PSPCL 'ਚ ਅਸਿਸਟੈਂਟ ਲਾਈਨਮੈਨਾਂ ਦੀਆਂ 2000 ਅਸਾਮੀਆਂ ਲਈ ਭਰਤੀ ਹੋਵੇਗੀ ਜਲਦ : ਬਿਜਲੀ ਮੰਤਰੀ
Published : Sep 12, 2022, 5:53 pm IST
Updated : Sep 12, 2022, 6:46 pm IST
SHARE ARTICLE
 Power Minister
Power Minister

ਖਾਲੀ ਅਸਾਮੀਆਂ ਭਰਨ ਨਾਲ ਵਿਭਾਗ ਦੀ ਕਾਰਜ ਪ੍ਰਣਾਲੀ `ਚ ਹੋਵੇਗਾ ਸੁਧਾਰ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ‘ਚ ਅਸਿਸਟੈਂਟ ਲਾਈਨਮੈਨ ਦੀਆਂ 2000 ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਜਾਰੀ ਹੈ, ਇਹ ਭਰਤੀ ਪ੍ਰਕਿਰਿਆ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਜਾਰੀ ਕੀਤੇ ਇਸ਼ਤਿਹਾਰ ਰਾਹੀਂ ਅਸਿਸਟੈਂਟ ਲਾਈਨਮੈਨਜ਼ ਦੀਆਂ 1690 ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਸਨ, ਅਤੇ ਹੁਣ ਇਸ਼ਤਿਹਾਰ ਨੂੰ ਸੋਧ ਕੇ ਇਨ੍ਹਾਂ ਅਸਾਮੀਆਂ ਦੀ ਗਿਣਤੀ ਵਧਾ ਕੇ 2000 ਕੀਤੀ ਗਈ ਹੈ।

ਈ.ਟੀ.ਓ. ਨੇ ਦੱਸਿਆ ਕਿ ਯੋਗ ਉਮੀਦਵਾਰਾਂ ਕੋਲ 20 ਸਤੰਬਰ, 2022 ਤੱਕ ਆਨਲਾਈਨ ਕਰਨ ਦਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਇਸ ਭਰਤੀ ਸਬੰਧੀ ਵਿਭਾਗ ਵੱਲੋਂ ਇੱਕ ਹੈਲਪਲਾਈਨ ਨੰਬਰ 96461-15646 ਵੀ ਜਾਰੀ ਕੀਤਾ ਗਿਆ ਹੈ, ਜੇਕਰ ਕਿਸੇ ਉਮੀਦਵਾਰ ਨੂੰ ਆਨਲਾਈਨ ਅਪਲਾਈ ਕਰਨ ਵੇਲੇ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਦਫ਼ਤਰੀ ਕੰਮ ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰ ਸਕਦਾ ਹੈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਵਿਸਥਾਰ ‘ਚ ਜਾਣਕਾਰੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਗਈ ਹੈ, ਜਿੱਥੋਂ ਉਮੀਦਵਾਰ ਜਾਣਕਾਰੀ ਹਾਸਲ ਕਰ ਸਕਦੇ ਹਨ। ਉਮੀਦਵਾਰ ਇਸ ਭਰਤੀ ਸਬੰਧੀ ਹੋਰ ਵੇਰਵਿਆਂ ਅਤੇ ਤਾਜੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਆਨਲਾਈਨ ਪ੍ਰੀਖਿਆ ਲਈ ਜਾਵੇਗੀ, ਜਿਸ ਵਿੱਚ ਜਨਰਲ ਵਰਗ ਨੂੰ ਘੱਟੋ-ਘੱਟ 25 ਫੀਸਦੀ ਅਤੇ ਰਾਖਵੇਂ ਵਰਗ ਨੂੰ 20 ਫੀਸਦੀ ਅੰਕ ਹਾਸਲ ਕਰਨੇ ਹੋਣਗੇ।ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਨਿਰਧਾਰਤ ਸਿਲੇਬਸ ਅਤੇ ਸੈਂਪਲ ਪ੍ਰਸ਼ਨ ਪੱਤਰ ਪਹਿਲਾਂ ਹੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤਾ ਗਿਆ ਹੈ। ਈ.ਟੀ.ਓ. ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement