ਸੰਯੁਕਤ ਰਾਸ਼ਟਰ ਮੁਖੀ ਨੇ 9/11 ਹਮਲਿਆਂ ਦੇ ਪੀੜਤਾਂ ਨੂੰ ਦਿਤੀ ਸ਼ਰਧਾਂਜਲੀ
Published : Sep 12, 2021, 12:02 am IST
Updated : Sep 12, 2021, 12:02 am IST
SHARE ARTICLE
image
image

ਸੰਯੁਕਤ ਰਾਸ਼ਟਰ ਮੁਖੀ ਨੇ 9/11 ਹਮਲਿਆਂ ਦੇ ਪੀੜਤਾਂ ਨੂੰ ਦਿਤੀ ਸ਼ਰਧਾਂਜਲੀ

ਸੰਯੁਕਤ ਰਾਸ਼ਟਰ, 11 ਸਤੰਬਰ : ਸੰਯੁਕਤ ਰਾਸ਼ਟਰ ਮੁਖੀ ਐਂਟੋਨੀਉ ਗੁਤਾਰੇਸ ਨੇ ਅਮਰੀਕਾ ਵਿਚ 9/11 ਦੇ ਅਤਿਵਾਦੀ ਹਮਲਿਆਂ ਦੀ 20ਵੀਂ ਬਰਸੀ ਮੌਕੇ ਕਿਹਾ ਕਿ ਅਸੀਂ ਦੁਨੀਆਂ ਭਰ ਦੇ ਲੱਖਾਂ ਲੋਕਾਂ ਦੀ ਮਨੋ ਸਥਿਤੀ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ। ਅਮਰੀਕਾ ਵਿਚ ਅੱਜ ਦੇ ਹੀ ਦਿਨ ਅਤਿਵਾਦੀਆਂ ਨੇ ਯਾਤਰੀ ਜਹਾਜ਼ਾਂ ਨੂੰ ਮਿਜ਼ਾਇਲ ਦੀ ਤਰ੍ਹਾਂ ਇਸਤੇਮਾਲ ਕਰਦੇ ਹੋਏ ਅਮਰੀਕਾ ’ਤੇ ਹਮਲੇ ਕੀਤੇ ਸਨ। ਗੁਤਾਰੇਸ ਨੇ ਬਿਆਨ ਵਿਚ ਕਿਹਾ, ‘ਅੱਜ ਅਸੀਂ ਦੁਨੀਆ ਭਰ ਦੇ ਲੱਖਾਂ ਲੋਕਾਂ ਦੇ ਮਨ ਵਿਚ ਉਦਾਸੀ ਨੂੰ ਜਾਣ ਰਹੇ ਹਾਂ। ਇਸ ਦਿਨ ਅਮਰੀਕਾ ਵਿਚ ਕਾਇਰਾਨਾ ਅਤੇ ਘਿਨਾਉਣੇ ਹਮਲਿਆਂ ਵਿਚ 90 ਤੋਂ ਜ਼ਿਆਦਾ ਦੇਸ਼ਾਂ ਦੇ ਲਗਭਗ 3000 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਤੋਂ ਇਲਾਵਾ ਹਜ਼ਾਰਾਂ ਲੋਕ ਜ਼ਖ਼ਮੀ ਹੋ ਗਏ ਸਨ।’
 ਸੰਯੁਕਤ ਰਾਸ਼ਟਰ ਨੇ ਕਿਹਾ, ‘ਇਸ ਦਿਨ ਮੇਰੀ ਹਮਦਰਦੀ ਪੀੜਤਾਂ ਅਤੇ ਉਨ੍ਹਾਂ ਦੇ ਪਰਵਾਰਾਂ ਨਾਲ ਹੈ। ਅਸੀਂ ਇਸ ਹਮਲੇ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ ਅਤੇ ਹਮਲੇ ਵਿਚ ਜ਼ਖ਼ਮੀ ਲੋਕਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਾਂ। ਅਸੀਂ ਉਨ੍ਹਾਂ ਲੋਕਾਂ ਦਾ ਸਨਮਾਨ ਕਰਦੇ ਹਾਂ, ਜਿਨ੍ਹਾਂ ਨੇ ਖ਼ੁਦ ਦੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋਕਾਂ ਨੂੰ ਬਚਾਇਆ, ਜੋ ਮਨੁੱਖਤਾ ਅਤੇ ਹਮਦਰਦੀ ਦੀ ਜਿਊਂਦੀ ਜਾਗਦੀ ਉਦਾਹਰਣ ਹੈ। ਅਸੀਂ ਭਵਿੱਖ ਵਿਚ ਅਤਿਵਾਦ ਨੂੰ ਮਿਟਾਉਣ ਦੇ ਟੀਚੇ ਨਾਲ ਅੰਤਰਰਾਸ਼ਟਰੀ ਭਾਈਚਾਰੇ ਵੱਲੋਂ 20 ਸਾਲ ਪਹਿਲਾਂ ਪ੍ਰਗਟ ਕੀਤੀ ਗਈ ਇਕਜੁਟਤਾ, ਏਕਤਾ ਅਤੇ ਸੰਕਲਪ ਨੂੰ ਯਾਦ ਕਰਦੇ ਹਾਂ।’
  ਗੁਤਾਰੇਸ ਨੇ ਕਿਹਾ, ‘ਅਸੀਂ ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਲੋਕਾਂ ਦੇ ਨਾਲ-ਨਾਲ ਦੁਨੀਆਂ ਭਰ ਵਿਚ ਹਰ ਜਗ੍ਹਾ ਅਤਿਵਾਦ ਦੇ ਸਾਰੇ ਪੀੜਤਾਂ ਨਾਲ ਇਕਜੁੱਟਤਾ ਨਾਲ ਖੜ੍ਹੇ ਹਾਂ। ਅਸੀਂ ਉਨ੍ਹਾਂ ਦੇ ਅਧਿਕਾਰਾਂ ਅਤੇ ਜ਼ਰੂਰਤਾਂ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਾਂ।’ (ਏਜੰਸੀ)

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement