ਪੰਜਾਬ ਵਿਚ ਮੈਡੀਕਲ ਆਕਸੀਜਨ ਦੀ ਕੋਈ ਕਮੀ ਨਹੀਂ : ਬਲਬੀਰ ਸਿੱਧੂ
Published : Sep 12, 2020, 1:11 am IST
Updated : Sep 12, 2020, 1:11 am IST
SHARE ARTICLE
image
image

ਪੰਜਾਬ ਵਿਚ ਮੈਡੀਕਲ ਆਕਸੀਜਨ ਦੀ ਕੋਈ ਕਮੀ ਨਹੀਂ : ਬਲਬੀਰ ਸਿੱਧੂ

ਰੋਜ਼ਾਨਾ 800 ਆਕਸੀਜਨ ਸਿਲੰਡਰਾਂ ਦੇ ਉਤਪਾਦਨ ਅਤੇ ਭਰਾਈ ਲਈ ਵਿਸਥਾਰਤ ਪ੍ਰਬੰਧ ਕੀਤੇ

ਚੰਡੀਗੜ੍ਹ, 11 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ ਮਹਾਂਮਾਰੀ ਦੇ ਦੌਰਾਨ ਸੂਬੇ ਭਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਰਾਜ ਸਰਕਾਰ ਨੇ ਆਕਸੀਜਨ ਸਿਲੰਡਰਾਂ ਦੇ ਉਤਪਾਦਨ ਅਤੇ ਮੁੜ ਭਰਾਈ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੋੜ ਅਨੁਸਾਰ ਹੋਰ ਜ਼ਿਲ੍ਹਿਆਂ ਨੂੰ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਦਸਿਆ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੇ ਠੋਸ ਯਤਨਾਂ ਸਦਕਾ ਲੁਧਿਆਣਾ ਵਿਚ ਰੋਜ਼ਾਨਾ 800 ਆਕਸੀਜਨ ਸਿਲੰਡਰਾਂ ਦੇ ਉਤਪਾਦਨ ਅਤੇ ਰੋਜ਼ਾਨਾ 3000 ਸਿਲੰਡਰਾਂ ਦੀ ਭਰਾਈ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।
ਸ. ਸਿੱਧੂ ਨੇ ਕਿਹਾ ਕਿ ਲੁਧਿਆਣਾ ਸੱਭ ਤੋਂ ਵੱਡਾ ਅਤੇimageimage ਸੂਬੇ ਦੇ ਕੋਵਿਡ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿਚੋਂ ਇਕ ਹੈ। ਉਨ੍ਹਾਂ ਦਸਿਆ ਕਿ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਦੀ ਸਪਲਾਈ ਤੁਰਤ ਸ਼ੁਰੂ ਕਰਨ ਲਈ ਲੁਧਿਆਣਾ ਦੇ ਉਦਯੋਗਪਤੀਆਂ ਨੂੰ ਕਿਹਾ ਹੈ।
ਇਸ ਤੋਂ ਪਹਿਲਾਂ ਵੈਲਟੇਕ ਇਕਉਪਮੈਂਟਜ਼ ਐਂਡ ਇਨਫਰਾਸਟਰੱਕਚਰ ਲਿਮਟਿਡ ਦਾ ਗਿਆਸਪੁਰਾ ਪਿੰਡ ਵਿਖੇ ਸਥਾਪਤ ਇਕ ਪਲਾਂਟ ਸਿਰਫ ਉਦਯੋਗਾਂ ਲਈ ਆਕਸੀਜਨ ਪੈਦਾ ਕਰਦਾ ਸੀ। ਇਸੇ ਤਰ੍ਹਾਂ ਆਕਸੀਜਨ ਦੇ ਜ਼ਿਆਦਾਤਰ ਸਪਲਾਇਰਾਂ ਕੋਲ ਮੈਡੀਕਲ ਆਕਸੀਜਨ ਦੀ ਸਪਲਾਈ ਦਾ ਲਾਇਸੰਸ ਨਹੀਂ ਸੀ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਤਾਲਮੇਲ ਕਰਕੇ ਲੁਧਿਆਣਾ ਦੇ ਪੰਜ ਆਕਸੀਜਨ ਸਪਲਾਇਅਰਜ਼ (ਹਰਪ੍ਰੀਤ ਕ੍ਰਾਇਓਜੀਨਿਕਸ, ਜੀ.ਡੀ.ਆਰ. ਗੈਸਿਜ਼, ਵੈਲਟੇਕ ਇਕਉਪਮੈਂਟਜ਼, ਬੀਓਸੀ ਗੈਸਿਜ਼ ਅਤੇ ਅਪਰਨਾ ਗੈਸਿਜ਼) ਨੂੰ ਮੈਡੀਕਲ ਆਕਸੀਜਨ ਰੀਪੈਕਿੰਗ ਲਾਇਸੰਸ ਜਾਰੀ ਕੀਤੇ ਗਏ ਹਨ। ਮੈਸਰਜ਼ ਵੈਲਟੇਕ ਇਕਉਪਮੈਂਟਜ਼ ਐਂਡ ਇਨਫਰਾਸਟਰੱਕਚਰ ਲਿਮਟਿਡ ਦੀ ਇੱਕ ਨਿਰਮਾਣ ਇਕਾਈ ਨੂੰ ਮੈਡੀਕਲ ਆਕਸੀਜਨ ਦੇ ਉਤਪਾਦਨ ਲਈ ਲਾਇਸੈਂਸ ਜਾਰੀ ਕੀਤਾ ਗਿਆ ਹੈ। ਇਹ ਲੁਧਿਆਣਾ ਵਿੱਚ ਦਿੱਤਾ ਪਹਿਲਾ ਲਾਇਸੰਸ ਹੈ ਜਿਸ ਨਾਲ ਮੈਡੀਕਲ ਆਕਸੀਜਨ ਦੀ ਕਮੀ ਪੂਰੀ ਹੋਈ ਹੈ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement