ਸਰਕਾਰ ਵਲੋਂ ਸਿਟ ਨੂੰ ਦਿਤੀ ਐਫ਼.ਆਈ.ਆਰ. 'ਚ ਬਾਦਲ ਤੇ ਸੈਣੀ ਦੀ ਥਾਂ ਅਣਪਛਾਤਿਆਂ ਦੇ ਨਾਂਅ : ਫੂਲਕਾ
Published : Sep 12, 2018, 8:42 am IST
Updated : Sep 12, 2018, 8:42 am IST
SHARE ARTICLE
H. S. Phoolka
H. S. Phoolka

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਸਰਕਾਰ ਵਲੋਂ ਬੇਅਦਬੀ ਕਾਂਡ ਦੀ ਜਾਂਚ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ (ਸਿਟ).....

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਸਰਕਾਰ ਵਲੋਂ ਬੇਅਦਬੀ ਕਾਂਡ ਦੀ ਜਾਂਚ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ (ਸਿਟ) ਦੇ ਹਵਾਲੇ ਕਰਨ ਦੇ ਤੌਰ ਤਰੀਕੇ 'ਤੇ ਨਾਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਵਕੀਲ ਫੂਲਕਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਜਾਂਚ ਲਈ ਸਿਟ ਨੂੰ ਜਿਹੜੀ ਐਫ਼.ਆਈ.ਆਰ. ਦਿਤੀ ਗਈ ਹੈ, ਉਸ ਵਿਚ ਬਹਿਬਲ ਕਲਾਂ ਗੋਲੀ ਕਾਂਡ ਵਿਚ ਅਣਪਛਾਤੇ ਮੁਲਾਜ਼ਮਾਂ ਦੇ ਨਾਂਅ ਦਸੇ ਗਏ ਹਨ

ਜਦੋਂ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ ਸੈਣੀ ਦਾ ਨਾਂ ਬੋਲਦਾ ਹੈ। ਫੂਲਕਾ ਨੇ ਦਿੱਲੀ ਤੋਂ ਫ਼ੋਨ 'ਤੇ ਰੋਜ਼ਾਨਾ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਖ਼ਦਸ਼ਾ ਪ੍ਰਗਟ ਕੀਤਾ ਕਿ ਐਫ਼.ਆਈ.ਆਰ. ਦੇ ਆਧਾਰ 'ਤੇ ਕੀਤੀ ਜਾਣ ਵਾਲੀ ਜਾਂਚ ਵਿਚ ਅਸਲੀ ਦੋਸ਼ੀ ਬਚ ਨਿਕਲਣਗੇ। ਉਨ੍ਹਾਂ ਨੇ ਸਪਸ਼ਟ ਕੀਤਾ ਕਿ 7 ਅਗੱਸਤ 2018 ਨੂੰ ਦਰਜ ਕੀਤੀ ਐਫ਼.ਆਈ.ਆਰ. ਵਿਚ ਗੋਲੀ ਕਾਂਡ ਵਿਚ ਸ਼ਾਮਲ ਅਣਪਛਾਤਿਆਂ ਦੇ ਨਾਂ ਸ਼ਾਮਲ ਕੀਤੇ ਗਏ ਹਨ।

ਇਸ ਤੋਂ ਪਹਿਲਾਂ 2015 ਦੀ ਐਫ਼.ਆਰ.ਆਈ. ਨੰਬਰ 330 ਵਿਚ ਵੀ ਅਣਪਛਾਤੇ ਤੇ ਮੁਲਜ਼ਮਾਂ ਨੂੰ ਜ਼ਿੰਮੇਵਾਰ ਦਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਰੀਪੋਰਟ ਵਿਚ ਬਹਿਬਲ ਕਲਾਂ ਗੋਲੀ ਕਾਡ ਦੇ ਦੋਸ਼ੀਆਂ ਵਿਚ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਸੇਵਾ ਮੁਕਤ ਡੀ.ਜੀ.ਪੀ. ਸੁਮੇਧ ਸੈਣੀ ਸਮੇਤ ਚਾਰ ਹੋਰ ਪੁਲਿਸ ਮੁਲਾਜ਼ਮਾਂ ਦਾ ਨਾਂ ਵਜਦਾ ਹੈ। ਇਸ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਦੇ ਆਧਾਰ 'ਤੇ ਐਫ਼.ਆਈ.ਆਰ. ਦਰਜ ਕਰ ਕੇ ਜਾਂਚ ਸਿਟ ਨੂੰ ਦੇਣੀ ਚਾਹੀਦੀ ਹੈ।

ਉਨ੍ਹਾ ਨੇ ਡਰ ਪ੍ਰਗਟ ਕੀਤਾ ਕਿ ਸੱਤ ਅਗੱਸਤ 2018 ਦੀ ਐਫ਼.ਆਈ.ਆਰ. ਨੰਬਰ 129 ਦੇ ਆਧਾਰ 'ਤੇ ਕੀਤੀ ਜਾਣ ਵਾਲੀ ਜਾਂਚ ਵਿਚੋਂ ਅਸਲੀ ਮੁਲਜ਼ਮ ਬਚ ਨਿਕਲਣਗੇ। ਇਸ ਦੌਰਾਨ ਪਤਾ ਲੱਗਾ ਹੈ ਕਿ ਵਕੀਲ ਫੂਲਕਾ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰ ਕੇ ਪੰਜਾਬ ਅਸੈਂਬਲੀ ਤੋਂ ਦਿਤੇ ਜਾਣ ਵਾਲੇ ਅਸਤੀਫ਼ੇ ਬਾਰੇ ਜਾਣਕਾਰੀ ਦਿਤੀ ਹੈ। ਸੂਤਰ ਦਸਦੇ ਹਨ ਕਿ ਆਪ ਸੁਪਰੀਮੋ ਨੇ ਵਕੀਲ  ਫੂਲਕਾ ਨੂੰ ਅਸਤੀਫ਼ਾ ਦੇਣ ਲਈ ਹਰੀ ਝੰਡੀ ਦੇ ਦਿਤੀ ਹੈ। 

ਆਪ ਦੇ ਵਿਧਾਇਕ ਫੂਲਕਾ ਨੇ ਦਸਿਆ ਕਿ ਉਹ 17 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਸਤੀਫ਼ਾ ਦੇਣਗੇ। ਇਸ ਤੋਂ ਇਕ ਦਿਨ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਜਾ ਕੇ ਅਰਦਾਸ ਕਰਨਗੇ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਜੇ ਅਗੱਸਤ ਦੀ ਐਫ਼ਆਈਆਰ ਨੂੰ ਆਧਾਰ ਬਣਾ ਕੇ ਸਿਟ ਨੇ ਜਾਂਚ ਕੀਤੀ ਤਾਂ ਮਾਮਲਾ ਠੰਢੇ ਬਸਤੇ ਵਿਚ ਪੈ ਜਾਵੇਗਾ। ਹਾਲ ਦੀ ਘੜੀ ਕਿਸਾਨ ਵੇਹਲਾ ਹੋਣ ਕਰ ਕੇ ਬਗ਼ਾਵਤ ਦੇ ਰੌਂਅ ਵਿਚ ਹੈ ਪਰ ਝੋਨੇ ਦੀ ਕਟਾਈ ਅਤੇ ਹਾੜੀ ਦੀ ਬੀਜਾਈ ਵਿਚ ਫਸੇ ਕਿਸਾਨ ਕੋਲ ਲੜਾਈ ਜਾਰੀ ਰੱਖਣ ਲਈ ਸਮਾਂ ਨਹੀਂ ਰਹਿਣਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement