ਪੰਜ ਕਿਲੋ ਅਫ਼ੀਮ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ
Published : Sep 12, 2020, 1:15 am IST
Updated : Sep 12, 2020, 1:15 am IST
SHARE ARTICLE
image
image

ਪੰਜ ਕਿਲੋ ਅਫ਼ੀਮ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

ਤਰਨਤਾਰਨ 11 ਸਤੰਬਰ (ਅਜੀਤ ਘਰਿਆਲਾ):  ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਪੰਜ ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਮੋੜ ਗੁਰਦੁਆਰਾ ਬਾਬਾ ਸਿਧਾਣਾ ਸ਼ੇਰੋਂ ਵਿਖੇ ਸਪੈਸ਼ਲ ਨਾਕਾਬੰਦੀ ਕਰ ਕੇ ਵਹੀਕਲ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਜਿਸ ਉਤੇ ਇਕ ਟਰੱਕ ਨੂੰ ਤਾਲਾਸ਼ੀ ਕਰਨ ਲਈ ਰੋਕਿਆ ਗਿਆ ਤਾਂ ਟਰੱਕ ਵਿਚ ਬੈਠੇ ਤਿੰਨ ਵਿਅਕਤੀ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਜਿਨ੍ਹਾਂ ਨੂੰ ਕਾਬੂ ਕਰ ਕੇ ਉਨ੍ਹਾਂ ਦਾ ਨਾਮ ਪਤਾ ਪੁਛਿਆ ਗਿਆ।  ਜਿਨ੍ਹਾਂ ਨੇ ਅਪਣਾ ਨਾਮ ਘੀਸਾ ਲਾਲ, ਇਮਰਾਨ ਅਲੀ ਅਤੇ ਅਬਾਦ ਹੂਸੇਨ ਦਸਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਕਮਲਜੀਤ ਸਿੰਘ ਡੀ.ਐਸ.ਪੀ (ਡੀ) ਇੰਨਵੈਸਟੀਗੇਸ਼ਨ ਤਰਨ ਤਾਰਨ ਦੀ ਹਾਜ਼ਰੀ ਵਿਚ ਤਲਾਸ਼ੀ ਕਰਨ ਉਤੇ ਉਕਤ ਵਿਅਕਤੀਆਂ ਪਾਸੋਂ 5 ਕਿਲੋ ਅਫ਼ੀਮ ਬ੍ਰਾਮਦ ਕਰ ਕੇ ਮੁੱਕਦਮਾ ਦਰਜ ਕਰ ਕੇ ਅਗਲੀ ਤਫ਼ਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।
ਕੈਪਸ਼ਨ 11-02----------------------------------

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement