ਪੰਜਾਬ ਪੁਲਿਸ ਵੱਲੋਂ ਇੱਕ ਹਫ਼ਤੇ 'ਚ ਹੈਰੋਇਨ, ਅਫੀਮ, ਗਾਂਜਾ ਤੇ ਪੌਣੇ 5 ਲੱਖ ਦੀ ਡਰੱਗ ਮਨੀ ਸਣੇ 357 ਨਸ਼ਾ ਤਸਕਰ ਕਾਬੂ
Published : Sep 12, 2022, 6:23 pm IST
Updated : Sep 12, 2022, 7:16 pm IST
SHARE ARTICLE
PHOTO
PHOTO

ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗਿ੍ਰਫਤਾਰ ਭਗੌੜਿਆਂ ਦੀ ਗਿਣਤੀ 280 ਤੱਕ ਪਹੁੰਚੀ

 

ਚੰਡੀਗੜ੍ਹ:  ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ ਸੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫਤੇ ਵਿੱਚ ਨਾਰਕੋਟਿਕ ਡਰੱਗਜ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 35 ਵਪਾਰਕ ਮਾਮਲਿਆਂ ਸਮੇਤ 269 ਐੱਫ.ਆਈ.ਆਰ. ਦਰਜ ਕਰਕੇ 357 ਨਸਾ ਤਸਕਰਾਂ/ਸਪਲਾਇਰਾਂ ਨੂੰ ਗਿ੍ਰਫਤਾਰ ਕੀਤਾ ਹੈ।

ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 6.90 ਕਿਲੋ ਹੈਰੋਇਨ, 14.41 ਕਿਲੋ ਅਫੀਮ, 5 ਕਿਲੋ ਗਾਂਜਾ, 6.44 ਕੁਇੰਟਲ ਭੁੱਕੀ, ਫਾਰਮਾ ਓਪੀਓਡਜ ਦੀਆਂ 2.10 ਲੱਖ ਗੋਲੀਆਂ/ਕੈਪਸੂਲ/ਟੀਕੇ/ ਸੀਸੀਆਂ ਤੋਂ ਇਲਾਵਾ 4.81 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗਿ੍ਰਫਤਾਰ ਕਰਨ ਲਈ ਸੁਰੂ ਕੀਤੀ ਵਿਸੇਸ ਮੁਹਿੰਮ ਤਹਿਤ ਇਸ ਹਫਤੇ ਐਨਡੀਪੀਐਸ ਕੇਸਾਂ ਵਿੱਚ 17 ਹੋਰ ਭਗੌੜੇ ਗਿ੍ਰਫਤਾਰ ਕੀਤੇ ਜਾਣ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 280 ਹੋ ਗਈ ਹੈ।

ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ‘ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ। 

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ ਦੇਣ ਦੇ ਨਾਲ ਹੀ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ। ਡੀਜੀਪੀ ਵੱਲੋਂ ਸਾਰੇ ਸੀਪੀਜ/ਐਸਐਸਪੀਜ ਨੂੰ ਸਾਰੇ ਨਾਮੀ ਨਸਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸਨਾਖਤ ਦੇ ਸਖਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ ਰਾਸ਼ੀ ਬਰਾਮਦ ਕੀਤੀ ਜਾ ਸਕੇ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement