Mohali News : ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ

By : BALJINDERK

Published : Aug 12, 2025, 7:21 pm IST
Updated : Aug 12, 2025, 7:21 pm IST
SHARE ARTICLE
ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ
ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ

Mohali News : ਨਿਰੀਖਣ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਇਨ੍ਹਾਂ ਦਫ਼ਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ

Mohali News in Punjabi :  ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ।

ਇਸ ਨਿਰੀਖਣ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਇਨ੍ਹਾਂ ਦਫ਼ਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ ਅਤੇ ਮੁਲਾਜ਼ਮਾਂ ਨੂੰ ਸਮੇਂ ਸਿਰ ਦਫ਼ਤਰ ਵਿਚ ਹਾਜ਼ਰ ਹੋ ਕੇ ਸਮਾਂਬੱਧ ਤਰੀਕੇ ਨਾਲ ਸਰਕਾਰੀ ਕੰਮਕਾਜ ਨਿਪਟਾਉਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੇ ਆਮ ਸ਼ਹਿਰੀਆਂ ਵੱਲੋਂ ਗ੍ਰੀਵਾਂਸ ਪੋਰਟਲ ਤੇ ਭੇਜੀਆਂ ਜਾਂਦੀਆਂ ਤਕਲੀਫ਼ਾਂ ਬਾਰੇ ਸਹੀ ਅਤੇ ਸਟੀਕ ਜਾਣਕਾਰੀ ਦੇਣ ਦੀ ਹਦਾਇਤ ਕੀਤੀ।

ਇਸ ਨਿਰੀਖਣ ਦੌਰਾਨ ਕੁੱਝ ਕਰਮਚਾਰੀਆਂ ਦੀ ਵਿਭਾਗੀ ਕਾਰਗੁਜ਼ਾਰੀ ਦੀ ਕੈਬਨਿਟ ਮੰਤਰੀ ਵੱਲੋਂ  ਸ਼ਲਾਘਾ ਕੀਤੀ ਗਈ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹਨਾਂ ਕਰਮਚਾਰੀਆਂ ਦਾ ਯੋਗ ਸਨਮਾਨ ਕੀਤਾ ਜਾਵੇ।

ਉਹਨਾਂ ਲੋਕ ਨਿਰਮਾਣ ਵਿਭਾਗ ਦੇ ਸਾਰੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਮਿਆਰੀ ਅਤੇ ਸਮੇਂ ਸਿਰ ਕੰਮ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ।

ਇਸ ਦੌਰਾਨ ਮੁਲਾਜ਼ਮਾਂ ਵੱਲੋਂ ਸਰਕਾਰੀ ਕੰਮ ਦੌਰਾਨ ਦਰਪੇਸ਼ ਆਉਂਦੀਆਂ ਔਕੜਾਂ ਬਾਰੇ ਵੀ ਕੈਬਨਿਟ ਮੰਤਰੀ ਜਾਣੂ ਕਰਵਾਇਆ ਗਿਆ, ਜਿਹਨਾਂ ਨੂੰ ਜਲਦ ਦੂਰ ਕਰਨ ਦਾ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ। ਨਿਰੀਖਣ ਦੌਰਾਨ ਇੰਜੀਨੀਅਰ ਇਨ ਚੀਫ਼ ਸ਼੍ਰੀ ਗਗਨਦੀਪ ਸਿੰਘ, ਨਿਗਰਾਨ ਇੰਜੀਨੀਅਰਜ਼ ਸ੍ਰੀ ਆਰ ਪੀ ਸਿੰਘ, ਸ਼੍ਰੀ ਅਨੀਲ ਕੁਮਾਰ ਸ਼ਰਮਾ, ਕਾਰਜ਼ਕਾਰੀ ਇੰਜੀਨੀਅਰਜ਼ ਸ਼੍ਰੀ ਵਿਵੇਕ ਦੁਰੇਜਾ ਅਤੇ ਸ਼੍ਰੀ ਸ਼ਿਵਪ੍ਰੀਤ ਸਿੰਘ ਸਣੇ ਮਹਿਕਮੇ ਦੇ ਅਧਿਕਾਰੀ ਵੀ ਸ਼ਾਮਿਲ ਸਨ।

(For more news apart from S. Harbhajan Singh ETO pays surprise visit to Public Works Department offices in Mohali News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement