Punjab News : ‘ਯੁੱਧ ਨਸ਼ਿਆਂ ਵਿਰੁੱਧ': 164ਵੇਂ ਦਿਨ, ਪੰਜਾਬ ਪੁਲਿਸ ਵੱਲੋਂ 352 ਥਾਵਾਂ 'ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

By : BALJINDERK

Published : Aug 12, 2025, 8:55 pm IST
Updated : Aug 12, 2025, 8:55 pm IST
SHARE ARTICLE
‘ਯੁੱਧ ਨਸ਼ਿਆਂ ਵਿਰੁੱਧ': 164ਵੇਂ ਦਿਨ, ਪੰਜਾਬ ਪੁਲਿਸ ਵੱਲੋਂ 352 ਥਾਵਾਂ 'ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ
‘ਯੁੱਧ ਨਸ਼ਿਆਂ ਵਿਰੁੱਧ': 164ਵੇਂ ਦਿਨ, ਪੰਜਾਬ ਪੁਲਿਸ ਵੱਲੋਂ 352 ਥਾਵਾਂ 'ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

Punjab News : ਇਸ ਆਪਰੇਸ਼ਨ ਦੌਰਾਨ 62 ਐਫਆਈਆਰਜ਼ ਦਰਜ, 848 ਗ੍ਰਾਮ ਹੈਰੋਇਨ, 10,000 ਰੁਪਏ ਦੀ ਡਰੱਗ ਮਨੀ ਬਰਾਮਦ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 164ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 352 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 164 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,640 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 848 ਗ੍ਰਾਮ ਹੈਰੋਇਨ, 36373 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,230 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 375 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 58 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 (For more news apart from 'War on Drugs': On the 164th day, Punjab Police raids 352 places; 95 drug peddlers arrested News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement