ਦਿੱਲੀ ਸਮੇਤ ਕੋਈ ਵੀ ਸੂਬਾ ਕਹੇ ਤਾਂ ਮੈਂ ਮਦਦ ਲਈ ਤਿਆਰ ਹਾਂ : ਕੈਪਟਨ
Published : Sep 12, 2020, 12:07 am IST
Updated : Sep 12, 2020, 12:07 am IST
SHARE ARTICLE
image
image

ਦਿੱਲੀ ਸਮੇਤ ਕੋਈ ਵੀ ਸੂਬਾ ਕਹੇ ਤਾਂ ਮੈਂ ਮਦਦ ਲਈ ਤਿਆਰ ਹਾਂ : ਕੈਪਟਨ

ਚੰਡੀਗੜ੍ਹ, 11 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਕੌਮੀ ਰਾਜਧਾਨੀ ਵਿਚ ਕੋਵਿਡ ਦੀ ਭਿਆਨਕ ਸਥਿਤੀ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਂਮਾਰੀ 'ਤੇ ਘਟੀਆ ਸਿਆਸਤ ਖੇਡਣ ਲਈ ਆਮ ਆਦਮ ਪਾਰਟੀ ਦੀ ਕਰੜੀ ਆਲੋਚਨਾ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੀ ਸਥਿਤੀ ਨਾਲ ਨਿਪਟਣ ਵਿਚ ਪੰਜਾਬ ਸਰਕਾਰ ਵਿਰੁਧ ਨਾਕਾਰਤਮਕ ਪ੍ਰਚਾਰ ਕਰਨ ਲਈ 'ਆਪ' ਦੀ ਮੁਹਿੰਮ ਨੂੰ 'ਗ਼ੈਰ-ਜ਼ਿੰਮੇਵਾਰਾਨਾ' ਕਰਾਰ ਦਿਤਾ ਹੈ।
ਸੂਬੇ ਵਿਚ ਕੋਵਿਡ ਦੇ ਸੰਕਟ 'ਤੇ ਵਿਚਾਰ ਕਰਨ ਲਈ ਕਾਂਗਰਸੀ ਵਿਧਾਇਕਾਂ ਨਾਲ ਚੌਥੇ ਦੌਰ ਦੀ ਵਰਚੂਅਲ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰੀ ਦੁਨੀਆਂ ਵਾਂਗ ਭਾਰਤ ਵੀ ਜੰਗ ਵਰਗੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਦਾ ਸਾਹਮਣਾ ਇਕਜੁਟਤਾ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਕਟ ਦੌਰਾਨ ਵੀ ਘਟੀਆ ਸਿਆਸਤ ਖੇਡਣ 'ਤੇ ਉਤਾਰੂ ਹੈ।  
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਸੂਬਿਆਂ ਇਥੋਂ ਤਕ ਕਿ ਜਿਥੇ ਉਨ੍ਹਾਂ ਦੀ ਸਰਕਾਰ ਵੀ ਨਹੀਂ ਹੈ, ਵਿਚ ਮਹਾਂਮਾਰੀ ਨਾਲ ਨਿਪਟਣ ਲਈ ਸਰਕਾਰਾਂ ਦੀ ਮਦਦ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸੇ ਵੀ ਸੂਬੇ ਭਾਵੇਂ ਉਹ ਦਿੱਲੀ, ਹਿਮਾਚਲ ਪ੍ਰੇਦਸ਼ ਜਾਂ ਹਰਿਆਣਾ ਹੋਵੇ, ਦੀ ਮਦਦ ਕਰਨ ਲਈ ਤਿਆਰ ਹਨ। ਇਸ ਸੰਕਟ ਨਾਲ ਨਜਿੱਠਣ ਦਾ ਇਹੀ ਇਕ ਰਸਤਾ ਹੈ। ਉਨ੍ਹਾਂ ਕਿਹਾ,''ਜੇਕਰ ਕੱਲ ਨੂੰ ਦਿੱਲੀ ਨੂੰ ਮੇਰੀ ਮਦਦ ਦੀ ਲੋੜ ਪਈ ਤਾਂ ਮੈਂ ਬਿਲਕੁਲ ਇਸ ਮਦਦ ਦੀ ਪੇਸ਼ਕਸ਼ ਕਰਾਂਗਾ''।
ਉਨ੍ਹਾਂ ਦਸਿਆ ਕਿ ਆਪ ਦੁਆਰਾ ਪੇਸ਼ ਕੀਤੀ ਜਾ ਰਹੀ ਤਸਵੀਰ ਦੇ ਉਲਟ ਸਚਾਈ ਇਹ ਹੈ ਕਿ ਪੰਜਾਬ ਨਾਲੋਂ ਦਿੱਲੀ ਦੀ ਹਾਲਤ ਕਿਤੇ ਵੱਧ ਖ਼ਰਾਬ ਹੈ। ਪੰਜਾਬ ਵਿਚ 18,000 ਸਰਗਰਮ ਮਾਮਲੇ ਹਨ ਜਦਕਿ ਆਬਾਦੀ 2.90 ਕਰੋੜ ਹੈ ਜਦੋਂ ਕਿ 1.80 ਕਰੋੜ ਦੀ ਆਬਾਦੀ ਵਾਲੀ ਦਿੱਲੀ ਵਿਚ 25,000 ਤੋਂ ਵੀ ਵੱਧ ਐਕਟਿਵ ਮਾਮਲੇ ਹਨ। ਹਰਿਆਣਾ ਦੀ ਆਬਾਦੀ ਵੀ ਪੰਜਾਬ ਨਾਲੋਂ ਘੱਟ ਹੈ ਪਰ ਮਾਮਲੇ ਪੰਜਾਬ ਦੇ ਬਰਾਬਰ ਹੀ ਹਨ।
ਗ਼ਰੀਬ ਵਰਗ ਦੇ ਲੋਕਾਂ ਨੂੰ ਜਾਂਚ ਕਰਵਾਉਣ ਲਈ ਸਾਹਮਣੇ ਆਉਣ ਹਿੱਤ ਹੱਲਾਸ਼ੇਰੀ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਜਿਹੇ ਲੋਕਾਂ ਨੂੰ ਖਾਣੇ ਦੇ ਮੁਫ਼ਤ ਪੈਕੇਟ ਵੰਡਣੇ ਸ਼ੁਰੂ ਕਰ ਦਿੱਤੇ ਹਨ ਜੋ ਕਿ ਇਕਾਂਤਵਾਸ ਵਿਚ ਹਨ ਅਤੇ ਜਿਨ੍ਹਾਂ ਕੋਲ ਇਸ ਸਥਿਤੀ ਵਿਚ ਰੋਜ਼ੀ-ਰੋਟੀ ਦਾ ਕੋਈ ਸਾਧਨ ਨਹੀਂ ਹੈ। ਉਨ੍ਹਾਂ ਵਿਧਾਇਕਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਖਾਣੇ ਦੇ ਪੈਕੇਟ ਲੋੜਵੰਦ ਲੋਕਾਂ ਤੱਕ ਪਹੁੰਚ ਰਹੇ ਹਨ ਅਤੇ ਗਰੀਬ ਲੋਕ ਇਕਾਂਤਵਾਸ ਦੌਰਾਨ ਰੋਜ਼ੀ-ਰੋਟੀ ਤੋਂ ਵਿਰਵੇ ਹੋਣ ਦੇ ਡਰ ਕਾਰਨ ਜਾਂਚ ਲਈ ਸਾਹਮਣੇ ਆਉਣ ਤੋਂ ਗੁਰੇਜ਼ ਨਾ ਕਰਨ।

imageimageਕੋਵਿਡ 'ਤੇ ਘਟੀਆ ਸਿਆਸਤ ਖੇਡਣ ਲਈ 'ਆਪ' ਦੀ ਕਰੜੀ ਆਲੋਚਨਾ
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement