ਹਰਸਿਮਰਤ ਬਾਦਲ ਵੱਲੋਂ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੇ ਮਾਣ ਭੱਤੇ 'ਚ ਕੀਤੇ ਵਾਧੇ ਦਾ ਸਵਾਗਤ
Published : Sep 12, 2018, 5:55 pm IST
Updated : Sep 12, 2018, 5:55 pm IST
SHARE ARTICLE
Harsimarat Badal
Harsimarat Badal

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਨਡੀਏ ਸਰਕਾਰ ਦੇ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ

ਚੰਡੀਗੜ : ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਨਡੀਏ ਸਰਕਾਰ ਦੇ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦੇ ਮਾਣ-ਭੱਤੇ ਵਿਚ 50 ਫੀਸਦੀ ਵਾਧੇ ਅਤੇ ਆਸ਼ਾ ਵਰਕਰਾਂ ਦੇ ਮਾਣ-ਭੱਤੇ ਨੂੰ ਦੁੱਗਣਾ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਹੁਣ ਪੰਜਾਬ ਸਰਕਾਰ ਨੂੰ ਵੀ ਉਹਨਾਂ ਦੀ ਮੱਦਦ ਕਰਨੀ ਚਾਹੀਦੀ ਹੈ ਅਤੇ ਤੁਰੰਤ ਉਹਨਾਂ ਦੇ ਮਾਣ-ਭੱਤੇ ਵਧਾਉਣੇ ਚਾਹੀਦੇ ਹਨ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਗਰਭਵਤੀ ਔਰਤਾਂ ਦੀ ਗਰਭ ਅਵਸਥਾ ਅਤੇ ਬੱਚੇ ਦੇ ਜਨਮ ਤੋਂ ਬਾਅਦ ਦੇਖਭਾਲ ਦਾ ਕੰਮ ਕਰਨ ਵਾਲੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦਵਾਈਆਂ ਅਤੇ ਹੋਰ ਸਹੂਲਤਾਂ ਦੇਣ ਵਾਲੀਆਂ ਔਰਤਾਂ ਨੂੰ ਅਗਾਊਂ ਦੀਵਾਲੀ ਦਾ ਤੋਹਫਾ ਦੇ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਵੱਲੋਂ ਸਮਾਜ ਨੂੰ ਦਿੱਤੀ ਜਾ ਰਹੀ ਦੇਣ ਦਾ ਸਨਮਾਨ ਕੀਤਾ ਹੈ। ਇਹ ਸਮੇਂ ਦੀ ਲੋੜ ਸੀ। ਇਸ ਸੰਬੰਧੀ ਮੇਰੇ ਹਲਕੇ ਵਿਚੋਂ ਮੈਨੂੰ ਵੀ ਬਹੁਤ ਸਾਰੇ ਵਫ਼ਦ ਮਿਲੇ ਸਨ ਅਤੇ ਮੈਂ ਉਹ ਸਾਰੀਆਂ ਬੇਨਤੀਆਂ ਅੱਗੇ ਕੇਂਦਰ ਸਰਕਾਰ ਕੋਲ ਪੁੱਜਦੀਆਂ ਕਰ ਦਿੱਤੀਆਂ ਸਨ। ਮੈਂ ਖੁਸ਼ ਹਾਂ ਕਿ ਉਹਨਾਂ ਉੱਤੇ ਹਾਂ-ਪੱਖੀ ਕਾਰਵਾਈ ਹੋਈ ਹੈ।

ਹੁਣ ਸਮਾਂ ਹੈ ਕਿ ਕਾਂਗਰਸ ਸਰਕਾਰ ਵੀ ਆਂਗਵਾੜੀ ਵਰਕਰਾਂ ਨੂੰ ਤੁਰੰਤ ਵਿੱਤੀ ਸਹਾਇਤਾ ਪ੍ਰਦਾਨ ਕਰੇ ਅਤੇ ਉਹਨਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਤੁਰੰਤ ਦੂਰ ਕਰੇ। ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦੇ ਮਾਣ-ਭੱਤਿਆਂ ਵਿਚ ਕ੍ਰਮਵਾਰ 1000 ਰੁਪਏ ਅਤੇ 500 ਰੁਪਏ ਵਾਧਾ ਕਰਨ ਦੇ ਐਲਾਨ ਦੀ ਇਸ ਸ਼ਰਤ ਨੇ ਫੂਕ ਕੱਢ ਦਿੱਤੀ ਹੈ ਕਿ ਇਹ ਫੈਸਲਾ ਅਗਲੇ ਸਾਲ ਅ੍ਰਪੈਲ ਮਹੀਨੇ ਤੋਂ ਲਾਗੂ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ  ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਚੁੱਕੀ ਹੈ। ਇਸੇ ਕਰਕੇ ਆਂਗਣਵਾੜੀ ਵਰਕਰਾਂ ਨੂੰ ਡਰ ਲੱਗ ਰਿਹਾ ਹੈ ਕਿ ਸਰਕਾਰ ਉਹਨਾਂ ਨੂੰ ਦੁਬਾਰਾ ਧੋਖਾ ਦੇ ਸਕਦੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਬਹੁਤ ਨਿੰਦਣਯੋਗ ਗੱਲ ਹੈ ਕਿ ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਲਈ ਲਗਾਤਾਰ ਛੇ ਮਹੀਨੇ ਕੀਤੇ ਅੰਦੋਲਨ ਮਗਰੋਂ ਕਾਂਗਰਸ ਸਰਕਾਰ ਵੱਲੋਂ ਅਜਿਹਾ ਭਰੋਸਾ ਦਿੱਤਾ ਗਿਆ ਹੈ।

ਇਸ ਅੰਦੋਲਨ ਦੌਰਾਨ  ਉਹਨਾਂ ਨੇ ਬਠਿੰਡਾ ਵਿਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਅੱਗੇ ਧਰਨਾ ਵੀ ਲਾਇਆ ਸੀ। ਉਹਨਾਂ ਕਿਹਾ ਕਿ ਹੁਣ ਵੀ ਆਂਗਣਵਾੜੀ ਵਰਕਰਾਂ ਨੂੰ ਡਰ ਲੱਗ ਰਿਹਾ ਹੈ ਕਿ ਉਹਨਾਂ ਨੂੰ ਵਿਹਲੀਆਂ ਕਰ ਦਿੱਤਾ ਜਾਵੇਗਾ, ਕਿਉਂਕਿ ਸਰਕਾਰ ਸਰਕਾਰੀ ਸਕੂਲਾਂ ਵਿਚ ਪ੍ਰੀ-ਨਰਸਰੀ ਕਲਾਸਾਂ ਸ਼ੁਰੂ ਕਰਨ ਦਾ ਫੈਸਲਾ ਕਰ ਚੁੱਕੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement