
ਸੰਯੁਕਤ ਗ੍ਰਹਿ ਮੰਤਰਾਲੇ ਦੇ ਸਕੱਤਰ ਅਨੁਜ ਸ਼ਰਮਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਅਧਿਕਾਰੀਆਂ ਦੀ ਟੀਮ ਨੇ ਅੱਜ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ।
ਮੋਹਾਲੀ: ਸੰਯੁਕਤ ਗ੍ਰਹਿ ਮੰਤਰਾਲੇ ਦੇ ਜੁਆਇੰਟ ਸਕੱਤਰ ਅਨੁਜ ਸ਼ਰਮਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਉੱਚ ਪੱਧਰੀ ਅਧਿਕਾਰੀਆਂ ਦੀ ਟੀਮ ਨੇ ਅੱਜ ਆਈਐਸਬੀ ਮੋਹਾਲੀ ਵਿਖੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ।
Under Chairmanship of Special Chief Secretary Revenue @kbssidhu1961, senior officers of various departments briefing Inter-Ministerial Central Team regarding damage caused in the state due to floods and relief works carried by the state Government, in a meeting at ISB, SAS Nagar pic.twitter.com/ShaXaHquSQ
— Government of Punjab (@PunjabGovtIndia) September 12, 2019
ਕੇਂਦਰੀ ਟੀਮ ਦਾ ਮੁੱਖ ਉਦੇਸ਼ ਭਾਖੜਾ ਡੈਮ ਤੋਂ ਛੱਡੇ ਪਾਣੀ ਕਾਰਨ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਬੁਨਿਆਦੀ ਢਾਂਚੇ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣਾ ਹੈ। ਵਿਸ਼ੇਸ਼ ਮੁੱਖ ਸਕੱਤਰ (ਮਾਲੀਆ) ਕੇਬੀਐਸ ਸਿੱਧੂ ਨੇ ਕੇਂਦਰੀ ਟੀਮ ਨੂੰ ਹੜ੍ਹਾਂ ਕਾਰਨ ਹੋਣ ਨੁਕਸਾਨ ਅਤੇ ਸੂਬੇ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਕੀਤੇ ਗਏ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।