
ਪਹਿਰੇਦਾਰ ਵਲੋਂ ਜਾਣਕਾਰੀ ਦੇਣ ’ਤੇ ਜਦੋਂ ਪ੍ਰਬੰਧਕਾਂ ਨੇ ਦੇਖਿਆ ਟਰੈਕਟਰ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ’ਤੇ ਹੈ।
ਐਸ.ਏ.ਐਸ. ਨਗਰ : ਪਿੰਡ ਸੋਹਾਣਾ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਗੁਪਤ ਦਾਨੀ ਸੱਜਣ ਵਲੋਂ ਸਵਰਾਜ 855 ਟਰੈਕਟਰ ਭੇਟ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਸਵੇਰ ਵੇਲੇ ਕੋਈ ਦਾਨੀ ਸੱਜਣ ਇਹ ਟਰੈਕਟਰ ਨਿਸ਼ਾਨ ਸਾਹਿਬ ਜੀ ਦੇ ਬਿਲਕੁਲ ਨੇੜੇ ਖੜਾ ਕਰ ਕੇ ਪਹਿਰੇਦਾਰ ਵਾਲੇ ਸੇਵਾਦਾਰ ਨੂੰ ਟਰੈਕਟਰ ਦੀ ਚਾਬੀ ਦਫ਼ਤਰ ਵਿਚ ਦੇਣ ਲਈ ਕਹਿ ਗਿਆ। ਉਨ੍ਹਾਂ ਦਸਿਆ ਕਿ ਪਹਿਰੇਦਾਰ ਵਲੋਂ ਜਾਣਕਾਰੀ ਦੇਣ ’ਤੇ ਜਦੋਂ ਪ੍ਰਬੰਧਕਾਂ ਨੇ ਦੇਖਿਆ ਟਰੈਕਟਰ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ’ਤੇ ਹੈ।
ਕਾਗਜ਼ਾਂ ਮੁਤਾਬਕ ਇਸ ਟਰੈਕਟਰ ਦੀ ਕੀਮਤ 8 ਲੱਖ 45 ਹਜ਼ਾਰ ਰੁਪਏ ਹੈ। ਦਾਨੀ ਸੱਜਣ ਵਲੋਂ ਟਰੈਕਟਰ ’ਤੇ ਲੱਗਣ ਵਾਲਾ ਸਾਰਾ ਸਮਾਨ ਵੀ ਲਗਵਾ ਕੇ ਦਿਤਾ ਗਿਆ ਹੈ। ਉਨ੍ਹਾਂ ਦਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ। ਬੁਲਾਰੇ ਨੇ ਦਸਿਆ ਕਿ ਇਸ ਅਸਥਾਨ ਦੀ ਸੰਗਤ ਵਿਚ ਬਹੁਤ ਮਾਨਤਾ ਹੈ।