ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ; 2 ਸਾਲ ਪਹਿਲਾਂ ਹੋਇਆ ਸੀ ਵਿਆਹ
Published : Sep 12, 2023, 2:43 pm IST
Updated : Sep 12, 2023, 2:50 pm IST
SHARE ARTICLE
Youth died due to drug overdose
Youth died due to drug overdose

ਕੋਟਕਪੂਰਾ ਬਾਈਪਾਸ ਨੇੜੇ ਪਈ ਮਿਲੀ ਲਾਸ਼

 

ਮੋਗਾ: ਜ਼ਿਲ੍ਹੇ ਵਿਚ ਕੋਟਕਪੂਰਾ ਬਾਈਪਾਸ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ (25) ਵਾਸੀ ਪਿੰਡ ਬੁੱਗੀਪੁਰਾ ਵਜੋਂ ਹੋਈ ਹੈ। ਉਸ ਦਾ ਵਿਆਹ 2 ਸਾਲ ਪਹਿਲਾਂ ਹੀ ਹੋਇਆ ਸੀ। ਮ੍ਰਿਤਕ ਦੇ ਦੋਸਤ ਨੇ ਦਸਿਆ ਕਿ ਸੋਮਵਾਰ ਰਾਤ ਦੋਵੇਂ ਇਕੱਠੇ ਸਨ। ਉਹ ਗਾਂਧੀ ਰੋਡ ਤੋਂ ਨਸ਼ਾ ਲੈ ਕੇ ਆਇਆ ਸੀ ਅਤੇ ਇਸ ਦਾ ਸੇਵਨ ਕਰਨ ਤੋਂ ਬਾਅਦ ਬਾਈਪਾਸ ਉਤੇ ਹੀ ਪੈ ਗਏ।

ਇਹ ਵੀ ਪੜ੍ਹੋ: ਕੈਨੇਡਾ 'ਚ ਗੁਰਪਤਵੰਤ ਪੰਨੂ ਦਾ ਪਲਾਨ ਠੁੱਸ, ਸਰੀ 'ਚ ਬੁਰੀ ਤਰ੍ਹਾਂ ਫੇਲ੍ਹ ਹੋਇਆ ਗਰਮਖਿਆਲੀ ਰੈਫਰੰਡਮ

ਸਵੇਰੇ ਜਦੋਂ ਉਸ ਦੀ ਅੱਖ ਖੁੱਲ਼੍ਹੀ ਤਾਂ ਦੇਖਿਆ ਕਿ ਅਮਨਦੀਪ ਬੇਹੋਸ਼ ਸੀ। ਜਦੋਂ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਿਆ ਕਿ ਉਹ ਮਰ ਚੁੱਕਾ ਸੀ। ਇਸ ਤੋਂ ਬਾਅਦ ਉਸ ਨੇ ਪ੍ਰਵਾਰ ਨੂੰ ਘਟਨਾ ਦੀ ਜਾਣਕਾਰੀ ਦਿਤੀ।

ਇਹ ਵੀ ਪੜ੍ਹੋ: ਸ਼ਾਹਬਾਦ ਦੇ ਪ੍ਰਾਪਰਟੀ ਡੀਲਰ ਨੇ ਜ਼ੀਰਕਪੁਰ ਦੇ ਫ਼ਲੈਟ ’ਚ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ 

ਅਮਨਦੀਪ ਦੀ ਮੌਤ ਮਗਰੋਂ ਉਸ ਦੇ ਪ੍ਰਵਾਰਕ ਮੈਂਬਰਾਂ ਨੇ ਹੰਗਾਮਾ ਕੀਤਾ ਅਤੇ ਅਮਨਦੀਪ ਦੀ ਲਾਸ਼ ਸੜਕ 'ਤੇ ਰੱਖ ਕੇ ਧਰਨਾ ਦਿਤਾ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੂੰ ਭਰੋਸਾ ਦੇ ਕੇ ਸ਼ਾਂਤ ਕਰਵਾਇਆ। ਇਸ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement