ਪਟਵਾਰੀਆਂ ਦੇ ਪਟਵਾਰੀਆਂ ਨਾਲ ਹੀ ਫ਼ਸੇ ਸਿੰਙ: ਨਵੀਂ ਯੂਨੀਅਨ ਵਲੋਂ ਪੁਰਾਣੀ ਦਾ ਬਾਈਕਾਟ, ਪ੍ਰੈੱਸ ਕਾਨਫ਼ਰੰਸ ਦੌਰਾਨ ਹੰਗਾਮਾ
Published : Sep 12, 2023, 4:39 pm IST
Updated : Sep 12, 2023, 4:39 pm IST
SHARE ARTICLE
Patwar union torn into two in Punjab
Patwar union torn into two in Punjab

ਆਹਮੋ-ਸਾਹਮਣੇ ਹੋਏ ਦੋਵੇਂ ਧੜੇ

 

ਅੰਮ੍ਰਿਤਸਰ: ਪੰਜਾਬ ਸਰਕਾਰ ਵਿਰੁਧ ਸੰਘਰਸ਼ ਕਰ ਰਹੀ ਮਾਲ ਪਟਵਾਰ-ਕਾਨੂੰਗੋ ਯੂਨੀਅਨ ਦੋ ਹਿੱਸਿਆਂ ਵਿਚ ਵੰਡ ਗਈ ਹੈ। ਦਰਅਸਲ ਪਟਵਾਰ ਯੂਨੀਅਨ ਦੇ ਕੁੱਝ ਮੈਂਬਰਾਂ ਨੇ ਸਰਕਾਰ ਦੇ ਸਮਰਥਨ ਵਿਚ ਅੱਗੇ ਆ ਕੇ ਨਿਊ ਰੈਵੀਨਿਊ ਪਟਵਾਰ ਕਾਨੂੰਗੋ ਯੂਨੀਅਨ ਦਾ ਗਠਨ ਕੀਤਾ ਸੀ ਪਰ ਇਸ ਦੇ ਐਲਾਨ ਸਮੇਂ ਪੁਰਾਣੇ ਗਰੁੱਪ ਦੇ ਮੈਂਬਰ ਵੀ ਪਹੁੰਚ ਗਏ ਅਤੇ ਨਵੀਂ ਯੂਨੀਅਨ ਨਾਲ ਜੁੜੇ ਲੋਕਾਂ ਨੂੰ ‘ਕਾਲੀਆਂ ਭੇਡਾਂ’ ਕਹਿ ਕੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ: ਸ਼ਾਹਬਾਦ ਦੇ ਪ੍ਰਾਪਰਟੀ ਡੀਲਰ ਨੇ ਜ਼ੀਰਕਪੁਰ ਦੇ ਫ਼ਲੈਟ ’ਚ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ 

ਨਵੀਂ ਯੂਨੀਅਨ ਨੇ ਏਅਰਪੋਰਟ ਰੋਡ ’ਤੇ ਸਥਿਤ ਇਕ ਹੋਟਲ ਵਿਚ ਪ੍ਰੈਸ ਕਾਨਫਰੰਸ ਕਰਕੇ ਨਵੀਂ ਰੈਵੀਨਿਊ ਪਟਵਾਰ ਕਾਨੂੰਗੋ ਯੂਨੀਅਨ ਦਾ ਐਲਾਨ ਕੀਤਾ। ਜਸਵੰਤ ਰਾਏ ਨੂੰ ਇਸ ਯੂਨੀਅਨ ਦਾ ਪ੍ਰਧਾਨ ਬਣਾਇਆ ਗਿਆ ਅਤੇ ਉਹ ਖੁਦ ਸਰਕਾਰ ਦੇ ਹੱਕ ਵਿਚ ਆ ਗਈ ਅਤੇ ਯੂਨੀਅਨ ਨੂੰ ਭੰਗ ਕਰਨ ਦੀ ਗੱਲ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਨਵੀਆਂ ਭਰਤੀਆਂ ਦੇ ਬਾਵਜੂਦ ਯੂਨੀਅਨ ਕੰਮ ਨਹੀਂ ਕਰ ਰਹੀ। ਕੰਮ ਕਰਨ ਦੇ ਚਾਹਵਾਨਾਂ ਨੂੰ ਵੀ ਕੰਮ ਨਹੀਂ ਕਰਨ ਦਿਤਾ ਜਾ ਰਿਹਾ।

ਇਹ ਵੀ ਪੜ੍ਹੋ: ਸੰਸਥਾ ਹੈਲਪਿੰਗ ਹੈਪਲੈੱਸ ਦੇ ਯਤਨਾਂ ਸਦਕਾ ਪੰਜਾਬੀ ਨੌਜਵਾਨ ਦੀ ਦੇਹ ਦਾ ਕੈਨੇਡਾ 'ਚ ਹੋਇਆ ਸਸਕਾਰ - ਬੀਬੀ ਰਾਮੂੰਵਾਲੀਆ

ਜਦੋਂ ਪ੍ਰੈਸ ਕਾਨਫਰੰਸ ਚੱਲ ਰਹੀ ਸੀ ਤਾਂ ਅੰਮ੍ਰਿਤਸਰ ਪਟਵਾਰ ਯੂਨੀਅਨ ਦੇ ਮੈਂਬਰ ਤੇ ਪ੍ਰਧਾਨ ਹਰਪਾਲ ਸਿੰਘ ਪਹੁੰਚੇ। ਜਿਨ੍ਹਾਂ ਨੇ ਇਸ ਕਾਨਫਰੰਸ ਨੂੰ ਅੱਧ ਵਿਚਕਾਰ ਹੀ ਰੋਕ ਦਿਤਾ। ਦੋਵੇਂ ਯੂਨੀਅਨਾਂ ਦੇ ਮੈਂਬਰ ਆਹਮੋ-ਸਾਹਮਣੇ ਹੋ ਗਏ। ਹਾਲਾਤ ਅਜਿਹੇ ਬਣ ਗਏ ਕਿ ਪੁਲਿਸ ਨੂੰ ਦਖਲ ਦੇਣਾ ਪਿਆ। ਅਖੀਰ ਵਿਚ ਨਿਊ ਪਟਵਾਰ ਯੂਨੀਅਨ ਦੇ ਮੈਂਬਰਾਂ ਨੂੰ ਪ੍ਰੈਸ ਕਾਨਫਰੰਸ ਅੱਧ ਵਿਚਾਲੇ ਛੱਡਣੀ ਪਈ। ਨਵੀਂ ਯੂਨੀਅਨ ਦੇ ਪ੍ਰਧਾਨ ਜਸਵੰਤ ਰਾਏ ਅਤੇ ਕਨਵੀਨਰ ਜਸਵੰਤ ਸਿੰਘ ਦਾਲਮ ਨੇ ਕਿਹਾ ਕਿ ਇਹ ਯੂਨੀਅਨ ਅਪਣਾ ਕੰਮ ਜਾਰੀ ਰੱਖੇਗੀ। ਇਸ ਪ੍ਰਦਰਸ਼ਨ ਨਾਲ ਉਸ ਦੇ ਕੰਮ 'ਤੇ ਕੋਈ ਫਰਕ ਨਹੀਂ ਪਵੇਗਾ।

ਇਹ ਵੀ ਪੜ੍ਹੋ: ਪੰਜਾਬ ਵਿਚ ਮੌਸਮ ਵਿਭਾਗ ਵਲੋਂ ਅਲਰਟ ਜਾਰੀ; ਇਨ੍ਹਾਂ ਇਲਾਕਿਆਂ ਵਿਚ ਪੈ ਸਕਦਾ ਹੈ ਮੀਂਹ

ਅੰਮ੍ਰਿਤਸਰ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਨੇ ਦਸਿਆ ਕਿ ਨਵੀਂ ਯੂਨੀਅਨ ਬਣਾਉਣ ਵਾਲੇ ਗੁਰਦਾਸਪੁਰ ਜ਼ਿਲ੍ਹੇ ਦੇ ਹਨ, ਜਿਨ੍ਹਾਂ ਨੂੰ ਕੁੱਝ ਗਤੀਵਿਧੀਆਂ ਕਾਰਨ ਗੁਰਦਾਸਪੁਰ ਯੂਨੀਅਨ ਵਿਚੋਂ ਕੱਢ ਦਿਤਾ ਗਿਆ ਸੀ। ਮਾਹੌਲ ਖਰਾਬ ਕਰਨ ਲਈ ਉਹ ਅੰਮ੍ਰਿਤਸਰ ਆ ਕੇ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਜੇਕਰ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਨੀ ਹੈ ਤਾਂ ਉਹ ਗੁਰਦਾਸਪੁਰ ਚਲੇ ਜਾਣ। ਇਥੇ ਪ੍ਰੈੱਸ ਕਾਨਫਰੰਸ ਕਰਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement