ਜਾਣੋ ਕਿਉਂ ਲੋਕ ਹੋ ਰਹੇ ਨੇ ਸ਼ੂਗਰ ਦਾ ਸ਼ਿਕਾਰ, ਕਾਰਨ ਜਾਣ ਕੇ ਤੁਸੀਂ ਹੋ ਜਾਓਗੇ ਹੈਰਾਨ
Published : Sep 12, 2022, 1:45 pm IST
Updated : Sep 12, 2022, 1:50 pm IST
SHARE ARTICLE
Know why people are suffering from diabetes
Know why people are suffering from diabetes

ਕਿਸੇ ਵੀ ਬੀਮਾਰੀ ਦੀ ਲਪੇਟ ’ਚ ਆਉਣ ਦਾ ਮੁੱਖ ਕਾਰਨ ਸਰੀਰ ਦਾ ਵਧਿਆ ਹੋਇਆ ਭਾਰ ਹੁੰਦਾ ਹੈ।

 

ਸ਼ੂਗਰ ਇੱਕ ਆਮ ਬੀਮਾਰੀ ਬਣਦੀ ਜਾ ਰਹੀ ਹੈ। ਬਜ਼ੁਰਗ ਤੋਂ ਲੈ ਕੇ ਬੱਚੇ ਇਸ ਬੀਮਾਰੀ ਦੀ ਲਪੇਟ ਵਿਚ ਆ ਰਹੇ ਹਨ। ਜਿੱਥੇ ਇਹ ਬਿਮਾਰੀ ਅੱਖਾਂ ਦੀ ਰੌਸ਼ਨੀ ਖੋਹ ਲੈਂਦੀ ਹੈ। ਉੱਥੇ ਹੀ ਸ਼ੂਗਰ ਕਿਡਨੀ, ਸਰੀਰ ਦੇ ਮਹਤੱਵਪੂਰਨ ਅੰਗਾਂ ਤੇ ਦਿਲ ’ਤੇ ਵੀ ਬੁਰਾ ਅਸਰ ਪਾਉਂਦੀ ਹੈ। ਸ਼ੂਗਰ ਦੀ ਬੀਮਾਰੀ ਦੀ ਲਪੇਟ ਵਿਚ ਆਉਣ ਦਾ ਮੁੱਖ ਕਾਰਨ ਜ਼ਿਆਦਾ ਮਿੱਠੇ ਦਾ ਸੇਵਨ ਕਰਨ ਦੇ ਨਾਲ-ਨਾਲ ਆਪਣੇ ਖਾਣ-ਪੀਣ ਪ੍ਰਤੀ ਲਾਪਰਵਾਹੀ ਹੈ। ਕੰਮ ’ਚ ਵਿਅਸਥ ਰਹਿਣ ਕਾਰਨ ਲੋਕ ਗਲਤ ਸਮੇਂ ਜਾਂ ਗਲਤ ਭੋਜਨ ਖਾਣਾ ਸ਼ੁਰੂ ਕਰ ਦਿੰਦੇ ਹਨ, ਜਿਸ ਨਾਲ ਖ਼ੂਨ 'ਚ ਸ਼ੂਗਰ ਦਾ ਪੱਧਰ ਵਧਣ ਲੱਗਦਾ ਹੈ। ਇਸੇ ਕਾਰਨ ਲੋਕ ਸ਼ੂਗਰ ਦੀ ਸਮੱਸਿਆ ਦੇ ਸ਼ਿਕਾਰ ਹੋ ਰਹੇ ਹਨ। ਮਿੱਠੇ ਦੇ ਨਾਲ ਹੀ ਨਹੀਂ ਸਗੋਂ ਕਈ ਹੋਰ ਕਾਰਨ ਹਨ, ਜਿਨ੍ਹਾਂ ਨਾਲ ਸਰੀਰ ਵਿਚ ਸ਼ੂਗਰ ਦਾ ਪੱਧਰ ਵੱਧ ਸਕਦਾ ਹੈ, ਜਿਵੇਂ.

ਦੇਰ ਰਾਤ ਨੂੰ ਭੋਜਨ ਕਰਨਾ
ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਦੇਰ ਰਾਤ ਨੂੰ ਭੋਜਨ ਕਰਦੇ ਹਨ ਅਤੇ ਨਾਲ ਹੀ ਸੌਂ ਜਾਂਦੇ ਹਨ। ਇਸ ਤਰ੍ਹਾਂ ਕਰਨ ਨਾਲ ਉਨ੍ਹਾਂ ਦਾ ਭਾਰ ਵਧਣ ਲੱਗਦਾ ਹੈ ਅਤੇ ਸਰੀਰ ਵਿੱਚ ਬਲੱਡ ਸ਼ੂਗਰ ਦਾ ਪੱਧਰ ਵਿਗੜ ਜਾਂਦਾ ਹੈ। ਇਸੇ ਕਾਰਨ ਲੋਕ ਸ਼ੂਗਰ ਦੀ ਬੀਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ।

ਸਹੀ ਮਾਤਰਾ ’ਚ ਪਾਣੀ ਨਾ ਪੀਣਾ
ਬਹੁਚ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਪਾਣੀ ਨਾ ਪੀਣ ਦੀ ਆਦਤ ਹੁੰਦੀ ਹੈ। ਅਜਿਹੇ 'ਚ ਸਰੀਰ ਨੂੰ ਪਾਣੀ ਦੀ ਸਹੀ ਮਾਤਰਾ ਨਾ ਮਿਲਣ ਕਾਰਨ ਸਰੀਰ ਠੀਕ ਤਰੀਕੇ ਨਾਲ ਹਾਈਡ੍ਰੇਟ ਨਹੀਂ ਕਰ ਪਾਉਂਦਾ, ਜਿਸ ਕਾਰਨ ਖੂਨ 'ਚ ਸ਼ੂਗਰ ਦਾ ਪੱਧਰ ਵਧਣ ਲੱਗਦਾ ਹੈ। ਇਸੇ ਕਾਰਨ ਲੋਕਾਂ ’ਚ ਸ਼ੂਗਰ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ।

ਯੋਗਾ, ਸੈਰ, ਕਸਰਤ ਨਾ ਕਰਨੀ
ਰੋਜ਼ਾਨਾ ਯੋਗਾ, ਸੈਰ, ਕਸਰਤ ਨਾ ਕਰਨ ਨਾਲ ਵੀ ਸਰੀਰ ਬਿਹਤਰ ਢੰਗ ਨਾਲ ਕੰਮ ਨਹੀਂ ਕਰਦਾ। ਇਕ ਜਗ੍ਹਾ 'ਤੇ ਕਈ ਘੰਟਿਆਂਬੱਧੀ ਬੈਠਣ ਨਾਲ ਸਰੀਰ ਦਾ ਸੰਤੁਲਨ ਵਿਗੜਨਾ ਸ਼ੁਰੂ ਹੋ ਜਾਂਦਾ ਹੈ। ਇਸ ਕਾਰਨ ਲੋਕਾਂ ’ਚ ਸ਼ੂਗਰ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ।

ਮੋਟਾਪਾ ਜਾਂ ਸਰੀਰ ਦਾ ਭਾਰ
ਕਿਸੇ ਵੀ ਬੀਮਾਰੀ ਦੀ ਲਪੇਟ ’ਚ ਆਉਣ ਦਾ ਮੁੱਖ ਕਾਰਨ ਸਰੀਰ ਦਾ ਵਧਿਆ ਹੋਇਆ ਭਾਰ ਹੁੰਦਾ ਹੈ। ਜੇਕਰ ਸਮੇਂ ਸਿਰ ਇਸ ਨੂੰ ਕੰਟਰੋਲ ਨਾ ਕੀਤਾ ਜਾਵੇ ਤਾਂ ਇਹ ਸ਼ੂਗਰ ਦੇ ਨਾਲ-ਨਾਲ ਹੋਰ ਵੀ ਕਈ ਗੰਭੀਰ ਬੀਮਾਰੀਆਂ ਦਾ ਕਾਰਨ ਬਣ ਸਕਦਾ ਹੈ। ਸ਼ੂਗਰ ਤੋਂ ਇਲਾਵਾਂ ਸਾਹ ਨਾਲ ਸੰਬੰਧਿਤ ਬੀਮਾਰੀਆਂ ਨੂੰ ਮੋਟਾਪਾ ਸੱਦਾ ਦਿੰਦਾ ਹੈ।

ਭੋਜਨ ਤੋਂ ਤੁਰੰਤ ਬਾਅਦ ਮਿੱਠਾ ਖਾਣਾ
ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਭੋਜਨ ਤੋਂ ਤੁਰੰਤ ਬਾਅਦ ਕੁਝ ਨਾ ਕੁਝ ਮਿੱਠਾ ਖਾਣਾ ਪਸੰਦ ਕਰਦੇ ਹਨ। ਇਸ ਤਰ੍ਹਾਂ ਦੀ ਮਿਠਾਈ ਦਾ ਸੇਵਨ ਕਰਨ ਨਾਲ ਖੂਨ 'ਚ ਸ਼ੂਗਰ ਦੀ ਮਾਤਰਾ ਤੇਜ਼ੀ ਨਾਲ ਵਧਣ ਲੱਗਦੀ ਹੈ, ਜਿਸ ਕਾਰਨ ਬਲੱਡ ਸ਼ੂਗਰ ਦੀ ਸਮੱਸਿਆ ਹੋ ਸਕਦੀ ਹੈ।

ਦੇਰ ਰਾਤ ਤੱਕ ਜਾਗਦੇ ਰਹਿਣਾ
ਬਦਲਦੀ ਜੀਵਨ ਸ਼ੈਲੀ ਅਤੇ ਕੰਮ ਦੇ ਬੋਝ ਕਾਰਨ ਕਈ ਲੋਕ ਦੇਰ ਰਾਤ ਤੱਕ ਜਾਗਦੇ ਰਹਿੰਦੇ ਹਨ ਅਤੇ ਸਵੇਰੇ ਜਲਦੀ ਉੱਠ ਜਾਂਦੇ ਹਨ। ਅਜਿਹੀ ਸਥਿਤੀ ਵਿਚ ਚੰਗੀ ਨੀਂਦ ਨਾ ਲੈਣ ਨਾਲ ਵਿਅਕਤੀ ਨੂੰ ਸ਼ੂਗਰ ਦੀ ਸ਼ਿਕਾਇਤ ਹੋ ਸਕਦੀ ਹੈ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement