
ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ
ਅੰਮ੍ਰਿਤਸਰ: ਥਾਣਾ ਘਰਿੰਡਾ ਦੀ ਪੁਲਿਸ ਨੇ ਪਿੰਡ ਧਨੋਏ ਖੁਰਦ ਤੋਂ ਇਕ ਡੀ.ਜੀ.ਆਈ. ਡਰੋਨ ਬਰਾਮਦ ਕੀਤਾ ਹੈ। ਡੀ.ਐਸ.ਪੀ ਅਤੇ ਥਾਣਾ ਘਰਿੰਡਾ ਦੇ ਇੰਚਾਰਜ ਸ਼ੀਤਲ ਸਿੰਘ ਨੇ ਦਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਪਿੰਡ 'ਚ ਇਕ ਡਰੋਨ ਦੇਖਿਆ ਗਿਆ ਹੈ।
ਉਨ੍ਹਾਂ ਦਸਿਆ ਕਿ ਰਾਜਵਿੰਦਰ ਸਿੰਘ ਉਰਫ ਗੋਲਡੀ ਪੁੱਤਰ ਬੂਟਾ ਸਿੰਘ ਅਤੇ ਰਣਜੀਤ ਸਿੰਘ ਉਰਫ ਰਾਜਾ ਪੁੱਤਰ ਬਲਵਿੰਦਰ ਸਿੰਘ ਵਾਸੀ ਹਰਦੋਰਤਨ ਥਾਣਾ ਘਰਿੰਡਾ ਪਾਕਿਸਤਾਨੀ ਤਸਕਰਾਂ ਦੇ ਸਪੰਕਰ ਵਿਚ ਹਨ। ਉਨ੍ਹਾਂ ਵਲੋਂ ਪਾਕਿਸਤਾਨ ਤੋਂ ਡਰੋਨ ਰਾਹੀ ਧਨੋਏ ਖੁਰਦ ਵਿਖੇ ਖੇਤਾਂ ਵਿਚ ਹੈਰੋਇਨ ਦੀ ਖੇਪ ਸੁੱਟਵਾਈ ਗਈ ਹੈ। ਇਸ ’ਤੇ ਕਾਰਵਾਈ ਕਰਦਿਆਂ ਮੁੱਖ ਅਫਸਰ ਥਾਣਾ ਘਰਿੰਡਾ ਵਲੋਂ ਸਰਚ ਪਾਰਟੀਆਂ ਬਣਾ ਕੇ ਡੀ.ਜੀ.ਆਈ ਡਰੋਨ ਬਰਾਮਦ ਕੀਤਾ ਗਿਆ। ਇਨ੍ਹਾਂ ਮੁਲਜ਼ਮਾਂ ਵਿਰੁਧ ਥਾਣਾ ਘਰਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।