Amrinder Singh Raja Warring: ਭਾਜਪਾ ਨੇ ਹਮੇਸ਼ਾ ਹੀ ਧਰਮ ਦੇ ਨਾਮ ‘ਤੇ ਦੇਸ਼ ਨੂੰ ਵੰਡਣ ਦੀ ਰਾਜਨੀਤੀ ਕੀਤੀ- ਰਾਜਾ ਵੜਿੰਗ
Published : Sep 12, 2024, 2:04 pm IST
Updated : Sep 12, 2024, 2:34 pm IST
SHARE ARTICLE
Amrinder Singh Raja Warring
Amrinder Singh Raja Warring

ਭਾਜਪਾ ਅਤੇ ਉਨ੍ਹਾਂ ਦਾ ਵਿਕਾਊ ਮੀਡੀਆ ਰਾਹੁਲ ਗਾਂਧੀ ਬਾਰੇ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾ ਰਿਹਾ ਹੈ

 

Amrinder Singh Raja Warring: ਰਾਹੁਲ ਗਾਂਧੀ ਵੱਲੋਂ ਸਿੱਖਾਂ ਬਾਰੇ ਅਮਰੀਕਾ ਵਿਚ ਦਿੱਤੇ ਬਿਆਨ 'ਤੇ ਵਿਵਾਦ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕੇ ਕਿਹਾ ਭਾਜਪਾ ਨੇ ਹਮੇਸ਼ਾ ਹੀ ਧਰਮ ਦੇ ਨਾਮ ‘ਤੇ ਦੇਸ਼ ਨੂੰ ਵੰਡਣ ਦੀ ਰਾਜਨੀਤੀ ਕੀਤੀ ਹੈ। ਭਾਜਪਾ ਅਤੇ ਉਨ੍ਹਾਂ ਦਾ ਵਿਕਾਊ ਮੀਡੀਆ ਰਾਹੁਲ ਗਾਂਧੀ ਬਾਰੇ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾ ਰਿਹਾ ਹੈ, ਪਰ ਦੇਸ਼ ਦੇ ਲੋਕ ਸੱਚ ਤੋਂ ਜਾਣੂ ਹਨ ਅਤੇ ਉਹ ਇਸ ਨਫ਼ਰਤ ਦੀ ਰਾਜਨੀਤੀ ਦਾ ਜਵਾਬ ਜ਼ਰੂਰ ਦੇਣਗੇ।

ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਇਸ ਦੇਸ਼ ਦੇ ਲੋਕਾਂ ਨੂੰ ਪਿਆਰ ਕਰਦੇ ਹਨ ਭਾਵੇਂ ਉਹ ਸਿੱਖ ਹੋਣ, ਹਿੰਦੂ ਹੋਣ, ਪੱਛੜੇ ਹੋਣ।

ਪੜ੍ਹੋ ਇਹ ਖ਼ਬਰ :   Actress Surrenders: ਆਨਲਾਈਨ ਵਪਾਰ ਘੁਟਾਲਾ: ਅਦਾਕਾਰਾ ਨੇ ਪੁਲਿਸ ਅੱਗੇ ਕੀਤਾ ਆਤਮ ਸਮਰਪਣ

ਰਾਜਾ ਵੜਿੰਗ ਨੇ ਕਿਹਾ ਕਿ ਅਮਰੀਕਾ ਵਿਚ ਰਾਹੁਲ ਗਾਂਧੀ ਨੇ ਇਕ ਸਿੱਖ ਵਿਅਕਤੀ ਨਾਲ ਗੱਲ ਕਰਦਿਆਂ ਕਿਹਾ ਸੀ ਕਿ ਤੁਸੀਂ ਜੋ ਕੜਾ ਤੇ ਦਸਤਾਰ ਬੰਨ੍ਹੀ ਹੋਈ ਹੈ, ਹੋ ਸਕਦਾ ਹੈ ਕੱਲ੍ਹ ਨੂੰ ਇਹ ਵੀ ਕਿਸੇ ਤੋਂ ਪੁੱਛ ਕੇ ਬੰਨ੍ਹਣੀ ਪਵੇ। ਵੜਿੰਗ ਨੇ ਕਿਹਾ ਕਿ ਉਸ ਗੱਲ ਦਾ ਮਤਲਬ ਸੀ ਕਿ ਹਿੰਦੁਸਤਾਨ ਦੇ ਲੋਕਾਂ ਵਿਚ ਡਰ ਦਾ ਮਾਹੌਲ ਹੈ। ਸੱਤਾ ਦੀ ਰਾਜਨੀਤੀ ਨੇ ਦੇਸ਼ ਨੂੰ ਵੰਡਣ ਦਾ ਕੰਮ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਵੀ ਇਹੀ ਕਿਹਾ ਕਿ ਲੋਕਾਂ ਨੂੰ ਧਰਮ ਤੇ ਜਾਤਿ ਦੇ ਨਾਂ 'ਤੇ ਵੰਡਿਆ ਜਾ ਰਿਹਾ ਹੈ। ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਜੋ ਕਿਹਾ, ਸਹੀ ਕਿਹਾ, ਇਸ ਵਿਚ ਸਿੱਖਾਂ ਦੇ ਖ਼ਿਲਾਫ਼ ਕੋਈ ਗੱਲ ਨਹੀਂ ਸੀ।

ਪੜ੍ਹੋ ਇਹ ਖ਼ਬਰ :   Punjabi Died In Dubai: 5 ਸਾਲ ਪਹਿਲਾ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ

ਉਨ੍ਹਾਂ ਨੇ ਰਾਹੁਲ ਗਾਂਧੀ ਦਾ ਵਿਰੋਧ ਕਰਨ ਵਾਲੇ ਕੁਝ ਭਾਜਪਾ ਆਗੂਆਂ 'ਤੇ ਵੀ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇਹ ਭਗੌੜੇ ਕਦੇ ਰਾਹੁਲ ਗਾਂਧੀ ਦੀਆਂ ਤਾਰੀਫ਼ਾਂ ਕਰਦੇ ਨਹੀਂ ਸੀ ਥੱਕਦੇ। ਇਹ ਲੋਕ ਕੁਝ ਨਹੀਂ ਸੀ, ਇਨ੍ਹਾਂ ਨੂੰ ਰਾਹੁਲ ਗਾਂਧੀ ਨੇ ਬਣਾਇਆ ਹੈ। ਕਾਂਗਰਸ ਛੱਡ ਕੇ ਗਿਆ ਜਿਹੜਾ ਬੰਦਾ ਚੋਣ ਹਾਰਿਆ ਸੀ, ਉਸ ਨੂੰ ਵੀ ਭਾਜਪਾ ਵਾਲਿਆਂ ਨੇ ਵੱਡਾ ਬਣਾ ਦਿੱਤਾ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰਾਜਾ ਵੜਿੰਗ ਨੇ ਰਾਹੁਲ ਗਾਂਧੀ ਸਿੱਖ ਇਤਿਹਾਸ, ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਹਾਦਤ ਬਾਰੇ ਇਨ੍ਹਾਂ ਭਾਜਪਾ ਆਗੂਆਂ ਨਾਲੋਂ ਵੱਧ ਜਾਣਕਾਰੀ ਰੱਖਦੇ ਹਨ। ਵੜਿੰਗ ਨੇ ਇਨ੍ਹਾਂ ਭਾਜਪਾ ਆਗੂਆਂ ਨੂੰ ਚੈਲੰਜ ਕੀਤਾ ਕਿ ਉਹ ਰਾਹੁਲ ਗਾਂਧੀ ਨਾਲ ਸਿੱਖੀ 'ਤੇ ਗੱਲ ਕਰ ਕੇ ਦਿਖਾ ਦੇਣ।

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ ਸਿੱਖ ਕੌਮ ਪ੍ਰਤੀ ਬਹੁਤ ਭਾਰੀ ਪਿਆਰ ਤੇ ਵਿਸ਼ਵਾਸ ਹੈ। ਜਿਹੜਾ ਬੰਦਾ ਆਪਣੇ ਇੰਨੇ ਰੁਝੇਵਿਆਂ ਵਿੱਚੋਂ 3-3 ਦਿਨ ਸ੍ਰੀ ਹਰਿਮੰਦਰ ਸਾਹਿਬ ਸੇਵਾ ਕਰ ਕੇ ਆਪਣੀ ਭਾਵਨਾ ਲੋਕਾਂ ਨੂੰ ਪ੍ਰਗਟ ਕਰੇ, ਪੰਜਾਬ ਵਿਚ ਯਾਤਰਾ ਦੌਰਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੱਗ ਬੰਨ੍ਹ ਕੇ ਨਤਮਸਤਕ ਹੋਵੇ, ਦੇਸ਼ ਦੀ ਪਾਰਲੀਮੈਂਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੱਲ ਕਰੇ, ਉਹ ਸਿੱਖਾਂ ਦੇ ਖ਼ਿਲਾਫ਼ ਕਿਵੇਂ ਹੋ ਸਕਦਾ ਹੈ?

(For more Punjabi news apart from BJP has always done the politics of dividing the country in the name of religion , stay tuned to Rozana Spokesman)

 

SHARE ARTICLE

ਏਜੰਸੀ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement