ਅਮਰੂਦ ਬਾਗ ਘੁਟਾਲਾ: IAS ਅਧਿਕਾਰੀ ਰਾਜੇਸ਼ ਧੀਮਾਨ ਦੀ ਪਤਨੀ ਜੈਸਮੀਨ ਕੌਰ ਨੂੰ ਮਿਲੀ ਅਗਾਊਂ ਜ਼ਮਾਨਤ 
Published : Sep 12, 2023, 7:51 am IST
Updated : Sep 12, 2023, 7:51 am IST
SHARE ARTICLE
IAS officer Rajesh Dhiman
IAS officer Rajesh Dhiman

ਐਫਆਈਆਰ ਮੁਤਾਬਕ ਧੀਮਾਨ ਦੀ ਪਤਨੀ ਜੈਸਮੀਨ ਕੌਰ ਕੇਸ ਵਿਚ 18 ਮੁਲਜ਼ਮਾਂ ਵਿਚੋਂ ਇੱਕ ਹੈ। 

ਚਡੀਗੜ੍ਹ - ਚੰਡੀਗੜ੍ਹ ਹਾਈ ਕੋਰਟ ਨੇ ਸੋਮਵਾਰ ਨੂੰ ਅਮਰੂਦ ਬਾਗ ਮੁਆਵਜ਼ਾ ਘੁਟਾਲੇ ਵਿਚ ਆਈਏਐਸ ਅਧਿਕਾਰੀ ਰਾਜੇਸ਼ ਧੀਮਾਨ ਦੀ ਪਤਨੀ ਜੈਸਮੀਨ ਕੌਰ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਜੈਸਮੀਨ ਵੱਲੋਂ ਅਦਾਲਤ 'ਚ ਕਿਹਾ ਗਿਆ ਕਿ ਉਸ 'ਤੇ 1 ਕਰੋੜ 17 ਲੱਖ ਰੁਪਏ ਦੇ ਮੁਆਵਜ਼ੇ ਦੀ ਗਬਨ ਕਰਨ ਦਾ ਦੋਸ਼ ਹਨ। ਅਦਾਲਤ ਦੀਆਂ ਹਦਾਇਤਾਂ ਅਨੁਸਾਰ ਉਸ ਨੇ ਪਹਿਲਾਂ ਇਸ ਰਾਸ਼ੀ ਦਾ 50 ਫ਼ੀਸਦੀ ਹੇਠਲੀ ਅਦਾਲਤ ਵਿਚ ਜਮ੍ਹਾਂ ਕਰਵਾ ਦਿੱਤਾ ਹੈ।  

ਇਸ ਤੋਂ ਪਹਿਲਾਂ ਹਾਈ ਕੋਰਟ ਨੇ ਉਸ ਨੂੰ ਇਕ ਮਹੀਨੇ ਦੇ ਅੰਦਰ ਹੇਠਲੀ ਅਦਾਲਤ ਵਿਚ 58 ਲੱਖ 50 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਅਤੇ 10 ਦਿਨਾਂ ਦੇ ਅੰਦਰ ਜਾਂਚ ਵਿਚ ਸ਼ਾਮਲ ਹੋਣ ਦੇ ਨਿਰਦੇਸ਼ ਦਿੰਦਿਆਂ ਅੰਤਰਿਮ ਅਗਾਊਂ ਜ਼ਮਾਨਤ ਦਾ ਲਾਭ ਦਿੱਤਾ ਸੀ। ਵਿਜੀਲੈਂਸ ਬਿਊਰੋ ਨੇ ਬਹੁ-ਕਰੋੜੀ ਅਮਰੂਦ ਬਾਗ ਮੁਆਵਜ਼ਾ ਘੁਟਾਲੇ ਵਿਚ ਆਈਏਐਸ ਅਧਿਕਾਰੀ ਰਾਜੇਸ਼ ਧੀਮਾਨ ਦੀ ਪਤਨੀ ਖ਼ਿਲਾਫ਼ 2 ਮਈ ਨੂੰ ਮੁਹਾਲੀ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਕੇਸ ਦਰਜ ਕੀਤਾ ਸੀ। ਐਫਆਈਆਰ ਮੁਤਾਬਕ ਧੀਮਾਨ ਦੀ ਪਤਨੀ ਜੈਸਮੀਨ ਕੌਰ ਕੇਸ ਵਿਚ 18 ਮੁਲਜ਼ਮਾਂ ਵਿਚੋਂ ਇੱਕ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement