ਪੰਜਾਬ ਪੁਲਿਸ ਦੀ ਏਜੀਟੀਐਫ ਵਲੋਂ ਸੋਨੂੰ ਖੱਤਰੀ ਗੈਂਗ ਦਾ ਇਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫਤਾਰ
Published : Sep 12, 2023, 8:45 pm IST
Updated : Sep 12, 2023, 8:45 pm IST
SHARE ARTICLE
PUNJAB POLICE’S AGTF ARRESTS ANOTHER MEMBER OF SONU KHATRI GANG FROM JALANDHAR
PUNJAB POLICE’S AGTF ARRESTS ANOTHER MEMBER OF SONU KHATRI GANG FROM JALANDHAR

ਗ੍ਰਿਫਤਾਰ ਮੁਲਜ਼ਮ ਸਾਜਨ ਗਿੱਲ ਉਰਫ ਗੱਬਰ ਜ਼ੀਰਕਪੁਰ ਵਿਖੇ ਹਾਲ ਹੀ ਵਿਚ ਵਾਪਰੀ ਮੈਟਰੋ ਪਲਾਜ਼ਾ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਲ ਸੀ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਜੰਗ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਸੋਨੂੰ ਖੱਤਰੀ ਗਿਰੋਹ ਦੇ ਇੱਕ ਹੋਰ ਮੈਂਬਰ ਨੂੰ ਜਲੰਧਰ ਤੋਂ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸਾਜਨ ਗਿੱਲ ਉਰਫ ਗੱਬਰ ਵਾਸੀ ਫਤਿਹ ਨੰਗਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜਲੰਧਰ ਦੀ ਖਾਂਬਰਾ ਕਲੋਨੀ ਵਿੱਚ ਰਹਿੰਦਾ ਹੈ।

 

ਇਹ ਕਾਰਵਾਈ ਏਜੀਟੀਐਫ ਵੱਲੋਂ ਪੈਨ ਇੰਡੀਆ ਆਪਰੇਸ਼ਨ ਤਹਿਤ ਗੈਂਗਸਟਰ ਸੋਨੂੰ ਖੱਤਰੀ ਗੈਂਗ ਦੇ ਤਿੰਨ ਮੁੱਖ ਸ਼ੂਟਰਾਂ ਨੂੰ ਵਿਦੇਸ਼ੀ .32 ਬੋਰ ਦੇ ਤਿੰਨ ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਚਾਰ ਦਿਨਾਂ ਬਾਅਦ ਕੀਤੀ ਗਈ ਹੈ। ਦੋਸ਼ੀ ਸੁਖਮਨ ਬਰਾੜ ਨੂੰ ਭਾਰਤ-ਨੇਪਾਲ ਬਾਰਡਰ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ, ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦਕਿ ਬਾਕੀ ਦੋ ਦੋਸ਼ੀਆਂ ਜਸਕਰਨ ਸਿੰਘ ਉਰਫ ਜੱਸੀ ਅਤੇ ਜੋਗਰਾਜ ਸਿੰਘ ਉਰਫ ਜੋਗਾ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ। ਗੈਂਗਸਟਰ ਸੋਨੂੰ ਖੱਤਰੀ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ।

 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਸ਼ੂਟਰਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਾਜਨ ਗਿੱਲ ਉਰਫ ਗੱਬਰ ਹਾਲ ਹੀ ਵਿੱਚ ਜ਼ੀਰਕਪੁਰ ਵਿਖੇ ਵਾਪਰੇ ਮੈਟਰੋ ਪਲਾਜ਼ਾ ਗੋਲੀ ਕਾਂਡ ਵਿੱਚ ਸ਼ਾਮਲ ਸੀ, ਕਿਉਂਕਿ ਉਸ ਨੇ ਵਿਦੇਸ਼ ਅਧਾਰਤ ਹੈਂਡਲਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ ‘ਤੇ ਇਸ ਮਾਮਲੇ ਵਿੱਚ ਤਕਨੀਕੀ ਅਤੇ ਲਾਜਿਸਟਿਕ ਸਹਾਇਤਾ ਮੁਹੱਈਆ ਕਰਵਾਈ ਸੀ।

 

ਉਨ੍ਹਾਂ ਦੱਸਿਆ ਕਿ ਸੂਹ ਮਿਲਣ 'ਤੇ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਸਾਜਨ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਆਪਰੇਸ਼ਨ ਦੀ ਅਗਵਾਈ ਕਰ ਰਹੇ ਏਆਈਜੀ ਸੰਦੀਪ ਗੋਇਲ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਥਾਣਾ ਜ਼ੀਰਕਪੁਰ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 307, 506, 34, 427 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25  ਤਹਿਤ ਐਫ.ਆਈ.ਆਰ. ਨੰਬਰ 210  ਮਿਤੀ 21/07/2023 ਪਹਿਲਾਂ ਹੀ ਦਰਜ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement