ ਇਤਰਾਜ਼ਯੋਗ ਦਸਤਾਵੇਜ਼ ਅਤੇ ਡਿਜੀਟਲ ਡਿਵਾਈਸ ਜ਼ਬਤ ਕੀਤੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement