ਨਸ਼ੇ 'ਚ ਧੁੱਤ ਲੜਕੀ ਦੀ ਵੀਡੀਓ 'ਤੇ ਕਾਰਵਾਈ:15 ਨੌਜਵਾਨ ਗ੍ਰਿਫ਼ਤਾਰ, 3 ਤੋਂ 118 ਗ੍ਰਾਮ ਹੈਰੋਇਨ ਬਰਾਮਦ
Published : Sep 12, 2022, 12:06 pm IST
Updated : Sep 12, 2022, 1:09 pm IST
SHARE ARTICLE
File Photo
File Photo

ਜਾਂਚ ਤੋਂ ਪਤਾ ਲੱਗਾ ਕਿ ਲੜਕੀ ਦੀ ਵੀਡੀਓ ਸ਼੍ਰੀ ਗੁਰੂ ਰਾਮਦਾਸ ਜੀ ਡੈਂਟਲ ਇੰਸਟੀਚਿਊਟ ਦੇ ਪਿੱਛੇ ਦਾ ਹੈ

 

ਅੰਮ੍ਰਿਤਸਰ - ਪੰਜਾਬ ਦੇ ਅੰਮ੍ਰਿਤਸਰ ਵਿਚ ਬੀਤੇ ਕੱਲ੍ਹ ਇੱਕ ਸ਼ਰਾਬੀ ਕੁੜੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਨੇ ਮਕਬੂਲਪੁਰਾ ਇਲਾਕੇ ਵਿਚ ਸਰਚ ਆਪਰੇਸ਼ਨ ਚਲਾਇਆ ਹੈ ਜਿਸ ਦੌਰਾਨ ਪੁਲਿਸ ਨੇ ਕੁੱਝ ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਹੈ।  
ਜਾਣਕਾਰੀ ਅਨੁਸਾਰ ਐਤਵਾਰ ਨੂੰ ਇਕ ਨਵ-ਵਿਆਹੀ ਮੁਟਿਆਰ ਦਾ ਵੀਡੀਓ ਵਾਇਰਲ ਹੋਇਆ ਸੀ।

ਜਾਂਚ ਤੋਂ ਪਤਾ ਲੱਗਾ ਕਿ ਵੀਡੀਓ ਸ਼੍ਰੀ ਗੁਰੂ ਰਾਮਦਾਸ ਜੀ ਡੈਂਟਲ ਇੰਸਟੀਚਿਊਟ ਦੇ ਪਿੱਛੇ ਦਾ ਹੈ। ਵੀਡੀਓ 'ਚ ਨਾ ਤਾਂ ਲੜਕੀ ਸਿੱਧੀ ਖੜ੍ਹ ਸਕਦੀ ਸੀ ਅਤੇ ਨਾ ਹੀ ਤੁਰ ਸਕਦੀ ਸੀ। ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਮੀਡੀਆ 'ਚ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਹਰਕਤ 'ਚ ਆ ਗਿਆ ਅਤੇ ਮਕਬੂਲਪੁਰਾ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ। 

ਅੰਮ੍ਰਿਤਸਰ ਪੁਲਿਸ ਅਨੁਸਾਰ ਉਨ੍ਹਾਂ ਨੂੰ ਲੜਕੀ ਬਾਰੇ ਕੁਝ ਵੀ ਨਹੀਂ ਮਿਲਿਆ ਅਤੇ ਵੀਡੀਓ ਤੋਂ ਇਹ ਸਾਬਤ ਨਹੀਂ ਹੋਇਆ ਕਿ ਲੜਕੀ ਨੇ ਕੋਈ ਟੀਕਾ ਅਤੇ ਨਸ਼ਾ ਕੀਤਾ ਸੀ, ਪਰ ਇਸ ਦੇ ਬਾਵਜੂਦ ਪੁਲਿਸ ਕਮਿਸ਼ਨਰ ਅਰੁਣ ਪਾਲ ਦੇ ਹੁਕਮਾਂ 'ਤੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 15 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ 21,960 ਰੁਪਏ ਬਰਾਮਦ ਕੀਤੇ ਹਨ। ਇੰਨਾ ਹੀ ਨਹੀਂ ਤਿੰਨ ਨਸ਼ਾ ਤਸਕਰ ਵੀ ਫੜੇ ਗਏ, ਜਿਨ੍ਹਾਂ ਕੋਲੋਂ ਪੁਲਸ ਨੇ 118 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।
   


 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement