
ਮੌਸਮ ਵਿਭਾਗ ਚੰਡੀਗੜ੍ਹ ਦੇ ਮੁਤਾਬਕ ਸੂਬੇ ਦੇ 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬੀਤੇ ਦਿਨ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਚੰਡੀਗੜ੍ਹ ਵਿਚ 9.8 ਮਿਲੀਮੀਟਰ, ਲੁਧਿਆਣਾ ਵਿਚ 0.8 ਮਿਲੀਮੀਟਰ, ਪਠਾਨਕੋਟ ਵਿਚ 0.1 ਮਿਲੀਮੀਟਰ, ਗੁਰਦਾਸਪੁਰ ਵਿਚ 6.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੇ ਚਲਦਿਆਂ ਅੱਜ ਵੀ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ: ਡੀਜ਼ਲ ਗੱਡੀਆਂ ਨੂੰ ਅਲਵਿਦਾ ਕਹੋ, ਨਹੀਂ ਤਾਂ ਟੈਕਸ ਵਧਾ ਦੇਵਾਂਗਾ : ਗਡਕਰੀ
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 17 ਸਤੰਬਰ ਤਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬੱਦਲਵਾਈ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਕੁੱਝ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਮੁਤਾਬਕ ਸੂਬੇ ਦੇ 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ 'ਚ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਵਕੀਲ 'ਤੇ ਲੜਕੀਆਂ ਨਾਲ ਛੇੜਛਾੜ ਕਰਨ ਦੇ ਇਲਜ਼ਾਮ, ਕਾਰਨ ਦੱਸੋ ਨੋਟਿਸ ਜਾਰੀ
ਦਿੱਲੀ-ਐਨਸੀਆਰ ਵਿਚ ਪਿਛਲੇ ਕੁੱਝ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤਕ ਹਲਕੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਹਵਾ ਵੀ ਇਸ ਦੌਰਾਨ ਸਾਫ਼ ਰਹੇਗੀ।
ਇਹ ਵੀ ਪੜ੍ਹੋ: ਕਤਲ ਕੇਸ ’ਚ ਪੰਜਾਬੀ ਮੂਲ ਦੇ ਦੋ ਕੈਨੇਡੀਆਈ ਨੌਜੁਆਨਾਂ ਨੂੰ ਮਿਲੀ ਕੈਦ ਦੀ ਸਜ਼ਾ
ਮੌਸਮ ਵਿਭਾਗ ਨੇ ਕਿਹਾ ਕਿ ਯੂਪੀ ਵਿਚ ਬੁਧਵਾਰ ਤਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰਾਖੰਡ 'ਚ ਬੁਧਵਾਰ ਤੋਂ ਸ਼ੁਕਰਵਾਰ ਤਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸ਼ੁਕਰਵਾਰ ਨੂੰ ਪੂਰਬੀ ਮੱਧ ਪ੍ਰਦੇਸ਼ 'ਚ ਵੀ ਅਜਿਹਾ ਹੀ ਮੌਸਮ ਦੇਖਣ ਨੂੰ ਮਿਲ ਸਕਦਾ ਹੈ। ਇਸ ਦੇ ਨਾਲ ਹੀ ਅਗਲੇ ਕੁੱਝ ਦਿਨਾਂ ਦੌਰਾਨ ਬਿਹਾਰ ਵਿਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।