ਆਪਣੇ ਮੂੰਹ ’ਤੇ ਪਸ਼ਚਾਤਾਪ ਦੀ ਕਾਲਖ਼ ਮਲ਼ ਕੇ ਕਾਲਾ ਦਿਵਸ ਮਨਾਉਣ ਬਾਦਲ : ਕੁਲਤਾਰ ਸਿੰਘ ਸੰਧਵਾਂ
Published : Sep 12, 2021, 5:47 pm IST
Updated : Sep 12, 2021, 5:47 pm IST
SHARE ARTICLE
Kultar Singh Sandhwan
Kultar Singh Sandhwan

-ਅੰਨਦਾਤਾ ਦੇ ਹੱਕ ਵਿੱਚ ਕੌਮੀ ਕਾਲ਼ੇ ਦਿਵਸ ਵਜੋਂ ਮਨਾਇਆ ਜਾਵੇ 17 ਸਤੰਬਰ: ਆਪ

 

ਚੰਡੀਗੜ੍ਹ -  ਅਕਾਲੀ ਦਲ ਬਾਦਲ ਵੱਲੋਂ 17 ਸਤੰਬਰ ਨੂੰ ਕਾਲ਼ਾ ਦਿਵਸ ਮਨਾਉਣ ਦੇ ਕੀਤੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘ਬਾਦਲ ਪਰਿਵਾਰ ਨੂੰ ਆਪਣੇ ਮੂੰਹ ’ਤੇ ਪਸ਼ਚਾਤਾਪ ਦੀ ਕਾਲਖ਼ ਮਲ਼ ਕੇ ਕਾਲਾ ਦਿਵਸ ਮਨਾਉਣਾ ਚਾਹੀਦਾ ਹੈ, ਕਿਉਂਕਿ ਜੇ ਬਤੌਰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਰਡੀਨੈਂਸਾਂ ਉਪਰ ਦਸਤਖ਼ਤ ਨਾ ਕਰਦੇ ਤਾਂ ਕਿਸਾਨ ਮਾਰੂ ਕਾਲਾ ਦਿਨ ਕਦੇ ਨਾ ਚੜ੍ਹਦਾ।’

Badal FamilyBadal Family

ਐਤਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਮੂਹ ਕਿਸਾਨ ਹਿਤੈਸ਼ੀ ਜਥੇਬੰਦੀਆਂ ਅਤੇ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ 17 ਸਤੰਬਰ ਵਾਲਾ ਦਿਨ ਅੰਨਦਾਤਾ ਦੇ ਹੱਕ ਵਿੱਚ ‘ਕੌਮੀ ਪੱਧਰ’ ਉਤੇ ਕਾਲ਼ੇ ਦਿਵਸ ਵਜੋਂ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਭਾਰਤੀ ਇਤਿਹਾਸ ਵਿੱਚ ਤਾਨਾਸ਼ਾਹ ਸਰਕਾਰ ਬਣ ਗਈ ਹੈ, ਜੋ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਦਾ ਘਾਣ ਕਰ ਰਹੀ ਹੈ।

Farmers ProtestFarmers Protest

ਸੰਧਵਾਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਮਹਾਂ ਪੰਜਾਬ ਦੀ ਸਰਜ਼ਮੀਨ ਤੋਂ ਉਠੇ ਅੰਦੋਲਨ ਨੇ ਨਾ ਸਿਰ ਭਾਰਤ ਵਿੱਚ ਕਿਸਾਨਾਂ ਨੂੰ ਬਲ ਬਖਸ਼ਿਆ, ਸਗੋਂ ਅਮਰੀਕਾ, ਕਨੈਡਾ, ਅਸਟਰੇਲੀਆ ਅਤੇ ਯੂਰਪ ਸਮੇਤ ਅਫ਼ਰੀਕਾ ਦੇ ਕਿਸਾਨਾਂ ਤੇ ਮਜ਼ਦੂਰਾਂ ਵਿੱਚ ਹੱਕਾਂ ਦੀ ਰਾਖੀ ਲਈ ਜਾਗਰੂਕਤਾ ਪੈਦਾ ਕੀਤੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ਜਦੋਂ ਚਾਹੇ ਅਣਚਾਹੇ ਮਨ ਨਾਲ ਅਕਾਲੀ ਦਲ ਬਾਦਲ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਹਵਾਲੇ ਨਾਲ 17 ਸਤੰਬਰ ਵਾਲੇ ਦਿਨ ਨੂੰ ਕਾਲੇ ਦਿਵਸ ਵਜੋਂ ਮੰਨ ਲਿਆ ਹੈ ਤਾਂ ਖੇਤੀ ਆਰਡੀਨੈਂਸ ਉਪਰ ਦਸਤਖ਼ਤ ਕਰਨ ਅਤੇ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਤਿੰਨ ਮਹੀਨੇ ਧੂਆਂਧਾਰ ਪ੍ਰਚਾਰ ਕਰਨ ਲਈ ਪਸ਼ਚਾਤਾਪ ਕਰ ਲੈਣਾ ਚਾਹੀਦਾ ਹੈ।

Parkash singh badalParkash singh badal

ਇਸ ਦੇ ਲਈ ਬਾਦਲ ਪਰਿਵਾਰ ਦੀ ਅਗਵਾਈ ਵਿੱਚ ਸਮੁੱਚੇ ਅਕਾਲੀ ਦਲ ਬਾਦਲ ਦੇ ਆਗੂਆਂ ਨੂੰ ਆਪਣੇ ਮੂੰਹ ਉਪਰ ਕਾਲਖ਼ ਮਲ਼ ਕੇ ਕਾਲਾ ਦਿਵਸ ਜ਼ਰੂਰ ਮਨਾਉਣਾ ਚਾਹੀਦਾ ਹੈ।’’ ਉਨ੍ਹਾਂ ਕਿਹਾ ਕਿ ਅਸਲ ਵਿੱਚ ਅਕਾਲੀ ਦਲ ਬਾਦਲ ਕਾਲੇ ਖੇਤੀ ਕਾਨੂੰਨਾਂ ਦੇ ਜਨਮਦਾਤਿਆਂ ਵਿਚੋਂ ਇੱਕ ਹੈ ਅਤੇ ਇਨਾਂ ਕਾਨੂੰਨਾਂ ਦਾ ਵੱਡਾ ਸਮਰਥਕ ਤੇ ਪ੍ਰਚਾਰਕ ਰਿਹਾ ਹੈ। ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਵਿਰਸਾ ਸਿੰਘ ਵਲਟੋਹਾ ਆਦਿ ਆਗੂਆਂ ਦੀਆਂ ਕਾਲੇ ਕਾਨੂੰਨਾਂ ਦੀ ਤਰੀਫ਼ ਕਰ ਦੀਆਂ ਵੀਡੀਓਜ਼ ਅਤੇ ਖ਼ਬਰਾਂ ਲੋਕਾਂ ਕੋਲ ਮੌਜ਼ੂਦ ਹਨ।

Harsimrat kaurHarsimrat kaur

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ 600 ਤੋਂ ਜ਼ਿਆਦਾ ਕਿਸਾਨਾਂ ਤੇ ਮਜ਼ਦੂਰਾਂ ਦੀ ਮੌਤ ਲਈ ਅਕਾਲੀ ਦਲ ਬਾਦਲ ਓਨਾ ਹੀ ਜ਼ਿੰਮੇਵਾਰ ਹੈ ਜਿਨੀ ਭਾਰਤੀ ਜਨਤਾ ਪਾਰਟੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਬਾਦਲ ਨੂੰ ਪਿੰਡਾਂ ਤੇ ਸ਼ਹਿਰਾਂ ਵਿੱਚ ਤਾਂ ਆਮ ਲੋਕ ਵੜਨ ਨਹੀਂ ਦਿੰਦੇ। ਇਸੇ ਲਈ ਉਨ੍ਹਾਂ ਕਾਲਾ ਦਿਵਸ ਮਨਾਉਣ ਲਈ ਦਿੱਲੀ ਦਾ ਮੈਦਾਨ ਚੁਣਿਆ ਹੈ ਤਾਂ ਜੋ ਭਾਰਤੀ ਜਨਤਾ ਪਾਰਟੀ ਦੇ ਵਿਰੋਧ ਦਾ ਘੱਟਾ ਲੋਕਾਂ ਦੀਆਂ ਅੱਖਾਂ ਵਿੱਚ ਪਾਇਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement