ਆਪ ਵੱਲੋਂ ਕੋਵਿਡ ਕਿੱਟਾਂ ਦੀ ਖਰੀਦ 'ਚ ਘਪਲੇਬਾਜ਼ੀ ਦੇ ਦੋਸ਼ ਲਾਉਣਾ ਹਾਸੋਹੀਣਾ ਤੇ ਬੇਤੁਕਾ- ਕੈਪਟਨ
Published : Sep 12, 2020, 8:07 pm IST
Updated : Sep 12, 2020, 8:07 pm IST
SHARE ARTICLE
Captain Amarinder Singh
Captain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕਿੱਟਾਂ ਦੀ ਖਰੀਦ ਲਈ ਟੈਂਡਰ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਹੀ ਅਮਨ ਅਰੋੜਾ ਨੇ ਘਪਲੇਬਾਜ਼ੀ ਦੇ ਦੋਸ਼ ਲਾ ਦਿੱਤੇ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਆਦਮੀ ਪਾਰਟੀ ਵੱਲੋਂ ਸੂਬਾ ਸਰਕਾਰ 'ਤੇ ਕੋਵਿਡ ਸੰਭਾਲ ਕਿੱਟਾਂ ਦੇ ਟੈਂਡਰ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਹੀ ਖਰੀਦ ਵਿੱਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ ਹੈ ਜਿਨ੍ਹਾਂ ਦਾ ਕੋਈ ਸਿਰ-ਪੈਰ ਨਹੀਂ ਹੈ।  ਆਪ ਵਿਧਾਇਕ ਅਮਨ ਅਰੋੜਾ ਵੱਲੋਂ ਕਿੱਟਾਂ ਖਰੀਦਣ ਵਿੱਚ ਘਪਲੇਬਾਜ਼ੀ ਦੇ ਲਾਏ ਦੋਸ਼ਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ 'ਤੇ ਹਰ ਵੇਲੇ ਹਮਲਾ ਕਰਨ ਦੀ ਤਾਂਘ ਵਿੱਚ ਰਹਿੰਦੀ ਆਮ ਆਦਮੀ ਪਾਰਟੀ ਗਲਤ ਤੇ ਸਹੀ ਵਿੱਚ ਪਰਖ ਕਰਨਾ ਹੀ ਭੁੱਲ ਗਈ ਹੈ।

Punjab GovtPunjab Govt

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕਿੱਟਾਂ ਦੀ ਖਰੀਦ ਲਈ ਟੈਂਡਰ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਹੀ ਅਮਨ ਅਰੋੜਾ ਨੇ ਘਪਲੇਬਾਜ਼ੀ ਦੇ ਦੋਸ਼ ਲਾ ਦਿੱਤੇ ਹਨ। ਉਨ੍ਹਾਂ ਖੁਲਾਸਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ 360 ਰੁਪਏ (ਜੀ.ਐਸ.ਟੀ. ਵੱਖਰੀ) ਦੇ ਨਬਜ਼ ਔਕਸੀਮੀਟਰ ਦੇ ਨਾਲ ਕਿੱਟ ਦੀ ਲਾਗਤ ਨੂੰ 748 ਰੁਪਏ ਅੰਤਿਮ ਰੂਪ ਦਿੱਤਾ ਹੈ।

ਆਪ ਵਿਧਾਇਕ ਨੇ ਇਕ ਰੇਟ ਲਿਸਟ (ਜਿਹੜੀ ਉਨ੍ਹਾਂ ਨੇ ਵੀ ਸਿਹਤ ਵਿਭਾਗ ਨੂੰ ਭੇਜੀ ਹੈ)  'ਤੇ ਆਧਾਰਿਤ ਦੋਸ਼ ਲਾਏ ਹਨ ਜਿਸ ਵਿੱਚ ਅਸਲ 'ਚ 13 ਆਈਟਮਾਂ ਦੀ ਸੂਚੀ ਦਿੱਤੀ ਗਈ ਹੈ ਜਦਕਿ ਸਰਕਾਰੀ ਕਿੱਟ ਲਈ 16 ਆਈਟਮਾਂ ਖਰੀਦੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਰੋੜਾ ਦੀ ਸੂਚੀ ਵਿੱਚ ਕੈਪਸੂਲ ਵਿਟਾਮਿਨ ਡੀ, ਬੀਟਾਡਿਨ ਗਾਰਗਿਲ ਤੇ ਬੈਲੂਨਜ਼ ਸ਼ਾਮਲ ਹੀ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਸੂਚੀ ਵਿੱਚ 100 ਮਿਲੀਲੀਟਰ ਦਾ ਸੈਨੀਟਾਈਜ਼ਰ ਹੈ ਜਦਕਿ ਸਰਕਾਰੀ ਕਿੱਟ ਵਿੱਚ 500 ਮਿਲੀਲੀਟਰ ਦਾ ਸੈਨੀਟਾਈਜ਼ਰ ਹੈ।

oximeter/oximeter

ਉਨ੍ਹਾਂ ਅੱਗੇ ਕਿਹਾ ਕਿ ਬਜ਼ਾਰ ਵਿੱਚ 10 ਰੁਪਏ ਦਾ ਤਰਲ ਕਾੜ੍ਹਾ ਮੌਜੂਦ ਹੀ ਨਹੀਂ ਹੈ। ਸ਼ਾਇਦ ਆਮ ਆਦਮੀ ਪਾਰਟੀ ਅਜਿਹੇ ਕੁਝ ਕਾੜ੍ਹੇ ਆਪਣੇ ਪੱਧਰ ਉਤੇ ਜਾਂ ਦਿੱਲੀ ਦੇ ਬਜ਼ਾਰ ਵਿੱਚ ਬਣਾ ਰਹੀ ਹੈ।ਅਰੋੜਾ ਦੇ ਘਪਲੇ ਦੇ ਦੋਸ਼ਾਂ ਨੂੰ ਊਟ-ਪਟਾਂਗ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਰੀਦ ਤੋਂ ਪਹਿਲਾਂ ਹੀ ਦੋਸ਼ ਲਾ ਕੇ ਆਪ ਵਿਧਾਇਕ ਨੇ ਆਪਣੀ ਪਾਰਟੀ ਦੀ ਸੂਬਾ ਸਰਕਾਰ ਵਿਰੁੱਧ ਤੱਥ ਰਹਿਤ ਨਕਰਾਤਮਕ ਪ੍ਰਚਾਰ ਕਰਨ ਦੀ ਰਣਨੀਤੀ ਨੂੰ ਉਜਾਗਰ ਕਰ ਦਿੱਤਾ ਹੈ।

Aam Aadmi Party PunjabAam Aadmi Party Punjab

ਉਨ੍ਹਾਂ ਕਿਹਾ, ''ਤੁਸੀਂ ਸਿੱਧ ਕਰ ਦਿੱਤਾ ਹੈ ਕਿ ਤੁਸੀਂ ਪੰਜਾਬ ਵਿੱਚ ਆਪਣਾ ਸਿਆਸੀ ਏਜੰਡਾ ਅੱਗੇ ਵਧਾਉਣ ਲਈ ਮੇਰੀ ਸਰਕਾਰ ਵਿਰੁੱਧ ਕਿਸੇ ਵੀ ਪੱਧਰ ਤੱਕ ਜਾ ਸਕਦੇ ਹੋ, ਚਾਹੇ ਪੂਰੀ ਤਰ੍ਹਾਂ ਕਾਲਪਨਿਕ ਤੇ ਝੂਠੇ ਦੋਸ਼ ਹੀ ਲਾਉਣੇ ਪੈਣ।'' ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪ ਦੇ ਇਸ ਡਰਾਮੇ ਅਤੇ ਝੂਠੇ ਪ੍ਰਚਾਰ 'ਤੇ ਬਿਲਕੁਲ ਵੀ ਵਿਸ਼ਵਾਸ ਨਹੀਂ ਕਰਨਗੇ।

Aman AroraAman Arora

ਮੁੱਖ ਮੰਤਰੀ ਨੇ ਕਿਹਾ ਕਿ ਘਰਾਂ ਤੇ ਹਸਪਤਾਲਾਂ ਵਿੱਚ ਏਕਾਂਤਵਾਸ 'ਤੇ ਗਏ ਲੋਕਾਂ ਨੂੰ ਮੁਫਤ ਕਿੱਟਾਂ ਦੇ ਐਲਾਨ ਕਰਨ ਮੌਕੇ ਉਨ੍ਹਾਂ ਵੱਖ-ਵੱਖ ਆਈਟਮਾਂ ਦੀ ਬਜ਼ਾਰੀ ਕੀਮਤ 'ਤੇ ਆਧਾਰਿਤ ਅਨੁਮਾਨਤ ਲਾਗਤ ਦਿੱਤੀ ਸੀ। ਬਜ਼ਾਰੀ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਆਉਂਦਾ ਰਹਿੰਦਾ ਹੈ ਜਿਸ ਬਾਰੇ ਅਰੋੜਾ ਜਾਂ ਤਾਂ ਅਣਜਾਨ ਹੈ ਜਾਂ ਫੇਰ ਲੋਕਾਂ ਨੂੰ ਗੁੰਮਰਾਹ ਕਰਨ ਵਾਸਤੇ ਜਾਣਬੁੱਝ ਕੇ ਨਜ਼ਰਅੰਦਾਜ਼ ਕਰ ਰਿਹਾ ਹੈ।

Punjab PolicePunjab Police

ਕੈਪਟਨ ਅਮਰਿੰਦਰ ਨੇ ਦੱਸਿਆ ਕਿ ਉਨ੍ਹਾਂ ਦੁਆਰਾ ਪਹਿਲਾਂ ਐਲਾਨਿਆ ਗਿਆ 1700 ਰੁਪਏ ਦਾ ਅਨੁਮਾਨ ਉਸ ਕੀਮਤ 'ਤੇ ਅਧਾਰਤ ਸੀ ਜਿਸ 'ਤੇ ਪੰਜਾਬ ਪੁਲਿਸ ਸਥਾਨਕ ਬਾਜ਼ਾਰਾਂ ਵਿੱਚੋਂ ਇਹ ਕਿੱਟਾਂ ਬਾਜ਼ਾਰੀ ਕੀਮਤ 4000 ਰੁਪਏ ਦੇ ਮੁਕਾਬਲੇ ਆਪਣੀ ਲੋੜ ਅਨੁਸਾਰ ਥੋੜ੍ਹੀ ਗਿਣਤੀ ਵਿੱਚ ਖਰੀਦ ਰਹੀ ਸੀ। ਉਨ੍ਹਾਂ ਅੱਗੇ ਕਿਹਾ ਕਿ ਖਰੀਦ ਪ੍ਰਕਿਰਿਆ ਟੈਂਡਰ-ਆਧਾਰਿਤ ਹੈ, ਜਿਸ ਦਾ ਉਨ੍ਹਾਂ ਨੇ ਆਪਣੇ ਐਲਾਨ ਵਿਚ ਸਪੱਸ਼ਟ ਤੌਰ 'ਤੇ ਜ਼ਿਕਰ ਕੀਤਾ ਸੀ।

ਉਨ੍ਹਾਂ ਕਿਹਾ ਕਿ ਅਖੀਰ ਵਿੱਚ ਸੂਬਾ ਸਰਕਾਰ ਨੂੰ ਕਿੱਟ ਲਈ ਜੋ ਅੰਤਿਮ ਕੀਮਤ ਪ੍ਰਾਪਤ ਹੋਈ, ਉਹ ਬਹੁਤ ਘੱਟ ਨਿਕਲੀ। ਉਨ੍ਹਾਂ ਕਿਹਾ ਕਿ  ਜਿਵੇਂ ਕਿ ਪਹਿਲਾਂ ਹੀ ਐਲਾਨ ਕੀਤਾ ਗਿਆ ਹੈ ਇਹ ਕਿੱਟਾਂ ਹਸਪਤਾਲ ਅਤੇ ਘਰੇਲੂ ਏਕਾਂਤਵਾਸ ਅਧੀਨ ਕੋਵਿਡ ਦੇ ਸਾਰੇ ਮਰੀਜ਼ਾਂ ਨੂੰ ਮੁਫਤ ਵੰਡੀਆਂ ਜਾਣਗੀਆਂ।  ਮੁੱਖ ਮੰਤਰੀ ਨੇ ਕਿਹਾ ਕਿ ਪਰ ਅਰੋੜਾ ਨੂੰ ਗਲਤ ਜਾਣਕਾਰੀ ਫੈਲਾਉਣ ਦੀ ਇੰਨੀ ਕਾਹਲੀ ਸੀ ਕਿ ਉਨ੍ਹਾਂ ਨੇ ਸਰਕਾਰ ਦੇ ਟੈਂਡਰ ਨੂੰ ਅੰਤਿਮ ਰੂਪ ਦੇਣ ਸਬੰਧੀ ਇੰਤਜ਼ਾਰ ਕਰਨ ਦੀ ਖੇਚਲ ਨਹੀਂ ਕੀਤੀ।

Captain Amarinder Singh Captain Amarinder Singh

ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਝੂਠਾ ਪ੍ਰਚਾਰ ਆਪ ਦੀ ਫਿਤਰਤ ਅਤੇ ਸਿਆਸੀ ਰਣਨੀਤੀ ਬਣ ਗਿਆ ਹੈ। ਕੋਵਿਡ ਦੇ ਮਰੀਜ਼ਾਂ ਦੇ ਅੰਗ ਕੱਢੇ ਜਾਣ ਸਬੰਧੀ ਫਰਜ਼ੀ ਵੀਡੀਓ ਫੈਲਾਉਣ ਲਈ ਹਾਲ ਹੀ ਵਿੱਚ ਆਪ ਦੇ ਇਕ ਕਾਰਕੁੰਨ ਦੀ ਗ੍ਰਿਫਤਾਰੀ ਤੋਂ ਇਹ ਪਤਾ ਲੱਗਦਾ ਹੈ ਕਿ ਇਹ ਲੋਕ ਪੰਜਾਬ ਵਿੱਚ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦਰਅਸਲ ਥੋਕ ਖਰੀਦ ਦੀ ਘੱਟ ਕੀਮਤ ਨੂੰ ਦੇਖਦਿਆਂ ਜੋ ਸਰਕਾਰ ਕਿੱਟਾਂ ਲਈ ਪ੍ਰਾਪਤ ਕਰਨ ਵਿਚ ਕਾਮਯਾਬ ਰਹੀ ਹੈ, ਉਨ੍ਹਾਂ ਦੀ ਸਰਕਾਰ ਨੇ ਪ੍ਰਵਾਨਿਤ ਵਿਕਰੇਤਾਵਾਂ ਰਾਹੀਂ ਬਿਨਾਂ ਮੁਨਾਫੇ-ਘਾਟੇ ਦੇ ਅਧਾਰ 'ਤੇ ਔਕਸੀਮੀਟਰ ਉਪਲੱਬਧ ਕਰਾਉਣ ਦਾ ਫੈਸਲਾ ਕੀਤਾ ਹੈ ਜੋ ਉਨ੍ਹਾਂ ਵੱਲੋਂ ਕੱਲ੍ਹ ਕੀਤੇ ਗਏ ਐਲਾਨ ਅਨੁਸਾਰ 514 ਰੁਪਏ ਨਾਲੋਂ ਘੱਟ ਕੀਮਤ 'ਤੇ ਵੇਚੇ ਜਾਣਗੇ।

Corona Virus Corona Virus

ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਨਬਜ਼ ਔਕਸੀਮੀਟਰ ਵੀ ਬਾਜ਼ਾਰ  ਵਿਚ ਵੱਖ-ਵੱਖ ਕੀਮਤਾਂ 'ਤੇ ਉਪਲੱਬਧ ਹਨ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਇਹ ਦਿੱਲੀ, ਜਿੱਥੇ ਆਪ ਦੀ ਸਰਕਾਰ ਹੈ,  ਵਿੱਚ 700 ਰੁਪਏ ਤੋਂ ਲੈ ਕੇ 3000 ਰੁਪਏ ਤੱਕ ਵੇਚੇ ਜਾ ਰਹੇ ਹਨ। ਇਸ ਦੇ ਉਲਟ ਕਿੱਟ ਵਿਚ ਔਕਸੀਮੀਟਰ ਲਈ ਅੰਤਿਮ ਕੀਮਤ 360 ਰੁਪਏ ਤੇ ਜੀ.ਐਸ.ਟੀ. ਨਿਰਧਾਰਤ ਕੀਤੀ ਗਈ ਹੈ।

Captain Amarinder Singh Captain Amarinder Singh

ਅਰੋੜਾ ਦੇ ਸੁਝਾਅ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿ ਪੰਜਾਬ ਸਰਕਾਰ ਨੂੰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੀ ਤਰਜ਼ 'ਤੇ ਕੋਵਿਡ ਮਹਾਂਮਾਰੀ ਨਾਲ ਨਜਿੱਠਣਾ ਚਾਹੀਦਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਉਕਤ ਵਿਧਾਇਕ ਜਾਂ ਤਾਂ ਆਪਣੇ ਰਾਜ ਦੀ ਸਥਿਤੀ ਤੋਂ ਪੂਰੀ ਤਰ੍ਹਾਂ ਅਣਜਾਣ ਹੈ ਜਾਂ ਨਹੀਂ ਜਾਣਦੇ ਕਿ ਕੌਮੀ ਰਾਜਧਾਨੀ ਵਿਚ ਕੀ ਹੋ ਰਿਹਾ ਹੈ ਜਿੱਥੇ ਪਿਛਲੇ ਲਗਭਗ ਇੱਕ ਹਫਤੇ ਤੋਂ ਰੋਜ਼ਾਨਾ ਕੇਸਾਂ ਵਿੱਚ ਰਿਕਾਰਡ ਵਾਧਾ ਹੋ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement