ਪੰਜਾਬ ਪੁਲਿਸ ਵਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ 2 ਪਿਸਤੌਲ ਸਣੇ ਕਾਬੂ
Published : Sep 12, 2023, 6:05 pm IST
Updated : Sep 12, 2023, 6:05 pm IST
SHARE ARTICLE
PUNJAB POLICE BUST EXTORTION RACKET, TWO OPERATIVES OF LAWRENCE BISHNOI GANG HELD
PUNJAB POLICE BUST EXTORTION RACKET, TWO OPERATIVES OF LAWRENCE BISHNOI GANG HELD

ਜਾਂਚ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਬਣਾ ਰਹੇ ਸਨ ਯੋਜਨਾ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਮੰਗਲਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ  ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਦੋ ਮੁੱਖ ਕਾਰਕੁਨਾਂ ਨੂੰ  ਗ੍ਰਿਫਤਾਰ ਕੀਤਾ ਹੈ। ਇਹਨਾਂ ਕੋਲੋਂ ਦੋ .32 ਬੋਰ ਦੇ ਪਿਸਤੌਲ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। 

ਇਹ ਵੀ ਪੜ੍ਹੋ: ਏਜੰਟ ਦੀ ਠੱਗੀ ਦਾ ਸ਼ਿਕਾਰ ਨੌਜਵਾਨ ਵਲੋਂ ਖ਼ੁਦਕੁਸ਼ੀ ਦਾ ਮਾਮਲਾ: ਪ੍ਰਵਾਰ ਨੇ ਸਸਕਾਰ ਕਰਨ ਤੋਂ ਕੀਤਾ ਇਨਕਾਰ 

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਲੋਚਨ ਸਿੰਘ ਉਰਫ ਰਾਹੁਲ ਚੀਮਾ ਵਾਸੀ ਸੈਕਟਰ 26 ਚੰਡੀਗੜ੍ਹ ਅਤੇ ਹਰੀਸ਼ ਉਰਫ ਹੈਰੀ ਉਰਫ ਬਾਬਾ ਪਿੰਡ ਬੁਪਾਨੀਆ ਜ਼ਿਲਾ ਝੱਜਰ, ਹਰਿਆਣਾ ਵਜੋਂ ਹੋਈ ਹੈ। ਏ.ਆਈ.ਜੀ. ਐਸ.ਐਸ.ਓ.ਸੀ ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦਸਿਆ ਕਿ ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ  ਕਿ ਲਾਰੈਂਸ ਬਿਸ਼ਨੋਈ ਗਰੋਹ ਦੇ ਕੁਝ ਮੈਂਬਰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਦੇ ਕਾਰੋਬਾਰੀਆਂ ਅਤੇ ਰਸੂਖ਼ਦਾਰ ਵਿਅਕਤੀਆਂ ਨੂੰ ਫਿਰੌਤੀ ਲਈ ਧਮਕੀ ਭਰੀਆਂ ਕਾਲਾਂ ਕਰ ਰਹੇ ਹਨ ਅਤੇ ਇਲਾਕੇ ਵਿਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵੀ ਬਣਾ ਰਹੇ ਸਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ

ਉਨ੍ਹਾਂ ਦਸਿਆ ਕਿ ਐਸ.ਐਸ.ਓ.ਸੀ.  ਐਸ.ਏ.ਐਸ.ਨਗਰ ਦੀਆਂ ਪੁਲਿਸ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਸੋਮਵਾਰ ਨੂੰ ਮੁਲਜ਼ਮ ਤਰਲੋਚਨ ਸਿੰਘ ਨੂੰ ਦੋ ਜਿੰਦਾ ਕਾਰਤੂਸਾਂ ਅਤੇ ਇਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਮੁਲਜ਼ਮ ਹਰੀਸ਼ ਉਰਫ਼ ਹੈਰੀ ਨੂੰ ਵੀ  ਇਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ: ਜਹਾਜ਼ ਦੀ ਤਕਨੀਕੀ ਖ਼ਰਾਬੀ ਠੀਕ ਹੋਣ ਮਗਰੋਂ ਜਸਟਿਨ ਟਰੂਡੋ ਅਤੇ ਉਨ੍ਹਾਂ ਦਾ ਵਫ਼ਦ ਕੈਨੇਡਾ ਪਰਤੇ

ਏਆਈਜੀ ਨੇ ਦਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਪ੍ਰਸਿੱਧੀ ਪ੍ਰਾਪਤ ਕਰਨਾ ਚਾਹੁੰਦੇ ਸਨ ਅਤੇ ਉਹਨਾਂ ਲੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪ੍ਰੋਫਾਈਲ ਬਣਾਏ ਸਨ, ਜਿੱਥੇ ਉਹ ਨੌਜਵਾਨਾਂ ਨੂੰ ਭਰਮਾਉਣ ਲਈ ਹਥਿਆਰਾਂ ਅਤੇ ਗੋਲੀ-ਸਿੱਕੇ ਦਾ ਪ੍ਰਦਰਸ਼ਨ ਕਰਦੇ ਸਨ ਅਤੇ ਮਾਸੂਮ ਨੌਜਵਾਨਾਂ ਨੂੰ ਗਿਰੋਹ ਲਈ ਕੰਮ ਕਰਨ ਲਈ ਉਕਸਾਉਂਦੇ ਸਨ। ਉਹਨਾਂ ਨੇ ਕਿਹਾ ਕਿ ਉਕਤ ਵਿਅਕਤੀ ਭੋਲੇ-ਭਾਲੇ ਨੌਜਵਾਨਾਂ ਨੂੰ ਗਿਰੋਹ ਦਾ ਹਿੱਸਾ ਬਣਨ ਬਦਲੇ  ਚੰਗੀ ਰਕਮ ਦੇਣ ਦਾ ਵਾਅਦਾ ਕਰਕੇ ਉੱਚ ਪੱਧਰੀ ਜੀਵਨ ਸ਼ੈਲੀ ਦੇਣ ਦੀ ਪੇਸ਼ਕਸ਼ ਕਰਦੇ ਸਨ।

ਇਹ ਵੀ ਪੜ੍ਹੋ: ਮੋਨੂੰ ਮਾਨੇਸਰ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ : ਵਿਸ਼ਵ ਹਿੰਦੂ ਪਰਿਸ਼ਦ

ਉਨ੍ਹਾਂ ਦਸਿਆ ਕਿ ਐਸ.ਐਸ.ਓ.ਸੀ ਨੇ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾ ਰਹੀ ਹੈ। ਇਸ ਸਬੰਧੀ ਵਿਚ 11-09-2023 ਨੂੰ ਪੁਲਿਸ ਥਾਣਾ ਐਸਐਸਓਸੀ ਮੋਹਾਲੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(6) ਅਤੇ 25(7) ਅਤੇ ਭਾਰਤੀ ਦੰਡਾਵਲੀ  ਦੀਆਂ ਧਾਰਾਵਾਂ 384 ਅਤੇ 1202 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement