Weather News: ਜਲਦੀ-ਜਲਦੀ ਕਰ ਲਵੋ ਕੰਮ, ਪੰਜਾਬ ਵਿਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ
Published : Sep 12, 2024, 10:11 am IST
Updated : Sep 12, 2024, 10:32 am IST
SHARE ARTICLE
Chance of rain in Punjab in 48 to 72 hours
Chance of rain in Punjab in 48 to 72 hours

Weather News: ਤਿੰਨ ਦਿਨਾਂ ਦਾ ਆਰੈਂਜ ਤੇ ਯੈਲੋ ਅਲਰਟ

 

Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਵੀਰਵਾਰ) ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ 'ਚ ਖੁਸ਼ਕ ਮੌਸਮ ਕਾਰਨ ਤਾਪਮਾਨ 'ਚ 2.5 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ 'ਚ ਤਾਪਮਾਨ ਇਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ ਵਿੱਚ 3.6 ਡਿਗਰੀ ਦੇ ਵਾਧੇ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ ਹੈ।

ਪੜ੍ਹੋ ਇਹ ਖ਼ਬਰ :  Punjab News: ਪੰਜਾਬ 'ਚ ਡਾਕਟਰਾਂ ਦੀ ਹੜਤਾਲ, ਪੱਕੇ ਤੌਰ 'ਤੇ ਬੰਦ ਕਰ ਦਿੱਤੀਆਂ OPD ਸੇਵਾਵਾਂ

ਅੱਜ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਮਾਨਸਾ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਖ਼ਬਰ :  Health News: ਲੱਸੀ ਪੀਣ ਨਾਲ ਦੂਰ ਹੁੰਦੀਆਂ ਹਨ ਸਿਹਤ ਸਬੰਧੀ ਕਈ ਸਮੱਸਿਆਵਾਂ

ਪਿਛਲੇ 7 ਦਿਨਾਂ 'ਚ ਪੰਜਾਬ 'ਚ 45 ਫੀਸਦੀ ਘੱਟ ਅਤੇ ਚੰਡੀਗੜ੍ਹ 'ਚ 27 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਪੰਜਾਬ 'ਚ 5 ਤੋਂ 11 ਸਤੰਬਰ ਤੱਕ ਆਮ ਤੌਰ 'ਤੇ 24.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾਂਦੀ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਪੰਜਾਬ 'ਚ ਸਿਰਫ 13.2 ਮਿਲੀਮੀਟਰ ਮੀਂਹ ਹੀ ਪਿਆ ਹੈ।

ਪੜ੍ਹੋ ਇਹ ਖ਼ਬਰ :  Chandigarh News: ਚੰਡੀਗੜ੍ਹ ਦੇ ਸੈਕਟਰ-10 ਕੋਠੀ ’ਤੇ ਗ੍ਰੇਨੇਡ ਹਮਲੇ ਦਾ ਮਾਮਲਾ: ਪੁਲਿਸ ਨੇ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ

ਚੰਡੀਗੜ੍ਹ 'ਚ ਆਮ ਤੌਰ 'ਤੇ 71.5 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ 51.9 ਮਿਲੀਮੀਟਰ ਬਾਰਿਸ਼ ਹੀ ਹੋਈ ਹੈ। ਜਦੋਂ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਇਨ੍ਹਾਂ ਸੱਤ ਦਿਨਾਂ ਵਿੱਚ 75 ਫੀਸਦੀ ਵੱਧ ਬੱਦਲ ਛਾਏ ਹੋਏ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਨ੍ਹਾਂ 7 ਦਿਨਾਂ 'ਚ ਦੋ ਜ਼ਿਲ੍ਹੇ ਤਰਨਤਾਰਨ ਅਤੇ ਮੁਕਤਸਰ ਅਜਿਹੇ ਹਨ, ਜਿੱਥੇ ਬਿਲਕੁਲ ਵੀ ਮੀਂਹ ਨਹੀਂ ਪਿਆ। ਜਦੋਂ ਕਿ ਫਾਜ਼ਿਲਕਾ ਅਤੇ ਬਠਿੰਡਾ ਵਿੱਚ 98 ਫੀਸਦੀ ਘੱਟ, ਅੰਮ੍ਰਿਤਸਰ ਵਿੱਚ 94 ਫੀਸਦੀ, ਕੂਪਰਥਲਾ ਵਿੱਚ 93 ਫੀਸਦੀ ਅਤੇ ਹੁਸ਼ਿਆਰਪੁਰ ਵਿੱਚ 82 ਫੀਸਦੀ ਘੱਟ ਮੀਂਹ ਪਿਆ ਹੈ। ਇਸ ਤੋਂ ਇਲਾਵਾ ਦੋ ਜ਼ਿਲ੍ਹੇ ਰੂਪਨਗਰ ਅਤੇ ਫ਼ਤਹਿਗੜ੍ਹ ਸਾਹਿਬ ਅਜਿਹੇ ਹਨ, ਜਿੱਥੇ ਆਮ ਨਾਲੋਂ ਵੱਧ ਮੀਂਹ ਪਿਆ ਹੈ।

(For more Punjabi news apart from.Chance of rain in Punjab in 48 to 72 hours, stay tuned to Rozana Spokesman)

 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement