ਚੰਡੀਗੜ੍ਹ 'ਚ 'ਪਾਵਰ ਕੱਟ' ਦੇ ਨਾਂ 'ਤੇ ਹੋ ਰਹੀ ਧੋਖਾਧੜੀ
Published : Sep 12, 2022, 12:30 pm IST
Updated : Sep 12, 2022, 12:30 pm IST
SHARE ARTICLE
Fraud in the name of 'power cut' in Chandigarh
Fraud in the name of 'power cut' in Chandigarh

ਪ੍ਰਸ਼ਾਸਨ ਨੇ ਕਿਹਾ- ਫਰਜ਼ੀ ਮੈਸੇਜ ਦੇਖ ਕੇ ਲਿੰਕ 'ਤੇ ਕਲਿੱਕ ਕਰਕੇ ਐਪ ਡਾਊਨਲੋਡ ਨਾ ਕਰੋ

 

ਚੰਡੀਗੜ੍ਹ: ਦੇਸ਼ ’ਚ ਵਧਦੀ ਤਕਨਾਲੋਜੀ ਦੇ ਨਾਲ, ਸਾਈਬਰ ਅਪਰਾਧ ਦੀਆਂ ਘਟਨਾਵਾਂ ਵੀ ਲਗਾਤਾਰ ਵੱਧ ਰਹੀਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ 'ਪਾਵਰ ਕੱਟ' ਦੇ ਨਾਂ 'ਤੇ ਠੱਗੀ ਮਾਰਨ ਵਾਲਿਆਂ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਡਿਜੀਟਲ ਮੀਡੀਆ/ਸੋਸ਼ਲ ਮੀਡੀਆ/ਐੱਸਐੱਮਐੱਸ ਰਾਹੀਂ ਫਰਜ਼ੀ ਸੰਦੇਸ਼ ਫੈਲਾਇਆ ਜਾ ਰਿਹਾ ਹੈ। ਇਸ ਵਿਚ ਖਪਤਕਾਰਾਂ ਨੂੰ ਡਰ ਪਾਇਆ ਜਾ ਰਿਹਾ ਹੈ ਕਿ ਰਾਤ ਸਮੇਂ ਬਿਜਲੀ ਦਫ਼ਤਰ ਵੱਲੋਂ ਉਨ੍ਹਾਂ ਦੀ ਬਿਜਲੀ ਬੰਦ ਕਰ ਦਿੱਤੀ ਜਾਵੇਗੀ।

ਮੈਸੇਜ ਵਿਚ ਲੋਕਾਂ ਨੂੰ ਪੁਰਾਣੇ ਬਿੱਲ ਵਿਚ ਕੋਈ ਤਰੁੱਟੀ ਦੱਸ ਕੇ ਪੇਮੈਂਟ ਕਰਨ ਲਈ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕੁਝ ਲੋਕਾਂ ਨੂੰ ਐਪ ਡਾਊਨਲੋਡ ਕਰਨ ਲਈ ਕਿਹਾ ਜਾ ਰਿਹਾ ਹੈ। ਇਸ ਰਾਹੀਂ ਲੋਕਾਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ।
ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਦੇ ਬਿਜਲੀ ਵਿਭਾਗ ਵੱਲੋਂ ਅਜਿਹੇ ਸੰਦੇਸ਼ ਨਹੀਂ ਭੇਜੇ ਜਾ ਰਹੇ ਹਨ। ਇਹ ਪੂਰੀ ਤਰ੍ਹਾਂ ਫਰਜ਼ੀ ਹਨ। ਕੁਝ ਖਪਤਕਾਰ ਵੀ ਇਸ ਤਰ੍ਹਾਂ ਦੀ ਠੱਗੀ ਦਾ ਸ਼ਿਕਾਰ ਹੋ ਚੁੱਕੇ ਹਨ।

ਪ੍ਰਸ਼ਾਸਨ ਨੇ ਲੋਕਾਂ ਨੂੰ ਅਜਿਹੇ ਸੰਦੇਸ਼ਾਂ 'ਤੇ ਧਿਆਨ ਨਾ ਦੇਣ ਅਤੇ ਅਜਿਹੀਆਂ ਐਪਾਂ ਨੂੰ ਡਾਊਨਲੋਡ ਨਾ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ, ਬਿਜਲੀ ਦੇ ਚਾਰਜ ਦੇ ਤੌਰ 'ਤੇ ਭੁਗਤਾਨ ਸੰਬੰਧੀ ਫਰਜ਼ੀ ਲਿੰਕਾਂ 'ਤੇ ਕਲਿੱਕ ਨਾ ਕਰੋ। ਪ੍ਰਸ਼ਾਸਨ ਨੇ ਲੋਕਾਂ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਬਿਜਲੀ ਦੇ ਬਿੱਲ ਸਬੰਧੀ ਕੋਈ ਸ਼ਿਕਾਇਤ ਹੈ ਜਾਂ ਕੋਈ ਜਾਣਕਾਰੀ ਲੈਣੀ ਚਾਹੁੰਦੇ ਹਨ ਤਾਂ ਉਹ ਸਬੰਧਤ ਬਿਜਲੀ ਸਬ ਡਵੀਜ਼ਨ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਬਿਜਲੀ ਦਾ ਬਿੱਲ ਜਮ੍ਹਾ ਕਰਵਾਉਣ ਲਈ ਸਿਰਫ਼ ਈ-ਸੰਪਰਕ ਚੰਡੀਗੜ੍ਹ ਦੀ ਵੈੱਬਸਾਈਟ ਜਾਂ ਈ-ਸੰਪਰਕ ਚੰਡੀਗੜ੍ਹ ਦੀ ਮੋਬਾਈਲ ਐਪ ਦੀ ਵਰਤੋਂ ਕਰੋ।
 

SHARE ARTICLE

ਏਜੰਸੀ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement