‘ਆਪ’ ਦੀ ਅਪੀਲ: ਬਾਬੇ ਨਾਨਕ ਨੂੰ ਸਮਰਪਿਤ ਬਠਿੰਡਾ ਦੀ ਵਿਰਾਸਤ ਬਚਾਉਣ ਲਈ ਇਕੱਜੁਟ ਹੋਵੇ ਜਨਤਾ
Published : Sep 12, 2020, 7:03 pm IST
Updated : Sep 12, 2020, 7:03 pm IST
SHARE ARTICLE
Aam Aadmi Party Punjab
Aam Aadmi Party Punjab

ਜੇ ਬਠਿੰਡਾ ਥਰਮਲ ਪਲਾਂਟ ਢਾਹਿਆ ਤਾਂ ਰਾਜੇ ਦੀ ਸਰਕਾਰ ਢਾਹ ਦੇਣਗੇ ਪੰਜਾਬ ਦੇ ਲੋਕ: ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਬਠਿੰਡਾ ਥਰਮਲ ਪਲਾਂਟ ਦੀ ਹੋਂਦ ਮਿਟਾਉਣ ‘ਤੇ ਤੁਲੀ ਅਮਰਿੰਦਰ ਸਿੰਘ ਸਰਕਾਰ ਨੂੰ ਤਾੜਨਾ ਕੀਤੀ ਹੈ ਕਿ ਜੇਕਰ ਸਰਕਾਰ ਨੇ ਲੈਂਡ ਮਾਫੀਆ ਦੇ ਹਿਤ ਪੂਰਦਿਆਂ ਬਠਿੰਡਾ ਥਰਮਲ ਪਲਾਂਟ ਨੂੰ ਢਾਹੁਣ ਦੀ ਗੁਸਤਾਖ਼ੀ ਕੀਤੀ ਤਾਂ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਢਾਹ ਦੇਣਗੇ।

Thermal Plant, BathindaThermal Plant, Bathinda

ਪਾਰਟੀ ਹੈਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀ ‘ਆਪ’ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਰੁਪਿੰਦਰ ਕੌਰ ਰੁਬੀ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ, ‘‘1969 ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਬਠਿੰਡਾ ਥਰਮਲ ਪਲਾਂਟ ਸਥਾਪਿਤ ਕੀਤਾ ਗਿਆ ਸੀ, ਪਰ ਬਾਦਲ ਸਰਕਾਰ ਦੀਆਂ ਜਨਤਕ (ਪਬਲਿਕ) ਸੈਕਟਰ ਵਿਰੋਧੀ ਨੀਤੀਆਂ ਨੂੰ ਹੋਰ ਤੇਜੀ ਨਾਲ ਲਾਗੂ ਕਰਨ ‘ਚ ਜੁਟੀ ਅਮਰਿੰਦਰ ਸਿੰਘ ਸਰਕਾਰ ਨੇ ਆਪਣੇ ਚੌਣ ਵਾਅਦੇ ਤੋਂ ਮੁਕਰ ਕੇ ਹੁਣ ਬਠਿੰਡਾ ਥਰਮਲ ਪਲਾਂਟ ਨੂੰ ਢਾਹੁਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਦਕਿ ਸਰਕਾਰ ਦੀ ਆਪਣੀ ਊਰਜਾ ਵਿਕਾਸ ਏਜੰਸੀ (ਪੇਡਾ), ਥਰਮਲ ਦੇ ਬੋਰਡ ਆਫ਼ ਡਾਇਰੈਕਟਰਜ ਅਤੇ ਬਿਜਲੀ ਬੋਰਡ ਦੇ ਮਾਹਿਰ ਇੰਜੀਨੀਅਰਾਂ ‘ਤੇ ਅਧਾਰਿਤ ਜਥੇਬੰਦੀਆਂ ਨੇ ਤਜਵੀਜ਼ ਦਿੱਤੀ ਸੀ ਕਿ 2031 ਤੱਕ ਚੱਲ ਸਕਦੇ ਬਠਿੰਡਾ ਥਰਮਲ ਪਲਾਂਟ ਦੇ ਕੋਲਾ ਅਧਾਰਿਤ ਯੂਨਿਟਾਂ ਨੂੰ ਬੰਦ ਹੀ ਕਰਨਾ ਹੈ ਤਾਂ ਇਹ ਪਰਾਲੀ ‘ਤੇ ਚਲਾਏ ਜਾ ਸਕਦੇ ਹਨ।

Captain Amarinder SiCaptain Amarinder Singh

ਸੈਂਕੜੇ ਇਸੇ ਤਰਾਂ ਸੁਆਹ (ਰਾਖ) ਸੁੱਟਣ ਲਈ ਖਾਲੀ ਪਈ ਸੈਂਕੜੇ ਏਕੜ ਜਮੀਨ ‘ਤੇ ਸੋਲਰ ਪਾਵਰ ਪਲਾਂਟ ਲਗਾਇਆ ਜਾ ਸਕਦਾ ਹੈ, ਪਰ ਅਮਰਿੰਦਰ ਸਿੰਘ ਸਰਕਾਰ ਨੇ ਇਹਨਾਂ ਲਾਹੇਵੰਦ ਤਜਵੀਜ਼ਾਂ ਰੱਦੀ ਦੀ ਟੋਕਰੀ ‘ਚ ਸੁੱਟ ਕੇ ਮੁੰਬਈ ਦੀ ਇੱਕ ਕੰਪਨੀ ਨੂੰ 164 ਕਰੋੜ ਰੁਪਏ ‘ਚ ਬਠਿੰਡਾ ਥਰਮਲ ਪਲਾਂਟ ਢਾਹੁਣ ਦਾ ਠੇਕਾ ਦੇ ਦਿੱਤਾ ਹੈ।

Aam Aadmi Party Punjab Aam Aadmi Party Punjab

‘ਆਪ‘ ਵਿਧਾਇਕਾਂ ਨੇ ਸਰਕਾਰ ਦੀ ਇਸ ਪ੍ਰਕਿਰਿਆ ਦਾ ਵਿਰੁਧ ਲੋਕ ਲਹਿਰ ਖੜੀ ਕਰਨ ਦਾ ਸੱਦਾ ਦਿੰਦੇ ਹੋਏ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਬਾਬੇ ਨਾਨਕ ਨੂੰ ਸਮਰਪਿਤ ਬਠਿੰਡਾ ਦੀ ਇਸ ਅਨਮੋਲ ਵਿਰਾਸਤ ਨੂੰ ਬਚਾਉਣ ਲਈ ਸਾਰੇ ਇਕਜੁੱਟ ਹੋਣ ਅਤੇ ਸਰਕਾਰ ਨੂੰ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement