ਸੁਮੇਧ ਸੈਣੀ ਦੇ ਨਾਲ-ਨਾਲ ਇਕ ਵੱਡੇ ਸਿਆਸਤਦਾਨ ਵਿਰੁਧ ਕਾਰਵਾਈ ਦੇ ਸੰਕੇਤ
Published : Sep 12, 2020, 12:10 am IST
Updated : Sep 12, 2020, 12:10 am IST
SHARE ARTICLE
image
image

ਸੁਮੇਧ ਸੈਣੀ ਦੇ ਨਾਲ-ਨਾਲ ਇਕ ਵੱਡੇ ਸਿਆਸਤਦਾਨ ਵਿਰੁਧ ਕਾਰਵਾਈ ਦੇ ਸੰਕੇਤ

ਬਹਿਬਲ-ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ 16 ਅਕਤੂਬਰ ਤਕ ਮੁਲਤਵੀ
 

ਕੋਟਕਪੂਰਾ, 11 ਸਤੰਬਰ (ਗੁਰਿੰਦਰ ਸਿੰਘ) : ਬੇਅਦਬੀ ਕਾਂਡ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਲਈ ਸੈਸ਼ਨ ਜੱਜ ਦੀ ਅਦਾਲਤ 'ਚ ਦੋਸ਼ ਆਇਦ ਹੋਣ ਦੇ ਮੁੱਦੇ 'ਤੇ ਰੱਖੀ ਗਈ ਬਹਿਸ ਅੱਜ ਫਿਰ 16 ਅਕਤੂਬਰ ਤਕ ਮੁਲਤਵੀ ਕਰ ਦਿਤੀ ਗਈ।
ਉਧਰ ਦੂਜੇ ਪਾਸੇ ਐਸਆਈਟੀ ਦੇ ਪ੍ਰਮੁੱਖ ਮੈਂਬਰ ਆਈ.ਜੀ. ਕੁੰਵਰਵਿਜੈ ਪ੍ਰਤਾਪ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਇਕ ਸੂਬਾ ਪਧਰੀ ਵੱਡੇ ਸਿਆਸਤਦਾਨ ਦਾ ਨਾਮ ਬਹਿਬਲ ਗੋਲੀਕਾਂਡ 'ਚ ਦੋਸ਼ੀਆਂ ਵਜੋਂ ਸ਼ਾਮਲ ਕਰਨ ਦੇ ਦਿਤੇ ਸੰਕੇਤਾਂ ਨਾਲ ਰਾਜਨੀਤਿਕ ਤੇ ਪੰਥਕ ਹਲਕਿਆਂ 'ਚ ਚਰਚਾ ਛਿੜ ਪਈ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੀ ਕਰੋਪੀ ਕਾਰਨ ਪਿਛਲੇ ਲਗਭਗ 6 ਮਹੀਨਿਆਂ ਤੋਂ ਲੱਗੇ ਲਾਕਡਾਉਨ ਕਰ ਕੇ ਅਦਾਲਤਾਂ 'ਚ ਸਾਰਾ ਕੰਮ ਆਨਲਾਈਨ ਹੋਣ ਕਾਰਨ ਉਕਤ ਕੇਸ ਦੀ ਸੁਣਵਾਈ ਨਹੀਂ ਸੀ ਹੋ ਸਕੀ ਤੇ ਅੱਜ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਨੇ ਉਕਤ ਮਾਮਲਿਆਂ ਦੀ ਸੁਣਵਾਈ 16 ਅਕਤੂਬਰ ਤਕ ਮੁਲਤਵੀ ਕਰ ਦਿਤੀ ਹੈ। ਇਥੇ ਇਹ ਦਸਣਾ ਵੀ ਜ਼ਰੂਰੀ ਹੈ ਕਿ ਉਕਤ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਵਲੋਂ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਐਸ.ਪੀ. ਬਲਜੀਤ ਸਿੰਘ ਸਿੱਧੂ, ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐਸ.ਐਚ.ਓ. ਗੁਰਦੀਪ ਸਿੰਘ ਪੰਧੇਰ, ਡੀਐਸਪੀ ਪਰਮਜੀਤ ਸਿੰਘ ਪੰਨੂ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਵਿਰੁਧ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਐਸਆਈਟੀ ਦੇ ਪ੍ਰਮੁੱਖ ਮੈਂਬਰ ਕੁੰਵਰਵਿਜੈ ਪ੍ਰਤਾਪ ਸਿੰਘ ਅਤੇ ਵਾਅਦਾ ਮੁਆਫ਼ ਗਵਾਹ ਬਣੇ ਇੰਸਪੈਕਟਰ ਪ੍ਰਦੀਪ ਸਿੰਘ ਦੇ ਵਕੀਲ ਜਤਿੰਦਰ ਸਿੰਘ ਖੋਸਾ ਨੇ ਵੀ ਦਸਿਆ ਕਿ ਇੰਸਪੈਕਟਰ ਪ੍ਰਦੀਪ ਸਿੰਘ ਵਲੋਂ ਅਦਾਲਤ 'ਚ ਦਿਤੇ ਗਏ ਬਿਆਨ ਬਹੁਤ ਮਹੱਤਵਪੂਰਨ ਹਨ ਪਰ ਸਮੇਂ ਤੋਂ ਪਹਿਲਾਂ ਉਨਾਂ ਦਾ ਖੁਲਾਸਾ ਕਰਨਾ ਵਾਜਬ ਨਹੀਂ ਜਾਪਦਾ।imageimage

SHARE ARTICLE

ਏਜੰਸੀ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement