Patiala News : ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ, ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਕੀਤੀ ਪ੍ਰਾਰਥਨਾ

By : BALJINDERK

Published : Aug 12, 2025, 7:59 pm IST
Updated : Aug 12, 2025, 7:59 pm IST
SHARE ARTICLE
ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ
ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

Patiala News : ਮੰਦਿਰ ਵਿੱਚ ਚੱਲ ਰਹੇ ਵਿਕਾਸ ਦੀ ਸਮੀਖਿਆ ਕਰਨ ਲਈ ਪ੍ਰਬੰਧਨ ਕਮੇਟੀ ਨਾਲ ਕੀਤੀ ਮੀਟਿੰਗ

Patiala News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ ਲਈ ਮਾਤਾ ਰਾਣੀ ਤੋਂ ਆਸ਼ੀਰਵਾਦ ਲਿਆ।

ਮੁੱਖ ਮੰਤਰੀ ਬਾਅਦ ਦੁਪਹਿਰ ਸ੍ਰੀ ਕਾਲੀ ਮਾਤਾ ਮੰਦਿਰ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਆਸ਼ੀਰਵਾਦ ਨਾਲ ਲੋਕਾਂ ਦੀਆਂ ਇੱਛਾਵਾਂ ਉੱਤੇ ਖਰ੍ਹਾ ਉਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸਰਕਾਰ ਵੱਲੋਂ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਰਾਜਧਾਨੀ ਪਟਿਆਲਾ ਵਿੱਚ ਸਥਿਤ ਸ੍ਰੀ ਕਾਲੀ ਮਾਤਾ ਮੰਦਿਰ ਉੱਤਰੀ ਭਾਰਤ ਦੇ ਪਵਿੱਤਰ ਤੇ ਇਤਿਹਾਸਕ ਮੰਦਿਰਾਂ ਵਿੱਚੋਂ ਇਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਿਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਸੂਬੇ ਦੇ ਅਮਨ, ਤਰੱਕੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

1

ਮੁੱਖ ਮੰਤਰੀ ਨੇ ਮੰਦਿਰ ਦੀ ਨਵ-ਨਿਯੁਕਤ ਪ੍ਰਬੰਧਕ ਕਮੇਟੀ ਨਾਲ ਵੀ ਵਿਸਤਾਰ ਨਾਲ ਮੀਟਿੰਗ ਕੀਤੀ ਅਤੇ ਇਮਾਰਤ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਕਮੇਟੀ ਨੂੰ ਇਸ ਨੇਕ ਕਾਰਜ ਨੂੰ ਪੂਰਾ ਕਰਨ ਵਿੱਚ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਸਥਾਨ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਨੇ ਪ੍ਰਾਰਥਨਾ ਕੀਤੀ ਅਤੇ ਸੂਬੇ ਦੇ ਲੋਕਾਂ ਦੀ ਪੂਰੀ ਦਿਆਨਤਾਰੀ ਨਾਲ ਸੇਵਾ ਕਰਨ ਲਈ ਤਾਕਤ ਬਖ਼ਸ਼ਣ ਦਾ ਆਸ਼ੀਰਵਾਦ ਮੰਗਿਆ। ਉਨ੍ਹਾਂ ਮਾਤਾ ਰਾਣੀ ਤੋਂ ਆਸ਼ੀਰਵਾਦ ਮੰਗਿਆ ਕਿ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰ ਸਕਣ ਤਾਂ ਕਿ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਹੋ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰੇ ਤੇ ਸਦਭਾਵਨਾ ਵਰਗੀਆਂ ਕਦਰਾਂ-ਕੀਮਤਾਂ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸਾਡੀ ਸਰਕਾਰ ਦੀ ਹਮੇਸ਼ਾ ਮੁੱਖ ਤਰਜੀਹ ਰਹੇਗੀ।

1

ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਪੂਰੀ ਸੰਜੀਦਗੀ, ਸਮਰਪਣ ਤੇ ਵਚਨਬੱਧਤਾ ਨਾਲ ਸੇਵਾ ਕਰਨ ਦਾ ਮੌਕਾ ਦੇਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਤੇ ਸਾਕਾਰਤਮਕਤਾ ਦੇ ਸਰੋਤ ਇਸ ਪਵਿੱਤਰ ਸਥਾਨ ਉੱਤੇ ਆ ਕੇ ਉਹ ਖ਼ੁਦ ਨੂੰ ਸੁਭਾਗਾ ਮਹਿਸੂਸ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇੱਥੇ ਸੂਬੇ, ਇਸ ਦੀ ਸ਼ਾਂਤੀ ਤੇ ਤਰੱਕੀ, ਜਿਸ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ, ਲਈ ਪ੍ਰਾਰਥਨਾ ਕਰਨ ਆਏ ਹਨ।

(For more news apart from Chief Minister pays obeisance Shri Kali Mata Temple, prays for peace and development of Punjab News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement