ਖ਼ਬਰਾਂ |

ਤਾਜ਼ਾ |

'ਬਸੇਰਾ' ਸਕੀਮ ਤਹਿਤ 8141 ਬੇਘਰੇ ਪ੍ਰਵਾਰਾਂ ਦਾ ਅਪਣੇ ਘਰ ਦਾ ਸੁਪਨਾ ਹੋਇਆ ਸਾਕਾਰ : ਮੁੱਖ ਸਕੱਤਰ
Published : Sep 12, 2021, 12:19 am IST
Updated : Sep 12, 2021, 12:20 am IST
SHARE ARTICLE
image
image

'ਬਸੇਰਾ' ਸਕੀਮ ਤਹਿਤ 8141 ਬੇਘਰੇ ਪ੍ਰਵਾਰਾਂ ਦਾ ਅਪਣੇ ਘਰ ਦਾ ਸੁਪਨਾ ਹੋਇਆ ਸਾਕਾਰ : ਮੁੱਖ ਸਕੱਤਰ

ਛੇ ਹੋਰ ਝੁੱਗੀ-ਝੌਂਪੜੀ ਵਾਲਿਆਂ ਨੂੰ  ਦਿਤੇ ਮਾਲਕਾਨਾ ਹੱਕ

ਚੰਡੀਗੜ੍ਹ, 11 ਸਤੰਬਰ (ਸ.ਸ.ਸ.) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ 'ਬਸੇਰਾ' ਤਹਿਤ ਪੰਜਾਬ ਸਰਕਾਰ ਵਲੋਂ ਫ਼ਿਰੋਜ਼ਪੁਰ, ਜਲੰਧਰ, ਮਾਨਸਾ, ਪਟਿਆਲਾ ਅਤੇ ਲੁਧਿਆਣਾ ਜ਼ਿਲਿ੍ਹਆਂ ਵਿਚ ਝੁੱਗੀ-ਝੌਂਪੜੀ ਵਾਲੀਆਂ (ਸਲੱਮ) ਛੇ ਹੋਰ ਥਾਵਾਂ 'ਤੇ ਰਹਿਣ ਵਾਲਿਆਂ ਨੂੰ  ਮਾਲਕੀ ਹੱਕ ਦੇਣ ਦੀ ਪ੍ਰਵਾਨਗੀ ਦੇ ਦਿਤੀ ਹੈ | ਇਹ ਪ੍ਰਵਾਨਗੀ ਇਥੇ 'ਬਸੇਰਾ' ਸਕੀਮ ਅਧੀਨ ਸੰਚਾਲਨ ਕਮੇਟੀ ਦੀ ਪੰਜਵੀਂ ਮੀਟਿੰਗ, ਜਿਸ ਦੀ ਪ੍ਰਧਾਨਗੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕੀਤੀ, ਵਿਚ ਦਿਤੀ ਗਈ |
ਇਸ ਫ਼ੈਸਲੇ ਨਾਲ ਹੀ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਹੁਣ ਤਕ 46 ਝੁੱਗੀ-ਝੌਂਪੜੀ ਵਾਲੀਆਂ ਥਾਵਾਂ 'ਤੇ ਰਹਿੰਦੇ 8,141 ਪਰਵਾਰਾਂ ਨੂੰ  ਘਰਾਂ ਦੇ ਮਾਲਕੀ ਹੱਕ ਮਿਲ ਗਏ ਹਨ |
ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ 'ਬੇਘਰਿਆਂ ਲਈ ਘਰ' ਸਕੀਮ ਦੀ ਮਹੀਨਾਵਾਰ ਸਮੀਖਿਆ ਕਰਨ ਦੇ ਆਦੇਸ਼ ਦਿਤੇ ਤਾਂ ਜੋ ਝੁੱਗੀ-ਝੌਂਪੜੀ ਵਾਲਿਆਂ ਨੂੰ  ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਂਦੀ ਜਾ ਸਕੇ ਅਤੇ ਛੇਤੀ ਤੋਂ ਛੇਤੀ ਉਨ੍ਹਾਂ ਦਾ ਅਪਣਾ ਘਰ ਹੋਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ | ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ  ਇਸ ਲੋਕ-ਪੱਖੀ ਯੋਜਨਾ ਦੇ ਨਿਰਵਿਘਨ ਅਮਲ ਲਈ ਹੋਰ ਸਰਗਰਮੀ ਨਾਲ ਕੰਮ ਕਰਨ ਦੇ ਨਿਰਦੇਸ਼ ਵੀ ਦਿਤੇ | 
ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਪੀ.ਡਬਲਿਊ.ਡੀ. ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਕੁਮਾਰ ਸਿਨਹਾ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਸਕੱਤਰ ਮਾਲ ਵਿਭਾਗ ਮਨਵੇਸ਼ ਸਿੰਘ ਸਿੱਧੂ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement