ਆਸਟ੍ਰੇਲੀਆ 'ਚ ਬਜ਼ੁਰਗ ਦੀ ਬ੍ਰੇਨ ਹੈਮਰੇਜ ਨਾਲ ਮੌਤ, ਡੇਢ ਮਹੀਨਾ ਪਹਿਲਾਂ ਗਿਆ ਸੀ ਵਿਦੇਸ਼ 
Published : Sep 12, 2023, 2:53 pm IST
Updated : Sep 12, 2023, 2:53 pm IST
SHARE ARTICLE
File Photo
File Photo

ਜੋਧਾ ਸਿੰਘ ਪਿੰਡ ਪੁਰਾਣੀਆਂ ਬਾਂਗੜੀਆਂ ਆਪਣੀ ਕੁੜੀ ਅਤੇ ਜਵਾਈ ਦੇ ਕੋਲ ਉਨ੍ਹਾਂ ਨੂੰ ਮਿਲਣ ਲਈ ਕਰੀਬ ਡੇਢ ਮਹੀਨਾ ਪਹਿਲਾਂ ਆਸਟ੍ਰੇਲੀਆ ਗਿਆ ਸੀ

ਬਟਾਲਾ : ਡੇਢ ਮਹੀਨਾ ਪਹਿਲਾਂ ਆਸਟ੍ਰੇਲੀਆ ਗਏ ਬਜ਼ੁਰਗ ਦੀ ਬ੍ਰੇਨ ਹੈਮਰੇਜ਼ ਨਾਲ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਜੋਧਾ ਸਿੰਘ (67) ਪੁੱਤਰ ਤਾਰਾ ਸਿੰਘ ਵਾਸੀ ਪਿੰਡ ਪੁਰਾਣੀਆਂ ਬਾਂਗੜੀਆਂ ਆਪਣੀ ਕੁੜੀ ਅਤੇ ਜਵਾਈ ਦੇ ਕੋਲ ਉਨ੍ਹਾਂ ਨੂੰ ਮਿਲਣ ਲਈ ਕਰੀਬ ਡੇਢ ਮਹੀਨਾ ਪਹਿਲਾਂ ਆਸਟ੍ਰੇਲੀਆ ਗਏ ਸਨ, ਜਿਥੇ ਅਚਾਨਕ ਉਨ੍ਹਾਂ ਦੀ ਬਰੇਨ ਹੈਮਰੇਜ਼ ਨਾਲ ਮੌਤ ਹੋ ਗਈ।  

ਇਸ ਸਬੰਧੀ ਬਾਬਾ ਹਜ਼ੂਰ ਸਿੰਘ ਬਾਗੜੀਆਂ ਸਮੇਤ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਜੋਧਾ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਪੁਰਾਣੀਆਂ ਬਾਗੜੀਆਂ ਵਿਖੇ ਜਲਦ ਲਿਆਂਦੀ ਜਾਵੇ ਤਾਂ ਜੋ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅੰਤਿਮ ਸਸਕਾਰ ਕੀਤਾ ਜਾ ਸਕੇ।  ਮ੍ਰਿਤਕ ਜੋਧਾ ਸਿੰਘ ਦੀਆਂ 2 ਕੁੜੀਆਂ ਅਤੇ ਇਕ ਮੁੰਡਾ ਹੈ।   


 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement