ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ
ਲੁਧਿਆਣਾ: ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਸੈਕਟਰ 39 ਨੇੜੇ ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਤੇਜ਼ ਰਫਤਾਰ ਸਕਾਰਪੀਓ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਤੀਜਾ ਗੰਭੀਰ ਹੈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ।
ਇਹ ਵੀ ਪੜ੍ਹੋ: ਮੋਗਾ ਦੇ ਹਲਕਾ ਧਰਮਕੋਟ ਵਿਚ ਜੰਗਲੀ ਸੂਰਾਂ ਨੇ ਮਚਾਈ ਦਹਿਸ਼ਤ; ਇਕ ਵਿਅਕਤੀ ਦੀ ਮੌਤ
ਇਸ ਦੌਰਾਨ ਜ਼ਖਮੀ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਤਿੰਨ ਵਿਅਕਤੀ ਸਕਾਰਪੀਓ ਵਿਚ ਜਾ ਰਹੇ ਸਨ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਵਿਚ ਕਰਮਜੀਤ ਬਾਵਾ ਅਤੇ ਗੁਰਮੁਖ ਸਿੰਘ ਵਾਸੀ ਲੁਧਿਆਣਾ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਅਮਰੀਕੀ ਸੇਬ, ਅਖਰੋਟ ’ਤੇ ਵਾਧੂ ਡਿਊਟੀ ਹਟਾਉਣ ਨਾਲ ਘਰੇਲੂ ਉਤਪਾਦਕਾਂ ’ਤੇ ਕੋਈ ਅਸਰ ਨਹੀਂ ਪਵੇਗਾ: ਸਰਕਾਰ
ਸਕਾਰਪੀਓ ਦੇ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਬੜੀ ਮੁਸ਼ਕਲ ਨਾਲ ਜ਼ਖਮੀਆਂ ਨੂੰ ਕਾਰ 'ਚੋਂ ਬਾਹਰ ਕੱਢਿਆ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸ ਬੁਲਾਈ ਗਈ। ਐਂਬੂਲੈਂਸ ਸਮੇਂ ਸਿਰ ਨਾ ਪਹੁੰਚਣ ਕਾਰਨ ਜ਼ਖਮੀਆਂ ਨੂੰ ਆਟੋ 'ਚ ਹਸਪਤਾਲ ਪਹੁੰਚਾਇਆ ਗਿਆ। ਜਿਥੇ ਦੋ ਜ਼ਖਮੀਆਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿਤਾ ਜਦਕਿ ਤੀਜੇ ਦਾ ਇਲਾਜ ਚੱਲ ਰਿਹਾ ਹੈ।