
ਐਨ.ਐਫ.ਐਸ.ਏ. ਤਹਿਤ ਨਾ ਕਵਰ ਹੋਣ ਵਾਲੇ 9 ਲੱਖ ਲਾਭਪਾਤਰੀਆਂ ਲਈ ਵੱਖਰੀ ਸਕੀਮ ਦਾ ਐਲਾਨ, ਫੰਡ ਸੂਬਾ ਸਰਕਾਰ ਦੇਵੇਗੀ
ਚੰਡੀਗੜ, 12 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਭਰ ਵਿੱਚ 1.41 ਕਰੋੜ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਣ ਵਾਲੀ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ ਅਤੇ ਇਸ ਦੇ ਨਾਲ ਹੀ ਇਕ ਵੱਖਰੀ ਸਕੀਮ ਦਾ ਐਲਾਨ ਵੀ ਕੀਤਾ ਜਿਸ ਤਹਿਤ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਹੇਠ ਕਵਰ ਨਾ ਹੋਣ ਵਾਲੇ 9 ਲੱਖ ਲਾਭਪਾਤਰੀਆਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਜਿਸ ਲਈ ਫੰਡ ਸੂਬਾ ਸਰਕਾਰ ਦੇਵੇਗੀ।
Capt Amarinder rolls out state-wide Smart Ration Card scheme to cover 1.41 cr NFSA beneficiaries
ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਕਿ ਇਸ ਨਾਲ ਸੂਬੇ ਵਿਚਲੇ ਲਾਭਪਾਤਰੀਆਂ ਦੀ ਕੁੱਲ ਗਿਣਤੀ 1.5 ਕਰੋੜ ਤੱਕ ਪਹੁੰਚ ਜਾਵੇਗੀ ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 37.5 ਲੱਖ ਕਾਰਡ ਯੋਗ ਲਾਭਪਾਤਰੀਆਂ ਨੂੰ ਇਸ ਮਹੀਨੇ ਵੰਡੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਾਭਪਾਤਰੀਆਂ ਦੀ ਗਿਣਤੀ ਦੀ ਹੱਦ 1.41 ਕਰੋੜ ਤੈਅ ਕਰ ਦਿੱਤੀ ਸੀ ਅਤੇ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਐਨ.ਐਫ.ਐਸ.ਏ. ਤਹਿਤ ਕਵਰ ਨਾ ਹੋਣ ਵਾਲੇ 9 ਲੱਖ ਯੋਗ ਲੋਕਾਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਨ ਨਾਲ ਸਹਿਮਤੀ ਨਹੀਂ ਪ੍ਰਗਟਾਈ ਸੀ।
Capt Amarinder rolls out state-wide Smart Ration Card scheme to cover 1.41 cr NFSA beneficiaries
ਇਸ ਕਰਕੇ ਵਾਂਝੇ ਰਹਿ ਗਏ ਅਜਿਹੇ ਸਾਰੇ ਯੋਗ ਵਿਅਕਤੀਆਂ ਨੂੰ ਸੂਬਾ ਸਰਕਾਰ ਦੁਆਰਾ ਫੰਡ ਕੀਤੀ ਇਕ ਸਕੀਮ ਤਹਿਤ ਲਿਆਉਣ ਦਾ ਫੈਸਲਾ ਕੀਤਾ ਗਿਆ ਜਿਸ ਦੇ ਵੇਰਵੇ ਛੇਤੀ ਹੀ ਦੱਸੇ ਜਾਣਗੇ। ਸੂਬੇ ਵਿੱਚ 100 ਵੱਖੋ-ਵੱਖਰੀਆਂ ਥਾਵਾਂ ਉਤੇ ਵਰਚੁਅਲ ਢੰਗ (ਵੀਡਿਓ ਕਾਨਫਰੰਸ) ਨਾਲ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਨਾਲ ਭਿ੍ਰਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਲਾਭਪਾਤਰੀਆਂ ਨੂੰ ਕਿਸੇ ਵੀ ਡਿਪੂ ਤੋਂ ਰਾਸ਼ਨ ਦੀ ਖਰੀਦ ਕਰਮ ਦੀ ਖੁੱਲ ਹੋਵੇਗੀ।
Capt Amarinder rolls out state-wide Smart Ration Card scheme to cover 1.41 cr NFSA beneficiaries
ਲਾਭਪਾਤਰੀਆਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇਸ ਨੂੰ ਇਕ ਵੱਡੀ ਪੁਲਾਂਘ ਦੱਸਦਿਆਂ ਉਨਾਂ ਕਿਹਾ ਕਿ ਇਸ ਕਦਮ ਨਾਲ ਰਾਸ਼ਨ ਡਿਪੂ ਹੋਲਡਰਾਂ ਵੱਲੋਂ ਲਾਭਪਾਤਰੀਆਂ ਦਾ ਕੀਤਾ ਜਾਂਦਾ ਸੋਸ਼ਣ ਬੰਦ ਹੋਵੇਗਾ। ਸਮਾਰਟ ਰਾਸ਼ਨ ਕਾਰਡ ਇਕ ਲਾਭਪਾਤਰੀ ਨੂੰ ਇਹ ਅਧਿਕਾਰ ਦਿੰਦਾ ਹੈ ਕਿ ਉਹ ਆਪਣੇ ਹਿੱਸੇ ਦੀ ਖੁਰਾਕ ਪੰਜਾਬ ਭਰ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਹਾਸਲ ਕਰ ਸਕੇ।
Capt Amarinder rolls out state-wide Smart Ration Card scheme to cover 1.41 cr NFSA beneficiaries
ਮੁੱਖ ਮੰਤਰੀ ਨੇ ਖੇਤੀਬਾੜੀ ਆਰਡੀਨੈਂਸਾਂ ਰਾਹੀਂ ਪੰਜਾਬ ਦੇ ਕਿਸਾਨਾਂ ਦਾ ਹੌਸਲਾ ਤੋੜਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਤੇ ਵਰਦਿਆਂ ਕਿਹਾ ਕਿ ਕਿਸਾਨਾਂ ਨੇ ਸੂਬੇ ਅਤੇ ਦੇਸ਼ ਦਾ ਸਖਤ ਘਾਲਣਾ ਘਾਲ ਕੇ ਢਿੱਡ ਭਰਿਆ ਹੈ ਅਤੇ ਇਹ ਆਰਡੀਨੈਂਸ ਜੋ ਕਿ ਘੱਟ-ਘੱਟ ਸਮਰਥਨ ਮੁੱਲ ਦੇ ਖਾਤਮੇ ਦਾ ਮੁੱਢ ਬੰਨਦੇ ਹਨ, ਕਿਸਾਨਾਂ ਲਈ ਵਿਨਾਸ਼ਕਾਰੀ ਸਾਬਤ ਹੋਣਗੇ।
Capt Amarinder rolls out state-wide Smart Ration Card scheme to cover 1.41 cr NFSA beneficiaries
ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ.) ਨਹਿਰ ਮੁੱਦੇ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਇਕ ਹੋਰ ਸਮੱਸਿਆ ਹੈ ਜਿਸ ਦਾ ਸਾਹਮਣਾ ਪੰਜਾਬ ਨੂੰ ਕਰਨਾ ਪੈ ਰਿਹਾ ਹੈ। ਹਾਲਾਂਕਿ ਉਨਾਂ ਨੇ ਹਾਲ ਹੀ ਵਿੱਚ ਕੇਂਦਰੀ ਜਲ ਸਰੋਤ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਇਕ ਮੀਟਿੰਗ ਕੀਤੀ ਹੈ ਪਰ ਇਹ ਸਮੱਸਿਆ ਸੂਬੇ ਦਾ ਪਿੱਛਾ ਨਹੀਂ ਛੱਡ ਰਹੀ।
Capt Amarinder rolls out state-wide Smart Ration Card scheme to cover 1.41 cr NFSA beneficiaries
ਪਿਘਲ ਰਹੇ ਗਲੇਸ਼ੀਅਰਾਂ ਅਤੇ ਸੂਬੇ ਵਿੱਚ ਪਾਣੀ ਦੇ ਲਗਾਤਾਰ ਡਿੱਗਦੇ ਜਾ ਰਹੇ ਪੱਧਰ ਦਾ ਹਵਾਲਾ ਦਿੰਦਿਆਂ ਉਨਾਂ ਕਿਹਾ ਕਿ ਸਥਿਤੀ ਨਾਜ਼ੁਕ ਹੈ ਅਤੇ ਸੂਬਾ ਕਿਸੇ ਵੀ ਹੋਰ ਕਿਸੇ ਵੀ ਸੂਬੇ ਨੂੰ ਪਾਣੀ ਦੀ ਹਾਲਤ ਵਿੱਚ ਬਿਲਕੁਲ ਨਹੀਂ ਹੈ। ਇਕ ਸੰਕੇਤਕ ਰਸਮ ਵਜੋਂ ਮੁੱਖ ਮੰਤਰੀ ਨੇ ਚਾਰ ਲਾਭਪਾਤਰੀਆਂ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਸਮਾਰਟ ਰਾਸ਼ਨ ਕਾਰਡ ਵੰਡੇ ਜਿਸ ਤੋਂ ਮਗਰੋਂ ਸਮੂਹ ਮੰਤਰੀਆਂ ਅਤੇ ਵਿਧਾਇਕਾਂ ਨੇ ਆਪੋ-ਆਪਣੇ ਜ਼ਿਲਿਆਂ ਤੇ ਹਲਕਿਆਂ ਵਿੱਚ ਇਨਾਂ ਕਾਰਡਾਂ ਦੀ ਵੰਡ ਕੀਤੀ।
Bharat Bhushan Ashu
ਇਸ ਤੋਂ ਪਹਿਲਾਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਦੇ ਆਪਣੇ ਵਾਅਦੇ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਪਹਿਲਾਂ ਹੀ ਈ-ਪੋਸ ਪ੍ਰਣਾਲੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਅੰਨ ਦੀ ਚੋਰੀ ਨੂੰ ਠੱਲ ਪੈ ਸਕੇ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਕਲੀ ਲਾਭਪਾਤਰੀਆਂ ਅਤੇ ਅਯੋਗ ਲੋਕਾਂ, ਜਿਨਾਂ ਨੂੰ ਬੀਤੀ ਅਕਾਲੀ-ਭਾਜਪਾ ਸਰਕਾਰ ਵੱਲੋਂ ਅਸਲ ਲਾਭਪਾਤਰੀਆਂ ਨੂੰ ਅਣਗੌਲਿਆ ਕਰਕੇ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਸੀ, ਨੂੰ ਇਸ ਸਕੀਮ ਦੇ ਦਾਇਰੇ ਤੋਂ ਬਾਹਰ ਕਰ ਦਿੱਤਾ ਹੈ।
Smart Ration Card scheme
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਅੱਗੇ ਕਿਹਾ ਕਿ ਇਨਾਂ ਸਮਾਰਟ ਕਾਰਡਾਂ ਕਰਕੇ ਲਾਭਪਾਤਰੀਆਂ ਨੂੰ ਕਿਸੇ ਵੀ ਦੁਕਾਨ ਤੋਂ ਰਾਸ਼ਨ ਲੈਣ ਵਿੱਚ ਮੱਦਦ ਮਿਲੇਗੀ ਅਤੇ ਇਸ ਨਾਲ ਰਾਸ਼ਨ ਡਿਪੂਆਂ ਦਾ ਏਕਾਧਿਕਾਰ ਖਤਮ ਹੋਵੇਗਾ। ਕਾਰਡਧਾਰਕ ਦੇ ਬਾਇਓਮੀਟਰਕ ਦੀ ਪਛਾਣ ਸਮਾਰਟ ਰਾਸ਼ਨ ਕਾਰਡ ਵਿਚਲੇ ਚਿੱਪ ਵਿੱਚ ਸਟੋਰ ਕੀਤੇ ਅੰਕੜਿਆਂ ਨਾਲ ਕੀਤੀ ਜਾਵੇਗੀ ਤਾਂ ਜੋ ਰਾਸ਼ਨ ਦੀ ਗੈਰ-ਵਾਜਬ ਤਬਦੀਲੀ ਨਾ ਹੋ ਸਕੇ। ਭਾਰਤ ਭੂਸ਼ਣ ਆਸ਼ੂ ਵੱਲੋਂ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਖੇਤੀਬਾੜੀ ਆਰਡੀਨੈਂਸਾਂ ਨੂੰ ਮੁੱਖ ਮੰਤਰੀ ਵੱਲੋਂ ਰੱਦ ਕੀਤੇ ਜਾਣ ਦੀ ਸ਼ਲਾਘਾ ਕੀਤੀ ਗਈ ਅਤੇ ਕਿਹਾ ਕਿ ਇਸ ਕਦਮ ਨੇ ਪਾਣੀਆਂ ਦੇ ਰਾਖੇ ਤੋਂ ਇਲਾਵਾ ਮੁੱਖ ਮੰਤਰੀ ਨੂੰ ਕਿਸਾਨਾਂ ਦਾ ਰਾਖਾ ਵੀ ਬਣਾ ਦਿੱਤਾ ਹੈ।
Smart Ration Card scheme
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਕਾਰਡ ਲਾਂਚ ਕੀਤੇ ਜਾਣ ਨੂੰ ਸੂਬਾ ਸਰਕਾਰ ਵੱਲੋਂ ਇਕ ਹੋਰ ਜ਼ਿੰਮੇਵਾਰੀ ਨਿਭਾਉਣਾ ਅਤੇ ਇਕ ਹੋਰ ਵਾਅਦਾ ਪੂਰਾ ਕਰਨਾ ਕਰਾਰ ਦਿੱਤਾ ਗਿਆ ਬਾਵਜੂਦ ਇਸ ਦੇ ਕਿ ਸੂਬਾ ਸਰਕਾਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਪੰਜਾਬ ਨੂੰ ਅੰਦਰੂਨੀ ਅਤੇ ਬਾਹਰੀ ਕਈ ਖਤਰੇ ਦਰਪੇਸ਼ ਹਨ। ਉਨਾਂ ਕਿਹਾ ਕਿ ਸੂਬਾ ਐਸ.ਵਾਈ.ਐਲ. ਤੋਂ ਲੈ ਕੇ ਖੇਤੀਬਾੜੀ ਆਰਡੀਨੈਂਸ ਅਤੇ ਜੀ.ਐਸ.ਟੀ. ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵਿਕਾਸ ਦੇ ਕੰਮ ਨਿਰੰਤਰ ਬੇਰੋਕ ਜਾਰੀ ਹਨ।
Smart Ration Card scheme
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਾਰਦਰਸ਼ੀ ਤਰੀਕੇ ਨਾਲ ਜਨਤਕ ਰਾਸ਼ਨ ਵੰਡਣ ਦੀ ਸਕੀਮ ਨੂੰ ਲਾਗੂ ਕਰਨਾ ਇਕ ਔਖਾ ਸਫਰ ਰਿਹਾ ਹੈ ਕਿਉ ਜੋ ਪਿਛਲੀ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਭਿ੍ਰਸ਼ਟਾਚਾਰ ਤੇ ਏਕਾਧਿਕਾਰ ਪ੍ਰਣਾਲੀ ਚਲਾਈ ਜਾਂਦੀ ਸੀ। ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਜਾਂਦੇ ਮਤਰੇਏ ਸਲੂਕ ਕਾਰਨ ਅਕਾਲੀ-ਭਾਜਪਾ ਵੱਲੋਂ ਸੂਬੇ ਉਤੇ 31000 ਕਰੋੜ ਸੀ.ਸੀ.ਐਸ.ਕਰਜ਼ੇ ਦਾ ਬੋਝ ਸੂਬੇ ਉਤੇ ਪਾਇਆ ਗਿਆ ਜਿਸ ਦਾ ਹਾਲੇ ਤੱਕ ਨਹੀਂ ਹੱਲ ਨਹੀਂ ਹੋਇਆ।
Captain Amarinder Singh
ਉਨਾਂ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੀ ਰੱਖਿਆ ਕਰਨ ਦਾ ਸੱਦਾ ਦਿੱਤਾ। ਉਨਾਂ ਕਿਹਾ, ‘‘ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਸਾਰੇ ਯੋਗ ਲੋਕਾਂ ਨੂੰ ਸਕੀਮ ਦਾ ਫਾਇਦਾ ਮਿਲੇ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ।’’ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਮੰਗ ਕੀਤੀ ਕਿ ਪਿਛਲੀ ਸਰਕਾਰ ਸਮੇਂ ਅਯੋਗ ਲਾਭਪਾਤਰੀਆਂ ਨੂੰ ਫਾਇਦਾ ਦੇਣ ਲਈ ਕੀਤੀ ਜਾਂਦੀ ਭਲਾਈ ਸਕੀਮਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਜਾਂਚ ਕੀਤੀ ਜਾਵੇ।