ਰਾਜਨੀਤੀ ਕਰਨ ਦੀ ਬਜਾਏ ਹਰਸਿਮਰਤ ਬਾਦਲ ਪ੍ਰਕਾਸ਼ ਪੁਰਬ ਲਈ ਫੰਡ ਮਨਜ਼ੂਰ ਕਰਵਾਏ : ਸਿੰਗਲਾ
Published : Sep 12, 2019, 6:03 pm IST
Updated : Sep 12, 2019, 6:43 pm IST
SHARE ARTICLE
Vijay Inder Singla asks Harsimrat Badal to bring projects/funds from Modi Government
Vijay Inder Singla asks Harsimrat Badal to bring projects/funds from Modi Government

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਿਆਸਤ ਤੋਂ ਪ੍ਰੇਰਿਤ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਨਿੰਦਾ ਕਰਦਿਆਂ ਬਤੌਰ ਕੇਂਦਰੀ ਮੰਤਰੀ ਇਸ ਇਤਿਹਾਸਕ ਦਿਹਾੜੇ ਲਈ ਭਾਰਤ ਸਰਕਾਰ ਕੋਲੋਂ ਕੋਈ ਪ੍ਰਾਜੈਕਟ ਜਾਂ ਫੰਡ ਨਾ ਲਿਆਉਣ ਲਈ ਨਾਕਾਮ ਰਹਿਣ ਕਰਕੇ ਸਮੁੱਚੇ ਪੰਜਾਬੀਆਂ ਤੋਂ ਮਾਫ਼ੀ ਮੰਗਣ ਲਈ ਕਿਹਾ ਹੈ।

Harsimrat Kaur Badal:Harsimrat Kaur Badal

ਅੱਜ ਇੱਥੇ ਜਾਰੀ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਜੇ ਉਹ ਸੱਚੇ ਦਿੱਲੋਂ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ ਤਾਂ ਬਿਆਨਬਾਜ਼ੀ ਕਰਨ ਦੀ ਬਜਾਏ ਮੋਦੀ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਲੋੜੀਂਦੇ ਫੰਡ ਜਾਰੀ ਕਰਵਾਉਣ ਲਈ ਆਪਣਾ ਮੂੰਹ ਖੋਲ੍ਹਣ ਜਿੱਥੇ ਉਨ੍ਹਾਂ ਪੰਜਾਬ ਦੇ ਹਿੱਤਾਂ ਦੀ ਤਿਲਾਂਜਲੀ ਦਿੰਦਿਆਂ ਆਪਣੇ ਮੂੰਹ ਨੂੰ ਜਿੰਦਾ ਲਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਵਾਰ ਕੇਂਦਰ ਸਰਕਾਰ ਮੂਹਰੇ ਤਾਂ ਪੰਜਾਬ ਲਈ ਕੁੱਝ ਮੰਗਣ ਲਈ ਜ਼ੁਬਾਨ ਨਹੀਂ ਖੋਲ੍ਹਦਾ ਅਤੇ ਇੱਥੇ ਇਨ੍ਹਾਂ ਦੇ ਆਗੂ ਸਿਆਸੀ ਰੋਟੀਆਂ ਸੇਕਣ ਲਈ ਬੇਲੋੜੇ ਤੇ ਬੇਤੁਕੇ ਤੱਥ ਰਹਿਤ ਬਿਆਨ ਦੇ ਕੇ ਆਪਣੇ ਸਿਆਸੀ ਤੇ ਧਾਰਮਕ ਦੀਵਾਲੀਆਪਣ ਦਾ ਸਬੂਤ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਕੇਂਦਰ ਸਰਕਾਰ ਨੂੰ ਵੱਖ-ਵੱਖ ਪ੍ਰਾਜੈਕਟਾਂ ਨੂੰ ਮਿਲਾ ਕੇ ਕੁੱਲ 2475.03 ਕਰੋੜ ਰੁਪਏ ਦੀਆਂ ਪ੍ਰਪੋਜ਼ਲਾਂ ਭੇਜੀਆਂ ਜਿਨ੍ਹਾਂ ਲਈ ਇਕ ਪੈਸਾ ਵੀ ਮਨਜ਼ੂਰ ਕਰਵਾਉਣ ਲਈ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਉੱਕਾ ਵੀ ਕੋਸ਼ਿਸ ਨਹੀਂ ਕੀਤੀ।

Vijay Inder SinglaVijay Inder Singla

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਸਮਾਗਮਾਂ ਨੂੰ ਯਾਦਗਾਰ ਬਣਾਉਣ ਲਈ ਪਿਛਲੇ ਢਾਈ ਸਾਲ ਤੋਂ ਨਿਰੰਤਰ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਵੰਬਰ ਮਹੀਨੇ ਸੁਲਤਾਨਪੁਰ ਲੋਧੀ ਵਿਖੇ ਵੱਡਾ ਸਮਾਗਮ ਕਰਵਾ ਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਉਸ ਸਮਾਗਮ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਉਚੇਚੇ ਤੌਰ ਉਤੇ ਆਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪ੍ਰਕਾਸ ਪੁਰਬ ਮੌਕੇ 3462 ਕਰੋੜ ਰੁਪਏ ਦੇ ਵਿਕਾਸ ਕਾਰਜ ਆਰੰਭੇ ਹੋਏ ਸਨ ਜਿਸ ਨਾਲ ਗੁਰੂ ਸਾਹਿਬ ਨਾਲ ਸਬੰਧਤ ਤਿੰਨੋਂ ਇਤਿਹਾਸਕ ਸਹਿਰਾਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੇ ਬਟਾਲਾ ਦਾ ਸਰਵਪੱਖੀ ਵਿਕਾਸ, ਪਹਿਲੀ ਪਾਤਸ਼ਾਹੀ ਜੀ ਦੀ ਚਰਨ ਛੋਹ ਪ੍ਰਾਪਤ 71 ਪਿੰਡਾਂ ਦੀ ਕਾਇਆ ਕਲਪ, 'ਪਿੰਡ ਬਾਬੇ ਨਾਨਕ ਦਾ' ਬਣਾਉਣਾ, ਬੇਬੇ ਨਾਨਕੀ ਗਰਲਜ਼ ਕਾਲਜ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਇੰਟਰ ਫੇਥ ਸਟੱਡੀਜ਼ ਇੰਸਟੀਚਿਊਟ ਬਣਾਉਣਾ, ਸੂਬੇ ਦੇ ਹਰ ਪਿੰਡ ਵਿਚ 550 ਪੌਦੇ ਲਾਉਣਾ ਆਦਿ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਾਲੇ ਤੱਕ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰਾਜੈਕਟਾਂ ਲਈ ਕੋਈ ਫੰਡ ਜਾਰੀ ਨਹੀਂ ਕੀਤਾ।

Nagar Kirtan about marriage ceremony of Shri Guru Nanak Dev and Mata Sulakhni jiNagar Kirtan 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਨਿੱਜੀ ਤੌਰ ਉਤੇ ਦਿਲਚਸਪੀ ਦਿਖਾਉਂਦੇ ਹੋਏ ਜਿੱਥੇ ਖੁਦ ਨਿਰੰਤਰ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰ ਰਹੇ ਹਨ ਉੱਥੇ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਸੁਲਤਾਨਪੁਰ ਲੋਧੀ ਵਿਖੇ ਕੈਬਨਿਟ ਮੀਟਿੰਗ ਬੁਲਾ ਕੇ ਆਪਣੀ ਵਚਨਬੱਧਤਾ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਸੰਤ ਸਮਾਜ ਨਾਲ ਵੀ ਦੋ ਮੀਟਿੰਗਾਂ ਕਰ ਕੇ ਸਿੱਖ ਵਿਦਵਾਨਾਂ ਅਤੇ ਧਾਰਮਿਕ ਸਖਸ਼ੀਅਤਾਂ ਕੋਲੋਂ ਕੀਮਤੀ ਸੁਝਾਅ ਲੈ ਚੁੱਕੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement